Ludhiana News: ਪੰਜਾਬ ਸਰਕਾਰ ਤੇ ਨੰਬਰਦਾਰਾਂ ਵਿਚਾਲੇ ਖੜਕ ਗਈ ਹੈ। ਰੋਸ ਪ੍ਰਦਰਸ਼ਨ ਕਰਨ ਵਾਲੇ ਨੰਬਰਦਾਰਾਂ ਖਿਲਾਫ ਪਰਚੇ ਦਰਜ ਹੋਣ ਮਗਰੋਂ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ ਗਾਲਿਬ ਨੇ ਵੱਡਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਤੇ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਨੇ ਕਿਹਾ ਹੈ ਕਿ ਜੇ ਇਹ ਪਰਚੇ ਰੱਦ ਨਾ ਹੋਏ ਤਾਂ ਸੂਬੇ ਦੇ 35 ਹਜ਼ਾਰ ਨੰਬਰਦਾਰ ਸੜਕਾਂ ’ਤੇ ਉੱਤਰ ਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ। 


ਉਨ੍ਹਾਂ ਦੱਸਿਆ ਕਿ ਮੰਗਾਂ ਮਨਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਲੇ ਨੰਬਰਦਾਰਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਮੰਗ ਪੱਤਰ ਰਾਹੀਂ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਆਪਣੀ ਜਾਇਜ਼ ਮੰਗ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਪਰ ਸੂਬਾ ਸਰਕਾਰ ਨੰਬਰਦਾਰਾਂ ਦੇ ਸੰਘਰਸ਼ ਨੂੰ ਜ਼ਬਰੀ ਦਬਾਉਣਾ ਚਾਹੁੰਦੀ ਹੈ। 



ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਖ਼ਿਲਾਫ਼ ਸੰਗਰੂਰ ਵਿੱਚ ਪੁਲੀਸ ਵੱਲੋਂ ਦਰਜ ਕੀਤੇ ਗਏ ਝੂਠੇ ਪਰਚੇ ਰੱਦ ਨਾ ਕੀਤੇ ਤਾਂ ਨੰਬਰਦਾਰਾਂ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ ਤੇ ਸੂਬੇ ਦੇ 35 ਹਜ਼ਾਰ ਨੰਬਰਦਾਰ ਸੜਕਾਂ ’ਤੇ ਉੱਤਰ ਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: