Ludhiana News: ਪੰਜਾਬ ਵਿੱਚ ਲਗਾਤਾਰ ਮੀਂਹ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਹਾਲ ਹੀ ਵਿੱਚ ਆਏ ਹੜ੍ਹ ਵਰਗੀ ਸਥਿਤੀ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ ਅਤੇ ਵਹਾਅ ਵੀ ਬਹੁਤ ਤੇਜ਼ ਹੋ ਗਿਆ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਰਿਆ ਦੇ ਕੰਢੇ ਜਾਣ ਜਾਂ ਮੂਰਤੀਆਂ ਵਿਸਰਜਨ ਕਰਨ ਤੋਂ ਬਚਣ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਸਤਲੁਜ ਦਰਿਆ ਵਿੱਚ ਇਸ ਸਮੇਂ ਬਹੁਤ ਖ਼ਤਰਨਾਕ ਵਹਾਅ ਹੈ, ਜੋ ਲੋਕਾਂ ਦੀ ਜਾਨ ਲਈ ਵੱਡਾ ਖ਼ਤਰਾ ਪੈਦਾ ਕਰ ਸਕਦਾ ਹੈ। ਉਨ੍ਹਾਂ ਸ਼ਰਧਾਲੂਆਂ ਅਤੇ ਆਮ ਨਾਗਰਿਕਾਂ ਨੂੰ ਮੂਰਤੀ ਵਿਸਰਜਨ ਲਈ ਦਰਿਆ ਵਿੱਚ ਨਾ ਜਾਣ ਦੀ ਬੇਨਤੀ ਕੀਤੀ ਹੈ। ਡੀਸੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Good News: ਕਰਮਚਾਰੀਆਂ ਲਈ ਖੁਸ਼ਖਬਰੀ, ਹੁਣ 1 ਮਹੀਨੇ ਦੀ ਨੌਕਰੀ 'ਤੇ ਵੀ ਮਿਲੇਗੀ PF ਦੀ ਪੈਨਸ਼ਨ, ਜਾਣੋ ਨਵਾਂ ਨਿਯਮ