Ludhiana News: ਐਕਸ਼ਨ ਮੋਡ 'ਚ ਸੀਐਮ ਭਗਵੰਤ ਮਾਨ, ਪੁਲਿਸ ਅਫਸਰਾਂ ਦੀ ਬੁਲਾਈ ਮੀਟਿੰਗ
Ludhiana News: ਅੱਜ ਪੁਲਿਸ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰ ਹਿੱਸਾ ਲੈਣਗੇ। ਮੀਟਿੰਗ ਵਿੱਚ ਆਈਜੀ ਤੇ ਡੀਜੀ ਰੈਂਕ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ।
Ludhiana News: ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਨੇ ਅੱਜ ਪੁਲਿਸ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰ ਹਿੱਸਾ ਲੈਣਗੇ। ਮੀਟਿੰਗ ਵਿੱਚ ਆਈਜੀ ਤੇ ਡੀਜੀ ਰੈਂਕ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ।
ਹਾਸਲ ਜਾਣਕਾਰੀ ਮੁਤਾਬਕ ਇਹ ਮੀਟਿੰਗ ਲੁਧਿਆਣਾ 'ਚ ਸਵੇਰੇ 11 ਵਜੇ ਹੋਵੇਗੀ, ਜਿਸ 'ਚ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਚਰਚਾ ਕੀਤੀ ਜਾਵੇਗੀ। ਪਿਛਲੇ ਦਿਨੀਂ ਵਾਪਰੀਆਂ ਘਟਨਾਵਾਂ ਕਰਕੇ ਵਿਰੋਧੀ ਧਿਰਾਂ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਸਵਾਲ ਉਠੀ ਰਹੀਆਂ ਹਨ। ਇਸ ਲਈ ਮੁੱਖ ਮੰਤਰੀ ਪੁਲਿਸ ਨੂੰ ਸਖਤ ਨਿਰਦੇਸ਼ ਦੇ ਸਕਦੇ ਹਨ।
ਹਾਸਲ ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਮੀਟਿੰਗ ਲੁਧਿਆਣਾ ਵਿਖੇ ਹੋਵੇਗੀ। ਮੀਟਿੰਗ ਵਿੱਚ ਸਾਰੇ ਆਈਜੀ ਤੇ ਡੀਜੀ ਰੈਂਕ ਦੇ ਅਧਿਕਾਰੀ ਮੌਜੂਦ ਰਹਿਣਗੇ। ਇਹ ਮੀਟਿੰਗ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਹੋਣ ਜਾ ਰਹੀ ਹੈ।
ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰੇ ਸੀਨੀਅਰ ਅਧਿਕਾਰੀ ਲੁਧਿਆਣਾ ਪੁੱਜ ਗਏ ਹਨ। ਉਂਜ ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਾਰ ਦੇ ਬਜਟ ਸੈਸ਼ਨ ਵਿੱਚ ਕਾਂਗਰਸ ਨੇ ਗੈਂਗਸਟਰਾਂ ਤੇ ਲੋਕਾਂ ਤੋਂ ਮਿਲ ਰਹੀਆਂ ਫਿਰੌਤੀ ਦੀਆਂ ਕਾਲਾਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ ਸੀ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਇਸ ਮੁੱਦੇ 'ਤੇ ਹਰ ਮੌਕੇ 'ਤੇ ਸਰਕਾਰ ਨੂੰ ਘੇਰ ਰਹੀਆਂ ਹਨ।
ਦੱਸ ਦਈਏ ਕਿ ਚੋਣ ਕਮਿਸ਼ਨ ਸੂਬੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਵੀ ਗੰਭੀਰ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਰਾਜ ਵਿੱਚ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।
ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ ਇਹ ਸੁਰੱਖਿਆ ਬਲ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸਾਰੀਆਂ ਸੰਵੇਦਨਸ਼ੀਲ ਥਾਵਾਂ ਦੀ ਮੈਪਿੰਗ ਕੀਤੀ ਜਾ ਰਹੀ ਹੈ।
PM Kisan : ਜਾਰੀ ਹੋਈ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ, ਤੁਹਾਡੇ ਖਾਤੇ ਵਿੱਚ ਪੈਸੇ ਆਏ ਜਾਂ ਨਹੀਂ, ਇੰਝ ਕਰੋ ਚੈੱਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :