Ludhiana News : ਸਨਅਤੀ ਸ਼ਹਿਰ ਲੁਧਿਆਣਾ ’ਚ ਡੇਂਗੂ ਦਾ ਕਹਿਰ ਜਾਰੀ ਹੈ। ਲੁਧਿਆਣਾ ਵਿੱਚ ਮੰਗਲਵਾਰ ਤੱਕ ਡੇਂਗੂ ਦੇ 1703 ਮਰੀਜ਼ ਸਾਹਮਣੇ ਆ ਚੁੱਕੇ ਹਨ। ਉਂਝ ਇਹ ਗਿਣਤੀ ਇਸ ਨਾਲੋਂ ਕਿਸੇ ਵੱਧ ਹੋ ਸਕਦੀ ਹੈ ਕਿਉਂਕਿ ਬਹੁਤ ਸਾਰੇ ਲੋਕ ਡੇਂਗੂ ਨੂੰ ਸਧਾਰਨ ਬੁਖਾਰ ਸਮਝ ਕੇ ਇਲਾਜ ਕਰਵਾ ਰਹੇ ਹਨ। ਇਸ ਅੰਕੜਾ ਉਹ ਹੈ ਜਿਨ੍ਹਾਂ ਦੇ ਟੈਸਟ ਹੋਣ ਉਪਰੰਤ ਡੇਂਗੂ ਪਾਇਆ ਗਿਆ।
ਹਾਸਲ ਜਾਣਕਾਰੀ ਮੁਤਾਬਕ ਨਵੰਬਰ ਦੇ 28 ਦਿਨਾਂ ਦੌਰਾਨ ਜ਼ਿਲ੍ਹੇ ’ਚ 949 ਮਰੀਜ਼ ਮਿਲ ਚੁੱਕੇ ਹਨ ਜਿਨ੍ਹਾਂ ’ਚੋਂ 599 ਮਰੀਜ਼ ਲੁਧਿਆਣਾ, ਜਦੋਂ ਕਿ 350 ਮਰੀਜ਼ ਹੋਰਨਾਂ ਜ਼ਿਲਿਆਂ ਤੇ ਸੂਬਿਆਂ ਨਾਲ ਸਬੰਧਤ ਹਨ। ਸ਼ੱਕੀ ਮਰੀਜ਼ਾਂ ’ਚੋਂ 60 ਫੀਸਦੀ ’ਚ ਡੇਂਗੂ ਦੀ ਪੁਸ਼ਟੀ ਹੋ ਰਹੀ ਹੈ। ਨਵੰਬਰ ’ਚ ਲੁਧਿਆਣਾ ਦੇ 1001 ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ’ਚੋਂ 60 ਫੀਸਦੀ ਡੇਂਗੂ ਪਾਜ਼ੇਟਿਵ ਮਿਲੇ ਸਨ।
ਦੱਸ ਦਈਏ ਕਿ ਆਮ ਤੌਰ ’ਤੇ ਦੀਵਾਲੀ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਆਉਣ ਨਾਲ ਡੇਂਗੂ ਦੇ ਕੇਸ ਵੀ ਘਟਣੇ ਸ਼ੁਰੂ ਹੋ ਜਾਂਦੇ ਹਨ ਪਰ ਦੀਵਾਲੀ ਦੇ ਇੱਕ ਮਹੀਨੇ ਬਾਅਦ ਵੀ ਤਾਪਮਾਨ ’ਚ ਓਨੀ ਗਿਰਾਵਟ ਨਾ ਆਉਣ ਕਾਰਨ ਡੇਂਗੂ ਦਾ ਕਹਿਰ ਰੁਕ ਨਹੀਂ ਰਿਹਾ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 1703 ਮਰੀਜ਼ ਮਿਲ ਚੁੱਕੇ ਹਨ ਜਿਨ੍ਹਾਂ ’ਚ 984 ਮਰੀਜ਼ ਲੁਧਿਆਣਾ ਜ਼ਿਲ੍ਹੇ ਤੇ 719 ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ। ਜਦੋਂਕਿ 3244 ਸ਼ੱਕੀ ਮਰੀਜ਼ ਸਾਹਮਣੇ ਆਏ ਹਨ।
ਜ਼ਿਲ੍ਹੇ ’ਚ ਮੰਗਲਵਾਰ ਨੂੰ ਡੇਂਗੂ ਦੇ 18 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ’ਚੋਂ 11 ਮਰੀਜ਼ ਲੁਧਿਆਣਾ ਤੇ 8 ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਤ ਹਨ। ਨਵੇਂ ਮਰੀਜ਼ਾਂ ’ਚ 10 ਮਰੀਜ਼ ਸ਼ਹਿਰ ਨਾਲ ਸਬੰਧਤ ਹਨ ਤੇ ਇੱਕ ਪੇਂਡੂ ਇਲਾਕੇ ’ਚੋਂ ਹੈ। ਇੱਥੇ 467 ਮਰੀਜ਼ ਹੁਣ ਤੱਕ ਸਿਹਤਮੰਦ ਹੋਏ ਹਨ। 24 ਮਰੀਜ਼ ਪ੍ਰਾਈਵੇਟ ਹਸਪਤਾਲ ’ਚ ਦਾਖਲ ਹਨ। ਨਵੰਬਰ ’ਚ ਲੁਧਿਆਣਾ ਸ਼ਹਿਰੀ ਦੇ 418 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਹੋਈ ਹੈ। ਉਧਰ, ਸਿਹਤ ਵਿਭਾਗ ਵੱਲੋਂ ਨਵੰਬਰ ’ਚ 19513 ਘਰਾਂ, 28147 ਕੰਟੇਨਰਾਂ ਦੀ ਜਾਂਚ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।