ਪੜਚੋਲ ਕਰੋ

Ludhiana News: ਬੱਚਿਆਂ ਦੀ ਅਸ਼ਲੀਲ ਸਮੱਗਰੀ ਸ਼ੇਅਰ ਕਰਨ ਵਾਲੇ ਵਿਅਕਤੀ 'ਤੇ ਵੱਡਾ ਐਕਸ਼ਨ! ਅਦਾਲਤ ਨੇ 3 ਸਾਲ ਦੀ ਕੈਦ ਸਣੇ 10 ਹਜ਼ਾਰ ਲਗਾਇਆ ਜੁਰਮਾਨਾ

Punjab News: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ

Ludhiana News: ਲੁਧਿਆਣਾ ਤੋਂ ਇਕ ਅਹਿਮ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਨੂੰ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਸਜ਼ਾ ਸੁਣਾਈ ਗਈ ਹੈ। 

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ 3 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ ਹੈ।

ਸਾਲ 2020 ਤੋਂ ਹੀ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਵੀਡੀਓ ਕਲਿੱਪ ਪ੍ਰਸਾਰਿਤ ਕੀਤੀ ਸੀ

ਪ੍ਰਾਪਤ ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (ਐਨਸੀਐਮਈਸੀ) ਤੋਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ’ਤੇ ਪ੍ਰਾਪਤ ਬਾਲ ਅਸ਼ਲੀਲ ਸਮੱਗਰੀ ਦੇ ਪ੍ਰਸਾਰਣ ਸੰਬੰਧੀ ਮਿਲੀ ਸਾਈਬਰ ਸੂਹ ਤੋਂ ਬਾਅਦ, ਪੰਜਾਬ ਰਾਜ ਸਾਈਬਰ ਕ੍ਰਾਈਮ ਸੈੱਲ ਦੀ ਇਕਾਈ ਔਰਤਾਂ ਅਤੇ ਬੱਚਿਆਂ ਦੇ ਵਿਰੁੱਧ ਸਾਈਬਰ ਅਪਰਾਧ ਰੋਕਥਾਮ (ਸੀ.ਸੀ.ਪੀ.ਡਬਲਿਊ.ਸੀ.) ਨੇ, ਮਾਮਲੇ ਦੀ ਜਾਂਚ ਸ਼ੁਰੂ ਕੀਤੀ , ਜਿਸ ਤੋਂ ਪਤਾ ਲੱਗਾ ਹੈ ਕਿ ਸ਼ੱਕੀ ਵਿਅਕਤੀ ਨੇ 27-11-2020 ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਵੀਡੀਓ ਕਲਿੱਪ ਪ੍ਰਸਾਰਿਤ ਕੀਤੀ ਸੀ।

ਇਸ ਤੋਂ ਬਾਅਦ, ਬਾਲ ਅਸ਼ਲੀਲ ਸਮੱਗਰੀ ਨੂੰ ਅਪਲੋਡ/ਪ੍ਰਸਾਰਿਤ ਕਰਨ ਲਈ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਆਈ.ਟੀ. ਐਕਟ ਦੀ ਧਾਰਾ 67-ਬੀ ਤਹਿਤ ਕੇਸ ਐਫਆਈਆਰ ਨੰਬਰ 18 ਮਿਤੀ 18.09.2021 ਦਰਜ ਕੀਤਾ ਗਿਆ ਸੀ।

ਇਸ ਸਬੰਧ ਵਿੱਚ ਕੀਤੀ ਜਾਂਚ ਦੌਰਾਨ, ਵੱਖ-ਵੱਖ ਇੰਟਰਨੈਟ ਸੇਵਾ ਪ੍ਰਦਾਤਾਵਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਆਈ.ਪੀ. ਐਡਰੈੱਸ ਸਮੇਤ ਤਕਨੀਕੀ ਵੇਰਵੇ ਮੰਗੇ ਗਏ ਸਨ, ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਦੋਸ਼ੀ ਨੂੰ 13 ਜਨਵਰੀ, 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਉਸ ਦੇ ਕਬਜ਼ੇ ਵਿਚੋਂ ਅਪਰਾਧ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਸੀ।

ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਇਲੈਕਟਰਾਨਿਕ ਰੂਪ ਵਿੱਚ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਿਤ ਜਾਂ ਪ੍ਰਦਰਸ਼ਿਤ ਕਰਨਾ ਜਿਸ ਵਿੱਚ ਬੱਚਿਆਂ ਨੂੰ ਅਸ਼ਲੀਲ ਹਰਕਤਾਂ ਜਾਂ ਵਿਵਹਾਰ ਵਿੱਚ ਸ਼ਾਮਲ ਦਿਖਾਇਆ ਗਿਆ ਹੋਵੇ ਜਾਂ ਇਤਰਾਜ਼ਯੋਗ ਟੈਕਸਟ ਜਾਂ ਡਿਜੀਟਲ ਚਿੱਤਰ ਬਣਾਏ ਗਏ ਹੋਣ, ਅਜਿਹੀ ਕਿਸੇ ਵੀ ਸਮੱਗਰੀ ਨੂੰ ਇਕੱਤਰ ਕਰਨਾ, ਖੋਜਣਾ, ਬ੍ਰਾਊਜ਼ ਕਰਨਾ, ਡਾਊਨਲੋਡ ਕਰਨਾ, ਇਸ਼ਤਿਹਾਰ ਦੇਣਾ, ਪ੍ਰਚਾਰ ਕਰਨਾ, ਅਦਾਨ-ਪ੍ਰਦਾਨ ਜਾਂ ਵੰਡਣਾ,ਜਿਸ ਵਿੱਚ ਇਲੈਕਟਰਾਨਿਕ ਰੂਪ ਵਿੱਚ ਬੱਚਿਆਂ ਦੇ ਨਿੱਜਤਾ ਅਤੇ ਜਿਨਸੀ ਸ਼ੋਸ਼ਣ ਹੋਵੇ, ਨੂੰ ਦਰਸਾਉਣਾ ਇੱਕ ਸਜ਼ਾਯੋਗ ਕਾਰਵਾਈ ਹੈ ਜਿਸ ਵਿੱਚ ਪੰਜ ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ, ਜੋ 10 ਲੱਖ ਰੁਪਏ ਤੱਕ ਹੋ ਸਕਦਾ ਹੈ।

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਉਹਨਾਂ ਦੀਆਂ ਆਨਲਾਈਨ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ, ਬੱਚਿਆਂ ਨੂੰ ਆਪਦੀ ਨਿਗਰਾਨੀ ਹੇਠ ਸਕ੍ਰੀਨਾਂ ਅਤੇ ਡਿਵਾਈਸਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ, ਬੱਚਿਆਂ ਦੇ ਆਨਲਾਈਨ ਦੋਸਤਾਂ ’ਤੇ ਅੱਖ ਰੱਖਣ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਨਿੱਜਤਾ ਗੁਪਤ ਰੱਖਣਾ ਸਿਖਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਸੀ.ਸੀ.ਪੀ.ਡਬਲਯੂ.ਸੀ. ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਨਜਿੱਠਣ ਲਈ ਸਥਾਪਿਤ ਕੀਤੀ ਗਈ ਇੱਕ ਵਿਸ਼ੇਸ਼ ਇਕਾਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget