(Source: ECI/ABP News/ABP Majha)
Ludhiana News: ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਲਾਨ, ਵੱਡਾ ਰੂਪ ਧਾਰ ਸਕਦਾ ਮੁਹਾਲੀ ਵਾਲਾ ਮੋਰਚਾ
Ludhiana News: ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਨੂੰ ਹੁੰਗਾਰਾ ਮਿਲਣ ਲੱਗਾ ਹੈ।
Ludhiana News: ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਨੂੰ ਹੁੰਗਾਰਾ ਮਿਲਣ ਲੱਗਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਲਾਏ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਧਰਨੇ ਦੀ ਹਮਾਇਤ ਕਰਨ ਲੱਗੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਧਰਨਾ ਵੱਡਾ ਰੂਪ ਧਾਰ ਸਕਦਾ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਯੂਨੀਅਨ ਦੇ ਪੰਜਾਬ ਭਰ ਤੋਂ ਵਰਕਰ 18 ਜਨਵਰੀ ਤੋਂ ਵੱਡੇ ਜਥੇ ਸਮੇਤ ਮੋਰਚੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਹਿਲਾਵਾਂ, ਮਜ਼ਦੂਰਾਂ, ਵਰਕਰਾਂ ਤੇ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿੱਚ 18 ਜਨਵਰੀ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ, ਜਿੱਥੋਂ ਇਕੱਠੇ ਹੋ ਕੇ ਉਹ ਧਰਨੇ ਵਿੱਚ ਸ਼ਾਮਲ ਹੋਣਗੇ ਤੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਪੱਕੇ ਤੌਰ ’ਤੇ ਧਰਨੇ ਵਿੱਚ ਸ਼ਾਮਲ ਰਹਿਣਗੇ।
ਇਹ ਵੀ ਪੜ੍ਹੋ : ਆਸਟ੍ਰੇਲੀਅਨ ਪਿਜ਼ਾ ਕੰਪਨੀ ਨੂੰ ਭਾਰਤੀ ਮਹਿਲਾ ਨਾਲ ਪੰਗਾ ਪਿਆ ਮਹਿੰਗਾ, 53000 ਡਾਲਰ ਠੋਕਿਆ ਹਰਜਾਨਾ
ਉਨ੍ਹਾਂ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਧਰਨੇ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤੇ ਲੰਗਰ, ਦੁੱਧ, ਪਾਣੀ ਤੇ ਹੋਰ ਰਸਦਾਂ ਧਰਨੇ ਵਿੱਚ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪਿਛਲੇ 30-40 ਸਾਲਾ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਾਰੇ ਹੀ ਨਜ਼ਰਬੰਦ ਯੋਧਿਆਂ ਨੇ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਤੇ ਉਹ ਰਿਹਾਈ ਦੀ ਉਡੀਕ ਕਰ ਰਹੇ ਹਨ ਪਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਵਿੱਚ ਅੜਿੱਕੇ ਲਗਾ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI