Ludhiana News : ਹੁਣ ਸੇਵਾ ਕੇਂਦਰਾਂ ਤੋਂ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਲਈ ਫਾਰਮ ਭਰਨ ਦੀ ਲੋੜ ਨਹੀਂ ਹੈ। ਇਨ੍ਹਾਂ ਸੇਵਾਵਾਂ ਵਿੱਚ ਆਮਦਨ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈਡੀ ਕਾਰਡ, ਆਮਦਨ ਤੇ ਖਰਚਾ ਸਰਟੀਫਿਕੇਟ ਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਸ਼ਾਮਲ ਹਨ। ਇਸ ਨਾਲ ਲੋਕਾਂ ਦੀ ਬੇਲੋੜੀ ਖੱਜਲ-ਖੁਆਰੀ ਘਟੇਗੀ।


ਇਸ ਬਾਰੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਹੁਣ ਸੇਵਾ ਕੇਂਦਰਾਂ ਤੋਂ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਲਈ ਫਾਰਮ ਭਰਨ ਦੀ ਲੋੜ ਨਹੀਂ ਹੈ। 


ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਸ ਵਿੱਚ ਆਮਦਨ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈਡੀ ਕਾਰਡ, ਆਮਦਨ ਤੇ ਖਰਚਾ ਸਰਟੀਫਿਕੇਟ ਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਸ਼ਾਮਲ ਹਨ, ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੈ।


ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਵਿਅਕਤੀਆਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪਰ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਵਿਅਕਤੀ ਆਪਣੀ ਪਛਾਣ ਤੇ ਪਤੇ ਦਾ ਅਸਲ ਸਬੂਤ ਦੇ ਆਧਾਰ ’ਤੇ ਸੇਵਾ ਨਾਲ ਸਬੰਧਤ ਦਸਤਾਵੇਜ਼ਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।