Ludhiana News: ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਰਾਸ਼ਨ ਸਮੱਗਰੀ ਲੈ ਕੇ ਜਾ ਰਹੇ ਇੱਕ ਟਰੱਕ ਨੂੰ ਫੜਿਆ ਜੋ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਵੰਡਣ ਲਈ ਸ਼ਾਮ ਨਗਰ ਆਇਆ ਸੀ। ਮਮਤਾ ਆਸ਼ੂ ਨੇ ਦੋਸ਼ ਲਗਾਇਆ ਕਿ ਇਹ ਟਰੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਵੋਟਰਾਂ ਨੂੰ ਭਰਮਾਉਣ ਲਈ ਭੇਜਿਆ ਹੈ।

ਇਸ ਦੌਰਾਨ, ਪੁਲਿਸ ਮੌਕੇ 'ਤੇ ਪਹੁੰਚੀ ਅਤੇ ਕਿਹਾ ਕਿ ਉਹ ਟਰੱਕ ਨੂੰ ਪੁਲਿਸ ਸਟੇਸ਼ਨ ਲੈ ਜਾਣਗੇ। ਪਰ ਕਾਂਗਰਸ ਸਮਰਥਕਾਂ ਦਾ ਦੋਸ਼ ਹੈ ਕਿ ਉਸੇ ਇਲਾਕੇ ਵਿੱਚ ਇੱਕ ਹੋਰ 'ਆਪ' ਵਰਕਰ ਦੇ ਘਰ ਵੱਡੀ ਮਾਤਰਾ ਵਿੱਚ ਰਾਸ਼ਨ ਦੀਆਂ ਬੋਰੀਆਂ ਸਟੋਰ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਵੰਡਣ ਲਈ ਲਿਆਂਦਾ ਗਿਆ ਹੈ। ਪੁਲਿਸ ਨੂੰ ਉੱਥੇ ਵੀ ਛਾਪਾ ਮਾਰਨਾ ਚਾਹੀਦਾ ਹੈ। ਕਾਂਗਰਸ ਪਾਰਟੀ ਦਾ ਦੋਸ਼ ਹੈ ਕਿ ਪੁਲਿਸ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਇਸ ਟਰੱਕ ਨੂੰ ਲਿਆਉਣ ਵਾਲੇ ਡਰਾਈਵਰ ਦੀ ਪਛਾਣ ਕਰ ਲਈ ਗਈ ਹੈ, ਜਿਸਨੇ ਕਿਹਾ ਕਿ ਉਹ ਇਹ ਰਾਸ਼ਨ ਖੰਨਾ ਸ਼ਹਿਰ ਤੋਂ ਸ਼ਾਮ ਨਗਰ ਲੈ ਕੇ ਆਇਆ ਸੀ।

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੇ ਲਈ ਅੱਜ ਬਹੁਤ ਹੀ ਅਹਿਮ ਦਿਨ ਹੈ। ਜੀ ਹਾਂ ਲੁਧਿਆਣਾ ਵੈਸਟ ਵਿਧਾਨ ਸਭਾ ਸੀਟ 'ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਏਗੀ। ਇਸ ਸੀਟ 'ਤੇ ਕੁੱਲ 1,75,469 ਵੋਟਰ ਆਪਣਾ ਵੋਟ ਪਾਓਣਗੇ, ਜਿਨ੍ਹਾਂ ਲਈ 194 ਮਤਦਾਨ ਕੇਂਦਰ ਬਣਾਏ ਗਏ ਹਨ।

ਇਹ ਉਪਚੋਣ ਚਾਰ ਮੁੱਖ ਧਿਰਾਂ— ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ- ਵਿਚਕਾਰ ਸਿੱਧਾ ਮੁਕਾਬਲਾ ਬਣਿਆ ਹੋਇਆ ਹੈ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਤੋਂ ਬਾਅਦ ਖਾਲੀ ਹੋਈ ਸੀ। ਦਿਲਚਸਪ ਗੱਲ ਇਹ ਹੈ ਕਿ AAP ਨੇ ਇੱਥੇ ਆਪਣੇ ਰਾਜ ਸਭਾ ਸਾਂਸਦ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।