Ludhiana News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਭ ਤੋਂ ਪਹਿਲਾਂ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਆਖਰਕਾਰ ਅੱਠ ਸਾਲਾਂ ਬਾਅਦ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਹ ਛੁੱਟੀ ਡਾਕਟਰਾਂ ਨੇ ਪੈਨਲ ਦੀ ਰਿਪੋਰਟ ਆਉਣ ਤੋਂ ਬਾਅਦ ਦਿੱਤੀ ਗਈ ਹੈ। ਉਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਐਂਬੂਲੈਂਸ ਵਿੱਚ ਪਿੰਡ ਹਸਨਪੁਰਾ ਪਹੁੰਚਾਇਆ ਗਿਆ।
ਇਸ ਤੋਂ ਬਾਅਦ ਉਨ੍ਹਾਂ ਦੇ ਘਰ ਬਾਹਰ ਵੀ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਸੂਰਤ ਸਿੰਘ ਖਾਲਸਾ ਕੁਝ ਸਮੇਂ ਬਾਅਦ ਤੈਅ ਕਰਨਗੇ ਕਿ ਉਹ ਮੁਹਾਲੀ ’ਚ ਬੰਦੀ ਸਿੰਘਾਂ ਲਈ ਲਾਏ ਗਏ ਪੱਕੇ ਮੋਰਚੇ ’ਤੇ ਜਾਣਗੇ ਜਾਂ ਨਹੀਂ। ਹਾਲਾਂਕਿ ਉਨ੍ਹਾਂ ਦੀ ਸਿਹਤ ’ਚ ਕਾਫ਼ੀ ਸੁਧਾਰ ਹੈ।
ਦੱਸ ਦਈਏ ਕਕਿ ਸੂਰਤ ਸਿੰਘ ਖਾਲਸਾ ਨੇ ਸਭ ਤੋਂ ਪਹਿਲਾਂ 2015 ’ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਸੀ। ਉਹ ਭੁੱਖ ਹੜਤਾਲ ’ਤੇ ਵੀ ਬੈਠੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਛੁੱਟੀ ਦਿੱਤੀ ਗਈ ਪਰ ਸੂਰਤ ਸਿੰਘ ਖਾਲਸਾ ਦਾ ਅੰਦੋਲਨ ਜਾਰੀ ਰਿਹਾ। ਮੁਹਾਲੀ ਵਿਚ ਕੁਝ ਦਿਨ ਪਹਿਲਾਂ ਕੌਮੀ ਇਨਸਾਫ਼ ਮੋਰਚੇ ਵਿੱਚ ਤੈਅ ਕੀਤਾ ਗਿਆ ਸੀ ਕਿ ਸੂਰਤ ਸਿੰਘ ਖਾਲਸਾ ਨੂੰ ਮੋਰਚੇ ’ਚ ਲਿਆਂਦਾ ਜਾਵੇਗਾ ਪਰ ਉਹ ਹਸਪਤਾਲ ’ਚ ਦਾਖਲ ਸਨ।
ਮੋਰਚੇ ਦੇ ਕੁਝ ਮੈਂਬਰ ਸਾਥੀਆਂ ਸਮੇਤ ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲਣ ਹਸਪਤਾਲ ਪੁੱਜੇ ਸੀ। ਉਸ ਵੇਲੇ ਉਥੇ ਕਾਫ਼ੀ ਹੰਗਾਮਾ ਵੀ ਹੋਇਆ ਸੀ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਡਾਕਟਰਾਂ ਦੀ ਸਲਾਹ ਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਤੋਂ ਬਾਅਦ ਹੀ ਸੂਰਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ। ਬਾਕੀ ਪਰਿਵਾਰ ਵਾਲਿਆਂ ਨੇ ਤੈਅ ਕਰਨਾ ਹੈ ਕਿ ਉਹ ਉਨ੍ਹਾਂ ਨੂੰ ਇਨਸਾਫ਼ ਮੋਰਚੇ ’ਚ ਲਿਜਾਣਗੇ ਜਾਂ ਨਹੀਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