ਪੜਚੋਲ ਕਰੋ

Ludhiana News: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਐਕਸ਼ਨ! ਪਰਾਲੀ ਸਾੜਨ ਦੇ ਮਾਮਲਿਆਂ 'ਚ 2.82 ਲੱਖ ਰੁਪਏ ਵਾਤਾਵਰਨ ਮੁਆਵਜ਼ਾ ਲਗਾਇਆ

cases of stubble burning: ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ।

Stubble Burning: ਪਹਿਲੇ ਦਿਨ ਤੋਂ ਹੀ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਬੇਨਤੀ ਕਰ ਰਹੀ ਹੈ। ਪਰ ਦੂਜੇ ਪਾਸੇ ਕਿਸਾਨਾਂ ਪਰਾਲੀ ਸਾੜਨ ਤੋਂ ਪਿੱਛੇ ਨਹੀਂ ਹੱਟ ਰਹੇ ਹਨ। ਅਜਿਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਸਖਤ ਰੁਖ ਅਖਤਿਆਰ ਕਰ ਲਿਆ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਸਖ਼ਤ ਰੁਖ ਅਪਣਾਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਫੀਲਡ ਸਟਾਫ ਤੋਂ ਪੁਸ਼ਟੀਕਰਣ ਰਿਪੋਰਟ ਤੋਂ ਬਾਅਦ 118 ਮਾਮਲਿਆਂ ਵਿੱਚ 2,82,500 ਰੁਪਏ ਵਾਤਾਵਰਨ ਮੁਆਵਜ਼ਾ ਲਗਾਇਆ ਹੈ। ਹੁਣ ਤੱਕ ਕੁੱਲ 634 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਸਬੰਧਤ ਅਧਿਕਾਰੀਆਂ ਵੱਲੋਂ ਜ਼ਮੀਨੀ ਪੱਧਰ 'ਤੇ ਖੇਤਾਂ ਵਿੱਚ ਅੱਗ ਲੱਗਣ ਦੀ ਪੁਸ਼ਟੀ ਹੋਈ ਹੈ।

 ਵਾਤਾਵਰਣ ਮੁਆਵਜ਼ਾ ਲਗਾਇਆ ਜਾਵੇਗਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਆਈ.ਈ.ਸੀ. ਮੁਹਿੰਮ ਤੋਂ ਲੈ ਕੇ ਇਨਫੋਰਸਮੈਂਟ ਮੁਹਿੰਮ ਤੱਕ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਬਹੁ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ। ਫੀਲਡ ਵਿਜਿਟ ਤੋਂ ਬਾਅਦ ਹੁਣ ਤੱਕ 118 ਕੇਸਾਂ ਵਿੱਚ ਵਾਤਾਵਰਣ ਮੁਆਵਜ਼ਾ ਲਗਾਇਆ ਜਾ ਚੁੱਕਾ ਹੈ, ਉਨ੍ਹਾਂ ਕਿਹਾ ਕਿ 16 ਕੇਸਾਂ ਵਿੱਚ ਭੌਤਿਕ ਤਸਦੀਕ ਬਕਾਇਆ ਹੈ ਅਤੇ ਕਿਸੇ ਵੀ ਘਟਨਾ ਵਿੱਚ ਪਰਾਲੀ ਸਾੜਨ ਦੀ ਪੁਸ਼ਟੀ ਹੋਣ ਦੀ ਸੂਰਤ ਵਿੱਚ ਵਾਤਾਵਰਣ ਮੁਆਵਜ਼ਾ ਲਗਾਇਆ ਜਾਵੇਗਾ।
 
ਕਿਸਾਨਾਂ ਨੂੰ ਅਪੀਲ, ਪਰਾਲੀ ਸਾੜਨ ਤੋਂ ਗੁਰੇਜ਼ ਕਰਨ
ਡਿਪਟੀ ਕਮਿਸ਼ਨਰ ਮਲਿਕ ਨੇ ਅੱਗੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਕਿਉਂਕਿ ਅੱਗ ਤੋਂ ਨਿਕਲਣ ਵਾਲਾ ਧੂੰਆਂ ਦਮੇ ਦੇ ਮਰੀਜ਼ਾਂ ਲਈ ਮੁਸ਼ਕਿਲਾਂ ਵਧਾ ਸਕਦਾ ਹੈ ਜੋ ਪਹਿਲਾਂ ਹੀ ਕਮਜ਼ੋਰ ਇਮਿਊਨ ਸਿਸਟਮ ਨਾਲ ਪੀੜਤ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਗਰਾਉਂ ਵਿੱਚ ਵਾਤਾਵਰਨ ਮੁਆਵਜ਼ਾ 94 ਕੇਸਾਂ ਵਿੱਚ, ਲੁਧਿਆਣਾ ਪੱਛਮੀ ਵਿੱਚ 10 ਕੇਸਾਂ ਵਿੱਚ, ਰਾਏਕੋਟ ਵਿੱਚ 12 ਕੇਸਾਂ ਵਿੱਚ ਜਦਕਿ ਸਮਰਾਲਾ ਤਹਿਸੀਲ ਵਿੱਚ ਦੋ ਕੇਸਾਂ ਵਿੱਚ ਵਾਤਾਵਰਨ ਮੁਆਵਜ਼ਾ ਲਗਾਇਆ ਗਿਆ ਹੈ।
 
