Punjab Boy Died: ਕੈਨੇਡਾ ਪੜ੍ਹਨ ਗਏ ਲੁਧਿਆਣਾ ਸ਼ਹਿਰ ਦੇ ਇੱਕ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਲੁਧਿਆਣਾ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦਾ ਨਾਂ ਯੁਵਰਾਜ ਗੋਇਲ ਸੀ। ਜਿਸ ਦੀ ਉਮਰ 28 ਸਾਲ ਹੈ। ਸ਼ੁੱਕਰਵਾਰ ਸਵੇਰੇ 8.45 ਵਜੇ ਗੋਲੀ ਚਲਾਈ ਗਈ। ਯੁਵਰਾਜ ਗੋਇਲ (Yuvraj Goyal) ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਸੀ ਅਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਕਾਰਡ ਹੈ।



ਪਰਿਵਾਰ ਦਾ ਇਕਲੌਤਾ ਪੁੱਤਰ ਸੀ


ਉਹ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ (Lived in Surrey, Canada)। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਯੁਵਰਾਜ ਅਜੇ ਅਣਵਿਆਹਿਆ ਸੀ। ਕੱਲ੍ਹ ਸ਼ਾਮ ਹੀ ਉਸ ਦੇ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਯੁਵਰਾਜ ਜਿਸ ਮਕਾਨ 'ਚ ਰਹਿੰਦਾ ਸੀ, ਉਹ ਕਿਰਾਏ 'ਤੇ ਹੈ। ਉਥੇ ਹੀ ਉਸ ਨੂੰ ਕੁੱਝ ਹਥਿਆਰਬੰਦ ਨੌਜਵਾਨਾਂ ਨੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਬਸਰਾ, ਬਸਰਾ ਸਾਹਿਬ, ਹਰਕੀਰਤ, ਕੇਲੋਨ ਫਰੈਂਕੋਇਸ ਵਜੋਂ ਹੋਈ ਹੈ।


ਟਾਰਗੇਟ ਕਿਲਿੰਗ ਦਾ ਮਾਮਲਾ


ਮੀਡੀਆ ਰਿਪੋਰਟਾਂ ਮੁਤਾਬਕ ਯੁਵਰਾਜ ਕੈਨੇਡਾ 'ਚ ਪ੍ਰਾਈਵੇਟ ਨੌਕਰੀ ਕਰਦਾ ਸੀ। ਕੁੱਝ ਸਮਾਂ ਪਹਿਲਾਂ ਹੀ ਉਸ ਦੀ ਕੈਨੇਡਾ ਵਿੱਚ PR ਹੋਈ ਸੀ। ਫਿਲਹਾਲ ਯੁਵਰਾਜ ਦੇ ਪਰਿਵਾਰ ਦਾ ਬੁਰਾ ਹਾਲ ਹੈ। ਪਰਿਵਾਰ ਫਿਲਹਾਲ ਗੱਲ ਕਰਨ ਦੀ ਸਥਿਤੀ ਵਿੱਚ ਨਹੀਂ ਹੈ। ਯੁਵਰਾਜ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਉਸ ਦੇ ਮਾਤਾ-ਪਿਤਾ ਕੈਨੇਡਾ ਜਾਣਗੇ। ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।