ਪੜਚੋਲ ਕਰੋ

Leopard In Ludhiana: ਲੁਧਿਆਣਾ 'ਚ 11 ਦਿਨਾਂ ਤੋਂ ਤੇਂਦੂਏ ਦੀ ਦਹਸ਼ਿਤ, ਐਂਟੀ ਸਮੋਗ ਕੈਮਰੇ ਲਾਏ, ਬੱਕਰੇ ਦੇ ਮੀਟ ਦਾ ਲਾਲਚ

Leopard Found In Ludhiana: ਪਿਛਲੇ 11 ਦਿਨਾਂ ਤੋਂ ਲੁਧਿਆਣਾ ਜ਼ਿਲ੍ਹੇ ਅੰਦਰ ਤੇਂਦੂਏ ਦੀ ਦਹਿਸ਼ਤ ਬਰਕਰਾਰ ਹੈ। ਤੇਂਦੂਏ ਨੇ ਜੰਗਲਾਤ ਵਿਭਾਗ ਦੇ ਮੁਲਜ਼ਮਾਂ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਅਧਿਕਾਰੀ

LeoPard In Ludhiana: ਪਿਛਲੇ 11 ਦਿਨਾਂ ਤੋਂ ਲੁਧਿਆਣਾ ਜ਼ਿਲ੍ਹੇ ਅੰਦਰ ਤੇਂਦੂਏ ਦੀ ਦਹਿਸ਼ਤ ਬਰਕਰਾਰ ਹੈ। ਤੇਂਦੂਏ ਨੇ ਜੰਗਲਾਤ ਵਿਭਾਗ ਦੇ ਮੁਲਜ਼ਮਾਂ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਅਧਿਕਾਰੀ ਤੇਂਦੂਏ ਨੂੰ ਫੜਨ ਲਈ ਇੱਕ ਥਾਂ ਪਿੰਜਰੇ ਲਾਉਂਦੇ ਹਨ ਤਾਂ ਉਹ ਕਿਸੇ ਹੋਰ ਇਲਾਕੇ ਵਿੱਚ ਦੌੜ ਜਾਂਦਾ ਹੈ। 

ਹੁਣ ਤੇਂਦੁਏ ਨੂੰ ਫੜਨ ਲਈ ਅਧਿਕਾਰੀਆਂ ਨੇ ਪਿਛਲੇ 6 ਦਿਨਾਂ ਤੋਂ ਸਮਰਾਲਾ ਦੇ ਪਿੰਡ ਮੰਜਾਲੀਆਂ ਕਲਾਂ ਵਿੱਚ ਡੇਰੇ ਲਾਏ ਹੋਏ ਹਨ। ਚੀਤੇ ਨੂੰ ਫੜਨ ਲਈ 2 ਪਿੰਜਰੇ ਤੇ 2 ਐਂਟੀ ਸਮੋਗ ਕੈਮਰੇ ਲਗਾਏ ਗਏ ਹਨ। ਫਿਲਹਾਲ ਜੰਗਲਾਤ ਵਿਭਾਗ ਦੇ ਅਧਿਕਾਰੀ ਤੇਂਦੁਏ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੇ। 

ਐਤਵਾਰ ਨੂੰ ਕੁਝ ਲੋਕਾਂ ਨੇ ਖੇਤਾਂ 'ਚ ਤੇਂਦੁਏ ਦੇ ਪੰਜੇ ਦੇ ਨਿਸ਼ਾਨ ਦੇਖੇ। ਇਸ ਤੋਂ ਪਹਿਲਾਂ ਵਿਭਾਗ ਵੱਲੋਂ ਲਗਾਏ ਗਏ ਕੈਮਰੇ ਧੁੰਦ ਕਾਰਨ ਤੇਂਦੁਏ ਦੀ ਫੁਟੇਜ ਹਾਸਲ ਨਹੀਂ ਕਰ ਸਕੇ ਸਨ ਪਰ ਹੁਣ ਦੋ ਐਂਟੀ ਸਮੋਗ ਕੈਮਰੇ ਲਗਾਏ ਗਏ ਹਨ, ਤਾਂ ਜੋ ਧੁੰਦ ਦੇ ਬਾਵਜੂਦ ਤੇਂਦੁਏ ਦੀਆਂ ਹਰਕਤਾਂ ਨੂੰ ਕੈਦ ਕੀਤਾ ਜਾ ਸਕੇ। ਇਸ ਤੋਂ ਇਲਾਵਾ ਦੋਵਾਂ ਪਿੰਜਰਿਆਂ ਵਿੱਚ ਬੱਕਰੀ ਦਾ ਮਾਸ ਰੱਖਿਆ ਗਿਆ ਹੈ। 

ਹਾਸਲ ਜਾਣਕਾਰੀ ਮੁਤਾਬਕ ਅਧਿਕਾਰੀਆਂ ਨੂੰ ਉਮੀਦ ਹੈ ਕਿ ਬੱਕਰੀ ਦੇ ਮਾਸ ਦੀ ਬਦਬੂ ਕਾਰਨ ਚੀਤਾ ਇਸ ਨੂੰ ਖਾਣ ਲਈ ਪਿੰਜਰੇ ਵਿੱਚ ਆ ਸਕਦਾ ਹੈ। ਜੇਕਰ ਅਧਿਕਾਰੀਆਂ ਨੂੰ ਤੇਂਦੁਏ ਦੀ ਕੋਈ ਹਰਕਤ ਨਜ਼ਰ ਆਉਂਦੀ ਹੈ ਤੇ ਕਿਸੇ ਜਾਨਵਰ ਆਦਿ 'ਤੇ ਹਮਲੇ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜੰਗਲਾਤ ਵਿਭਾਗ ਤੇਂਦੁਏ ਦੀ ਭਾਲ ਲਈ ਡ੍ਰੋਨ ਦੀ ਮਦਦ ਵੀ ਲੈ ਸਕਦਾ ਹੈ।