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਜਿੱਥੇ ਸਿੱਧੀ ਬਿਜਾਈ ਦੀਆਂ ਤਕਨੀਕਾਂ ਬਾਰੇ ਪ੍ਰਦਰਸ਼ਨ ਕਰਨ ਤੋਂ ਇਲਾਵਾ ਬਦਲਵੀਂ ਫ਼ਸਲਾਂ ਦੇ ਸਬਸਿਡੀ ਵਾਲੇ ਬੀਜ ਵੀ ਵੰਡੇ ਜਾ ਰਹੇ ਹਨ।
 
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਜ਼ਾਨਾ ਨਿਗਰਾਨੀ ਇੱਕ ਵਿਸਤ੍ਰਿਤ ਵਿਧੀ ਰਾਹੀਂ ਯਕੀਨੀ ਬਣਾਈ ਜਾ ਰਹੀ ਹੈ ਜਿੱਥੇ ਫੀਲਡ ਅਧਿਕਾਰੀ ਰਿਪੋਰਟ ਕੀਤੀ ਗਈ ਹਰੇਕ ਘਟਨਾ ਦੀ ਭੌਤਿਕ ਤਸਦੀਕ ਕਰਦੇ ਹਨ। ਇਸ ਤੋਂ ਇਲਾਵਾ ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਟੀਮ ਦੇ ਮੈਂਬਰ ਕਿਸਾਨਾਂ ਨੂੰ ਸਿੱਧੀ ਬਿਜਾਈ ਦੀਆਂ ਤਕਨੀਕਾਂ ਦੇ ਲਾਭ ਪ੍ਰਤੀ ਜਾਗਰੂਕ ਕਰ ਰਹੇ ਹਨ।

ਇਸ ਦੌਰਾਨ, ਲੁਧਿਆਣਾ ਪ੍ਰਸ਼ਾਸਨ ਦੀਆਂ ਟੀਮਾਂ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਡਟੀਆਂ ਰਹੀਆਂ ਅਤੇ ਕਈ ਥਾਵਾਂ 'ਤੇ ਫਾਇਰ ਬ੍ਰਿਗੇਡਾਂ ਸਮੇਤ ਅਧਿਕਾਰਤ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅਜਿਹੀਆਂ ਘਟਨਾਵਾਂ 'ਤੇ ਕਾਬੂ ਪਾਇਆ। ਟੀਮਾਂ ਨੇ ਲਲੋੜੀ ਖੁਰਦ, ਪਾਇਲ, ਕੁੱਬਾ, ਸਿੱਧਵਾਂ ਬੇਟ, ਉਰਨਾ, ਮੁਸ਼ਕਾਬਾਦ, ਚਾਪੜਾ, ਮੱਟਨ, ਕੋਟਲਾ ਬਾਹਰੀ, ਗਿੱਧੜੀ, ਢੀਂਡਸਾ, ਢੰਡਾ, ਨਸਰਾਲੀ, ਭੈਣੀ ਅਰਬੀਆਂ, ਮਹਿਪੁਰ, ਮਦਨੀਪੁਰ, ਬੇਲ ਕਲਾਂ, ਸਿਹਾਰੀ, ਕੂਹਲੀ ਕਲਾਂ, ਹੇਡੋਂ, ਹਿੱਸੋਵਾਲ, ਸੁਧਾਰ, ਅਲੀਗੜ੍ਹ, ਘੁਡਾਣੀ ਖੁਰਦ, ਦੋਰਾਹਾ, ਕਕਰਾਲਾ ਕਲਾਂ, ਢੰਡਾ, ਬਰਸਾਲ ਕਲਾਂ, ਖਾਨਪੁਰ, ਭੰਮੀਪੁਰਾ, ਖਾਨਪੁਰ, ਈਸੜੂ, ਬਿਲਾਸਪੁਰ, ਸੋਹੀਆਂ ਅਤੇ ਚੌਂਕੀਮਾਨ ਵਿਖੇ ਤੁਰੰਤ ਅੱਗ 'ਤੇ ਕਾਬੂ ਪਾਇਆ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget