Ludhiana News: ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਨੇ ਹਲਕਾ ਜਗਰਾਉਂ ਦੇ ਪਿੰਡ ਚੀਮਾ ਦੇ ਸਰਪੰਚ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਹਠੂਰ ਦੇ ਜਥੇਦਾਰ ਪਰਮਿੰਦਰ ਸਿੰਘ ਚੀਮਾ ਨੂੰ 12 ਲੱਖ 48 ਹਜ਼ਾਰ 934 ਰੁਪਏ ਦੇ ਘੁਟਾਲੇ ਦੇ ਦੋਸ਼ ’ਚ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧ ’ਚ ਪੱਤਰ ਨੰਬਰ 6/60/21-ਲੁਧਿ-ਸ਼/6489-91 ਨਾਲ ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ (ਸ਼ਿਕਾਇਤ ਸ਼ਾਖਾ) ਪੰਜਾਬ ਵੱਲੋਂ ਜਾਰੀ ਹੁਕਮਾਂ ਦੀ ਕਾਪੀ ’ਚ ਲਿਖਿਆ ਗਿਆ ਹੈ ਕਿ ਪਰਮਿੰਦਰ ਸਿੰਘ ਸਰਪੰਚ ਗ੍ਰਾਮ ਪੰਚਾਇਤ ਚੀਮਾ ਜ਼ਿਲ੍ਹਾ ਲੁਧਿਆਣਾ ਦੇ ਵਿਰੁੱਧ ਸ਼ਿਕਾਇਤ ਪ੍ਰਾਪਤ ਹੋਈ ਸੀ।
ਸ਼ਿਕਾਇਤ ਦੀ ਪੜਤਾਲ ’ਚ ਸ਼ਾਮਲਾਤ ਜ਼ਮੀਨ ਦੀ ਬੋਲੀ ਤੋਂ ਪ੍ਰਾਪਤ ਆਮਦਨ ਪੰਚਾਇਤ ਦੇ ਖਾਤੇ ’ਚ ਜਮ੍ਹਾਂ ਨਾ ਕਰਵਾਉਣ ਤੇ ਬਗੈਰ ਖਾਤਿਆਂ ਦੇ 90,049 ਰੁਪਏ ਖਰਚ ਬੁੱਕ ਕਰਨ ਦਾ ਦੋਸ਼ ਸਿੱਧ ਹੋਣ ’ਤੇ ਸਰਪੰਚ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ। ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਨੇ ਨਿੱਜੀ ਸੁਣਵਾਈ ਲਈ ਸਰਪੰਚ ਪਰਮਿੰਦਰ ਸਿੰਘ ਚੀਮਾ ਨੂੰ ਵੱਖ-ਵੱਖ ਤਾਰੀਕਾਂ ’ਤੇ ਲਗਪਗ 13 ਵਾਰ ਸੁਣਵਾਈ ਦਾ ਮੌਕਾ ਦਿੱਤਾ ਪਰ ਸਰਪੰਚ ਕੁਝ ਸਪੱਸ਼ਟ ਨਹੀਂ ਕਰ ਸਕਿਆ।
ਇਸ ਉਪਰੰਤ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਨੇ ਆਪਣੇ ਹੁਕਮ ’ਚ ਲਿਖਿਆ ਕਿ ਮਿਸਲ ’ਤੇ ਦਰਜ ਦਸਤਾਵੇਜ਼ ਤੇ ਡਵੀਜ਼ਨਲ ਡਿਪਟੀ ਡਾਇਰੈਕਟਰ (ਪੰਚਾਇਤ) ਜਲੰਧਰ ਦੀ ਰਿਪੋਰਟ ਅਨੁਸਾਰ ਪਰਮਿੰਦਰ ਸਿੰਘ ਸਰਪੰਚ ਗ੍ਰਾਮ ਪੰਚਾਇਤ ਚੀਮਾ ਬਲਾਕ ਜਗਰਾਉਂ ਜ਼ਿਲ੍ਹਾ ਲੁਧਿਆਣਾ ਵਿਰੁੱਧ ਘਪਲੇ ਦਾ ਦੋਸ਼ ਸਿੱਧ ਹੁੰਦਾ ਹੈ। ਪਰਮਿੰਦਰ ਸਿੰਘ ਨੇ ਨਾ ਸਿਰਫ਼ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਸਗੋਂ ਪੰਚਾਇਤ ਦਾ ਭਾਰੀ ਵਿੱਤੀ ਨੁਕਸਾਨ ਵੀ ਕੀਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