(Source: ECI/ABP News)
Ludhiana News: ਨਸ਼ਿਆਂ ਦਾ ਕਹਿਰ ਜਾਰੀ, ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਨਸ਼ਿਆਂ ਲਈ ਮੋਬਾਈਲ ਫੋਨਾਂ ਦੀ ਲੁੱਟ
Ludhiana News: ਸਰਕਾਰੀ ਦਾਅਵਿਆਂ ਦੇ ਬਾਵਜੂਦ ਲੁਧਿਆਣਾ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ। ਮਾਛੀਵਾੜਾ ਵਿੱਚ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।
![Ludhiana News: ਨਸ਼ਿਆਂ ਦਾ ਕਹਿਰ ਜਾਰੀ, ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਨਸ਼ਿਆਂ ਲਈ ਮੋਬਾਈਲ ਫੋਨਾਂ ਦੀ ਲੁੱਟ Ludhiana News: Drug rampage continues, youth dies of drug overdose, mobile phones looted for drugs Ludhiana News: ਨਸ਼ਿਆਂ ਦਾ ਕਹਿਰ ਜਾਰੀ, ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਨਸ਼ਿਆਂ ਲਈ ਮੋਬਾਈਲ ਫੋਨਾਂ ਦੀ ਲੁੱਟ](https://feeds.abplive.com/onecms/images/uploaded-images/2023/07/18/0671d84bf01ced708026e256c816bb371689657570021700_original.jpg?impolicy=abp_cdn&imwidth=1200&height=675)
Ludhiana News: ਸਰਕਾਰੀ ਦਾਅਵਿਆਂ ਦੇ ਬਾਵਜੂਦ ਲੁਧਿਆਣਾ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ। ਮਾਛੀਵਾੜਾ ਵਿੱਚ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਪੁਲਿਸ ਵੱਲੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਤਾਂ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।
ਹਾਸਲ ਜਾਣਕਾਰੀ ਮੁਤਾਬਕ ਮਾਛੀਵਾੜਾ ਦੀ ਜੀ-2 ਅਸਟੇਟ ਕਲੋਨੀ ਦੇ ਸੁੰਨਸਾਨ ਇਲਾਕੇ ਵਿੱਚ ਇੱਕ ਨੌਜਵਾਨ ਸੁਖਅੰਮ੍ਰਿਤ ਸਿੰਘ (23) ਵਾਸੀ ਰੂੜੇਵਾਲ ਦੀ ਲਾਸ਼ ਮਿਲੀ ਹੈ, ਜਿਸ ਕੋਲ ਪਈ ਸਰਿੰਜ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ।
ਪੁਲਿਸ ਮੁਤਾਬਕ ਜੀ-2 ਅਸਟੇਟ ਕਲੋਨੀ ਦੇ ਅਖੀਰ ਵਿੱਚ ਸੁੰਨਸਾਨ ਥਾਂ ’ਤੇ ਉੱਥੋਂ ਲੰਘਦੇ ਇੱਕ ਵਿਅਕਤੀ ਨੇ ਇਹ ਲਾਸ਼ ਦੇਖੀ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਦਸਤਾਵੇਜ਼ਾਂ ਦੇ ਅਧਾਰ ’ਤੇ ਉਸ ਦੀ ਪਛਾਣ ਕੀਤੀ ਹੈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਾਉਣ ਤੋਂ ਬਾਅਦ ਓਵਰਡੋਜ਼ ਨਾਲ ਉਸ ਦੀ ਮੌਤ ਹੋਈ ਹੈ।
