![ABP Premium](https://cdn.abplive.com/imagebank/Premium-ad-Icon.png)
Ludhiana News: ਦੋਸਤਾਂ ਵੱਲੋਂ ਨੌਜਵਾਨ ਦਾ ਕਤਲ, ਬੋਰੇ ’ਚ ਪਾ ਕੇ ਗੰਦੇ ਨਾਲੇ 'ਚ ਸੁੱਟੀ ਲਾਸ਼, ਪੁਲਿਸ ਨੇ ਸੁਲਝਾਈ ਗੁੱਥੀ
Ludhiana Crime News: ਲਾਪਤਾ ਚੱਲ ਰਹੇ ਨਿਊ ਸ਼ਕਤੀ ਨਗਰ ਦੇ ਨੌਜਵਾਨ ਦਾ ਉਸ ਦੇ ਦੋਸਤਾਂ ਨੇ ਦਰਦਨਾਕ ਕਤਲ ਕਰ ਦਿੱਤਾ।
![Ludhiana News: ਦੋਸਤਾਂ ਵੱਲੋਂ ਨੌਜਵਾਨ ਦਾ ਕਤਲ, ਬੋਰੇ ’ਚ ਪਾ ਕੇ ਗੰਦੇ ਨਾਲੇ 'ਚ ਸੁੱਟੀ ਲਾਸ਼, ਪੁਲਿਸ ਨੇ ਸੁਲਝਾਈ ਗੁੱਥੀ Ludhiana News: Boy killed by friends, body put in sack and thrown in dirty drain, police solve mystery Ludhiana News: ਦੋਸਤਾਂ ਵੱਲੋਂ ਨੌਜਵਾਨ ਦਾ ਕਤਲ, ਬੋਰੇ ’ਚ ਪਾ ਕੇ ਗੰਦੇ ਨਾਲੇ 'ਚ ਸੁੱਟੀ ਲਾਸ਼, ਪੁਲਿਸ ਨੇ ਸੁਲਝਾਈ ਗੁੱਥੀ](https://feeds.abplive.com/onecms/images/uploaded-images/2023/10/06/926af042b91c8ee7e6e68db39025c0c51696558978039700_original.jpg?impolicy=abp_cdn&imwidth=1200&height=675)
Ludhiana News: ਲੁਧਿਆਣਾ ਸ਼ਹਿਰ ਤੋਂ ਦਿਲ ਦਹਿਲਾਉਣ ਵਾਲਾ ਸਮਾਚਾਰ ਸਾਹਮਣੇ ਆਇਆ ਹੈ। ਜਿੱਥੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲੀ ਹੈ, ਇਹ ਕਾਰਾ ਕਿਸੇ ਹੋਰ ਨਹੀਂ ਸਗੋਂ ਨੌਜਵਾਨ ਦੇ ਦੋਸਤਾਂ ਵੱਲੋਂ ਕੀਤਾ ਗਿਆ ਹੈ।
ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਕੀਤੀ ਕੋਸ਼ਿਸ਼
ਲਾਪਤਾ ਚੱਲ ਰਹੇ ਨਿਊ ਸ਼ਕਤੀ ਨਗਰ ਦੇ ਨੌਜਵਾਨ ਦਾ ਉਸ ਦੇ ਦੋਸਤਾਂ ਨੇ ਦਰਦਨਾਕ ਕਤਲ ਕਰ ਦਿੱਤਾ। ਉਸ ਤੋਂ ਬਾਅਦ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਬੋਰੇ ’ਚ ਪਾ ਕੇ ਗੰਦੇ ਨਾਲੇ ਵਿਚ ਸੁੱਟ ਦਿੱਤੀ। ਮ੍ਰਿਤਕ ਨਿਲੇਸ਼ ਕੁਮਾਰ (22) ਹੈ। ਪੁਲਸ ਨੇ ਜਾਂਚ ਦੌਰਾਨ 2 ਨੌਜਵਾਨਾਂ ਨੂੰ ਫੜਿਆ। ਉਨ੍ਹਾਂ ਤੋਂ ਹੋਈ ਪੁੱਛਗਿੱਛ ’ਚ ਇਹ ਖੁਲਾਸਾ ਹੋਇਆ।
ਲਾਸ਼ ਨਹੀਂ ਮਿਲੀ
