Ludhiana News: ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲਿਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਹ ਗ੍ਰਿਫਤਾਰੀ 5 ਲੱਖ ਰੁਪਏ ਦੀ ਰਿਸ਼ਵਤ ਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ।

Continues below advertisement


ਡੀਐਸਪੀ ਸੁਰਿੰਦਰਪਾਲ ਬਾਂਸਲ ਵੱਲੋਂ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਵਿਭਾਗ ਦੇ ਐਸਪੀ-ਡੀ ਰਣਧੀਰ ਕੁਮਾਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ। ਇਸ 'ਚ ਖੁਲਾਸਾ ਹੋਇਆ ਸੀ ਕਿ ਬਾਂਸਲ ਨੇ ਸਾਬਕਾ ਸਰਪੰਚ ਗੁਰਮੇਜ ਸਿੰਘ ਤੋਂ ਗੂਗਲ ਪੇਅ ਰਾਹੀਂ ਆਪਣੇ ਖਾਤੇ 'ਚ ਕਰੀਬ 5 ਲੱਖ ਰੁਪਏ ਲਏ ਸਨ। ਇਸ ਤੋਂ ਇਲਾਵਾ ਦੋਸ਼ ਹੈ ਕਿ ਗੁਰਮੇਜ ਸਿੰਘ ਜੋ ਇੱਕ ਗੰਭੀਰ ਮਾਮਲੇ ਵਿੱਚ ਲੋੜੀਂਦਾ ਸੀ, ਨੂੰ ਬਾਂਸਲ ਨੇ ਆਪਣੀ ਜਾਂਚ ਵਿੱਚ ਬੇਕਸੂਰ ਕਰਾਰ ਦਿੱਤਾ ਸੀ।



ਪੁਲਿਸ ਸੂਤਰਾਂ ਅਨੁਸਾਰ ਸਥਾਨਕ ਸੱਤਾਧਾਰੀ ਧਿਰ ਦੇ ਇੱਕ ਸੀਨੀਅਰ ਆਗੂ ਦੀ ਸ਼ਮੂਲੀਅਤ ਕਾਰਨ ਪੁਲਿਸ ਦੇ ਉੱਚ ਅਧਿਕਾਰੀ ਬਿਨਾਂ ਠੋਸ ਸਬੂਤਾਂ ਤੋਂ ਬਾਂਸਲ ਨੂੰ ਗ੍ਰਿਫ਼ਤਾਰ ਕਰਨ ਤੋਂ ਡਰਦੇ ਸਨ। ਜਦੋਂ ਹੀ ਠੋਸ ਸਬੂਤ ਇਕੱਠੇ ਕੀਤੇ ਗਏ ਤਾਂ 6 ਦਸੰਬਰ, 2023 ਨੂੰ ਤਫ਼ਤੀਸ਼ੀ ਅਫ਼ਸਰ ਐਸਪੀ-ਡੀ ਰਣਧੀਰ ਕੁਮਾਰ ਦੀ ਸ਼ਿਕਾਇਤ 'ਤੇ ਫ਼ਿਰੋਜ਼ਪੁਰ ਕੈਂਟ ਥਾਣੇ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।


ਨਿਯਮਾਂ ਤਹਿਤ ਬਾਂਸਲ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਆਪਣਾ ਪੱਖ ਪੇਸ਼ ਕਰਨ ਦਾ ਨੋਟਿਸ ਵੀ ਦਿੱਤਾ ਗਿਆ ਸੀ। ਇਸ ਦੌਰਾਨ ਅਦਾਲਤ ਤੋਂ ਇਜਾਜ਼ਤ ਲੈ ਕੇ ਪੁਲਿਸ ਨੇ ਬਾਂਸਲ ਦੇ ਫਿਰੋਜ਼ਪੁਰ ਤੇ ਲੁਧਿਆਣਾ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ। ਇਸ ਤੋਂ ਪਹਿਲਾਂ ਬਾਂਸਲ ਨੇ ਆਪਣੇ ਅਧੀਨ ਇਕ ਇੰਸਪੈਕਟਰ ਸਮੇਤ 10 ਪੁਲਿਸ ਮੁਲਾਜ਼ਮਾਂ 'ਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦੇ ਦੋਸ਼ ਲਾਏ ਸਨ। ਇਸ ਮਾਮਲੇ ਦੀ ਜਾਂਚ ਅਜੇ ਬਾਕੀ ਹੈ। ਇਸ ਤੋਂ ਪਹਿਲਾਂ ਬਾਂਸਲ ਰਿਸ਼ਵਤ ਦੇ ਕੇਸ ਵਿੱਚ ਫਸ ਗਏ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।