ਨਸ਼ਿਆਂ ਲਈ ਲੁੱਟ-ਖੋਹ ਸ਼ੁਰੂ
ਉਧਰ, ਨਸ਼ੇ ਦੀ ਦਲਦਲ ’ਚ ਫਸ ਚੁੱਕੇ ਦੋ ਨੌਜਵਾਨਾਂ ਨੇ ਨਸ਼ਾ ਪੂਰਤੀ ਲਈ ਕੋਈ ਕੰਮ ਧੰਦਾ ਨਾ ਮਿਲਣ ’ਤੇ ਲੁਧਿਆਣਾ ਅੰਦਰ ਰਾਹਗੀਰਾਂ ਤੋਂ ਹਥਿਆਰ ਦਿਖਾ ਕੇ ਮੋਬਾਈਲ ਖੋਹਣੇ ਸ਼ੁਰੂ ਕਰ ਦਿੱਤੇ। ਮੁਲਜ਼ਮ ਸਸਤੇ ਭਾਅ ’ਤੇ ਮੋਬਾਈਲ ਫੋਨ ਵੇਚ ਕੇ ਉਸ ਤੋਂ ਮਿਲਣ ਵਾਲਿਆਂ ਪੈਸਿਆਂ ਨਾਲ ਨਸ਼ਾ ਕਰਦੇ ਸਨ।
ਦੋ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਇੱਕ ਲੁੱਟ ਦੇ ਮਾਮਲੇ ਦੀ ਜਾਂਚ ’ਚ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦੇ ਕਬਜ਼ੇ ’ਚੋਂ ਪੁਲਿਸ ਨੇ ਵੱਖ-ਵੱਖ ਕੰਪਨੀਆਂ ਦੇ 12 ਮੋਬਾਈਲ ਫੋਨਾਂ ਦੇ ਨਾਲ ਨਾਲ ਵਾਰਦਾਤ ਲਈ ਵਰਤਿਆਂ ਜਾਣ ਵਾਲਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਪੁਲਿਸ ਨੇ ਇਸ ਮਾਮਲੇ ’ਚ ਨਿਊ ਮਾਧੋਪੁਰੀ ਦੇ ਕੁਲਦੀਪ ਕੁਮਾਰ ਦੀ ਸ਼ਿਕਾਇਤ ’ਤੇ ਭਾਮੀਆਂ ਕਲਾਂ ਸਥਿਤ ਜੀਕੇ ਸਟੇਟ ਵਾਸੀ ਕਮਲ ਕੁਮਾਰ ਤੇ ਮੁਸਾਫਿਰ ਖਾਣਾ ਰੇਲਵੇ ਸਟੇਸ਼ਨ ’ਚ ਰਹਿਣ ਵਾਲੇ ਦੀਪਕ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੇ ਦੋਹਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ 2 ਦਿਨਾਂ ਰਿਮਾਂਡ ’ਤੇ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁੱਛ-ਪੜਤਾਲ ’ਚ ਪਤਾ ਲੱਗਿਆ ਸੀ ਕਿ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ। ਉਨ੍ਹਾਂ ਨੂੰ ਕੋਈ ਕੰਮ ਧੰਦਾ ਨਹੀਂ ਮਿਲ ਰਿਹਾ ਸੀ ਤਾਂ ਉਨ੍ਹਾਂ ਨੇ ਨਸ਼ਾ ਪੂਰਤੀ ਲਈ ਰਾਹਗੀਰਾਂ ਤੋਂ ਲੁੱਟ-ਖੋਹ ਸ਼ੁਰੂ ਕਰ ਦਿੱਤੀ।
ਔਰਤ ਹੈਰੋਇਨ ਸਮੇਤ ਗ੍ਰਿਫ਼ਤਾਰ
ਥਾਣਾ ਸਦਰ ਦੀ ਪੁਲਿਸ ਨੇ ਇੱਕ ਔਰਤ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਚੈਕਿੰਗ ਲਈ ਬਾਬਾ ਬਾਲਕ ਨਾਥ ਮੰਦਰ ਸ਼ਹੀਦ ਭਗਤ ਸਿੰਘ ਨਗਰ ਮੌਜੂਦ ਸੀ ਤਾਂ ਅਮਨਦੀਪ ਕੌਰ ਉਰਫ਼ ਅਮਨ ਪਤਨੀ ਦਲਜੀਤ ਸਿੰਘ ਵਾਸੀ ਗਲੀ ਨੰਬਰ 8 ਸ਼ਹੀਦ ਭਗਤ ਸਿੰਘ ਪੈਦਲ ਹੀ ਆ ਰਹੀ ਸੀ ਤਾਂ ਉਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਚੁੰਨੀ ਦੀ ਨੁੱਕਰ ਤੋਂ ਇੱਕ ਮੋਮੀ ਲਿਫਾਫਾ ਥੱਲੇ ਸੁੱਟ ਦਿੱਤਾ। ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)