ਪੁਲਿਸ ਨੇ ਮੁਲਜ਼ਮਾਂ ਨੂੰ ਕਤਲ ਕੇਸ ’ਚ ਨਾਮਜ਼ਦ ਕਰ ਲਿਆ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਗੋਤਾਖੋਰਾਂ ਦੀ ਮਦਦ ਨਾਲ ਪੁਲਿਸ ਲਾਸ਼ ਲੱਭਣ ’ਚ ਲੱਗੀ ਰਹੀ ਪਰ ਕਈ ਘੰਟੇ ਤਲਾਸ਼ਣ ਦੇ ਬਾਵਜੂਦ ਲਾਸ਼ ਨਹੀਂ ਮਿਲੀ।
17 ਸਤੰਬਰ ਨੂੰ ਨੌਜਵਾਨ ਹੋਇਆ ਸੀ ਲਾਪਤਾ
ਜਾਣਕਾਰੀ ਅਨੁਸਾਰ ਨਿਲੇਸ਼ ਕੁਮਾਰ ਨਿਊ ਸ਼ਕਤੀ ਨਗਰ ’ਚ ਰਹਿੰਦਾ ਸੀ ਅਤੇ ਜੂਸ ਦੀ ਰੇਹੜੀ ਲਗਾਉਂਦਾ ਸੀ। 17 ਸਤੰਬਰ ਦੀ ਰਾਤ ਨੂੰ ਅਚਾਨਕ ਲਾਪਤਾ ਹੋ ਗਿਆ। ਉਸ ਦੇ ਪਰਿਵਾਰ ਵਾਲੇ ਬਿਹਾਰ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਵੱਲੋਂ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਇਸ ਤੋਂ ਬਾਅਦ ਉਨ੍ਹਾਂ ਨੇ ਟਿੱਬਾ ਚੌਕੀ ਸੁਭਾਸ਼ ਨਗਰ ’ਚ ਸ਼ਿਕਾਇਤ ਦਿੱਤੀ।
ਪੁਲਿਸ ਨੇ 27 ਸਤੰਬਰ ਨੂੰ ਨਿਲੇਸ਼ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰ ਕੇ ਜਾਂਚ ਸ਼ੁਰੂ ਕਰ ਕੀਤੀ ਸੀ। ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਕਿ ਨਿਲੇਸ਼ ਲਾਪਤਾ ਹੋਣ ਤੋਂ ਪਹਿਲਾਂ ਦੋ ਦੋਸਤਾਂ ਨਾਲ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਦੋਵੇਂ ਦੋਸਤਾਂ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ਵਿਚ ਲਿਆ।
ਦੋਸਤਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ
ਉਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਸਾਰੀ ਸੱਚਾਈ ਦੱਸ ਦਿੱਤੀ। ਪੁੱਛਗਿੱਛ ’ਚ ਦੱਸਿਆ ਕਿ ਉਨ੍ਹਾਂ ਨੇ ਨਿਲੇਸ਼ ਦਾ ਕਤਲ ਕਰ ਕੇ ਲਾਸ਼ ਨੂੰ ਬੋਰੇ ’ਚ ਬੰਦ ਕਰ ਕੇ ਗੰਦੇ ਨਾਲੇ ਵਿਚ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਸ਼ਿਵਪੁਰੀ ਗੰਦੇ ਨਾਲੇ ’ਚ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਲੱਭ ਰਹੀ ਸੀ ਪਰ ਫਿਲਹਾਲ ਕੁਝ ਪਤਾ ਨਹੀਂ ਲੱਗਾ। ਉੱਧਰ ਪੁਲਿਸ ਦਾ ਕਹਿਣਾ ਹੈ ਕਿ ਨਿਲੇਸ਼ ਦੀ ਲਾਸ਼ ਨਹੀਂ ਮਿਲੀ। ਲਾਸ਼ ਮਿਲਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)