ਸੋਸ਼ਲ ਮੀਡੀਆ 'ਤੇ ਲਗਾਤਾਰ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਹਾਲ ਹੀ 'ਚ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ 'ਚ ਕੁਝ ਲੋਕ ਤੇਂਦੁਏ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਇਸ ਦੀ ਵੀਡੀਓ ਬਣਾ ਰਹੇ ਹਨ। ਨੇੜੇ ਹੀ ਇੱਕ ਬੱਸ ਖੜ੍ਹੀ ਹੈ। ਇਸ ਵੀਡੀਓ ਨੂੰ ਕਿਸੇ ਨੇ ਦੋਰਾਹਾ-ਪਾਇਲ ਰੋਡ ਲਿਖ ਕੇ ਵਾਇਰਲ ਕੀਤਾ ਹੈ।

ਵੀਡੀਓ ਸਬੰਧੀ ਜਦੋਂ ਡੀਐਫਓ ਪ੍ਰਿਤਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨੰਬਰ ਹੁਣ ਪੰਜਾਬ ਭਰ ਦੇ ਲੋਕਾਂ ਤੱਕ ਪਹੁੰਚ ਗਿਆ ਹੈ। ਜੇਕਰ ਕੋਈ ਤੇਂਦੁਏ ਨੂੰ ਦੇਖਦਾ ਹੈ ਤਾਂ ਲੋਕ ਤੁਰੰਤ ਉਨ੍ਹਾਂ ਨੂੰ ਫੋਨ ਕਰ ਦਿੰਦੇ ਹਨ ਪਰ ਹੁਣ ਤੱਕ ਜੋ ਵੀ ਵੀਡੀਓ ਸਾਹਮਣੇ ਆ ਰਹੇ ਹਨ, ਉਹ ਗਲਤ ਹਨ। ਲੋਕਾਂ ਨੂੰ ਕਿਸੇ ਵੀ ਵਾਇਰਲ ਵੀਡੀਓ ਨੂੰ ਗਰੁੱਪਾਂ ਵਿੱਚ ਭੇਜਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕਰਨੀ ਚਾਹੀਦੀ ਹੈ। 
ट्रेंक्युलाइजिंग 

ਹਾਸਲ ਜਾਣਕਾਰੀ ਮੁਤਾਬਕ ਐਤਵਾਰ ਰਾਤ ਨੂੰ ਅਧਿਕਾਰੀਆਂ ਨੇ ਤੇਂਦੁਏ ਨੂੰ ਘੇਰ ਕੇ ਉਸ 'ਤੇ ਗਨ ਨਾਲ ਹਮਲਾ ਕਰਨ ਦੀ ਯੋਜਨਾ ਬਣਾਈ ਸੀ ਪਰ ਰਾਤ ਭਰ ਤੇਂਦੁਏ ਨੂੰ ਇੱਕ ਵਾਰ ਵੀ ਦੇਖਿਆ ਨਹੀਂ ਗਿਆ। ਡੀਐਫਓ ਪ੍ਰਿਤਪਾਲ ਨੇ ਦੱਸਿਆ ਕਿ ਉਨ੍ਹਾਂ ਕੋਲ ਸਰਕਾਰੀ ਗੱਡੀ, ਦੂਰਬੀਨ ਤੇ ਹੋਰ ਸਾਰਾ ਸਾਮਾਨ ਹੈ। ਟੀਮਾਂ ਰਾਤ ਨੂੰ ਵੀ ਕਈ ਇਲਾਕਿਆਂ 'ਚ ਗਸ਼ਤ ਕਰ ਰਹੀਆਂ ਹਨ।

ਇਸ ਦੇ ਨਾਲ ਹੀ ਜੰਗਲਾਤ ਵਿਭਾਗ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਕਿਹਾ ਹੈ ਕਿ ਉਹ ਘਬਰਾਉਣ ਨਾ। ਜੇਕਰ ਤੇਂਦੁਏ ਨਜ਼ਰ ਆਉਂਦਾ ਹੈ, ਤਾਂ ਪੁਲਿਸ ਕੰਟਰੋਲ ਰੂਮ ਨੰਬਰ 112 ਤੇ ਵਣ ਰੇਂਜ ਅਧਿਕਾਰੀ ਪ੍ਰਿਤਪਾਲ ਸਿੰਘ ਨੂੰ 81469-33778 'ਤੇ ਸੂਚਿਤ ਕਰੋ।

ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਬੱਚਿਆਂ ਨੂੰ ਇਕੱਲੇ ਨਾ ਛੱਡੋ। ਕੁੱਤਿਆਂ ਨੂੰ ਪਿੰਜਰਿਆਂ ਵਿੱਚ ਰੱਖੋ ਤੇ ਹੋਰ ਜਾਨਵਰਾਂ ਦਾ ਵੀ ਖਿਆਲ ਰੱਖੋ।
ਜੇਕਰ ਚੀਤੇ ਨੂੰ ਦੇਖਦੇ ਹੋ, ਤਾਂ ਉਸ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੋ।
ਰਾਤ ਨੂੰ ਇਕੱਲੇ ਬਾਹਰ ਨਾ ਨਿਕਲੋ।
ਚੀਤੇ ਨੂੰ ਦੇਖਣ ਲਈ ਉਸ ਥਾਂ 'ਤੇ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget