![ABP Premium](https://cdn.abplive.com/imagebank/Premium-ad-Icon.png)
Ludhiana News: ਸ਼ਰਾਬ ਦੇ ਠੇਕੇ 'ਚ ਜਾ ਵੜੀ ਪੁਲਿਸ ਮੁਲਾਜ਼ਮਾਂ ਨਾਲ ਭਰੀ ਬੱਸ, ਪੁਲਿਸ ਦਾ ਦਾਅਵਾ 'ਬ੍ਰੇਕ ਫੇਲ੍ਹ'
Punjab News: ਪੰਜਾਬ ਪੁਲਿਸ ਦੀ ਬੱਸ ਅਚਾਨਕ ਸ਼ਰਾਬ ਦੇ ਠੇਕੇ ਵਿੱਚ ਜਾ ਵੜ੍ਹੀ। ਬੱਸ ਵਿੱਚ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਸਨ। ਬੱਸ ਦਾ ਕਾਫੀ ਨੁਕਸਾਨ ਹੋਇਆ ਹੈ। ਇਹ ਹਾਦਸਾ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ।
![Ludhiana News: ਸ਼ਰਾਬ ਦੇ ਠੇਕੇ 'ਚ ਜਾ ਵੜੀ ਪੁਲਿਸ ਮੁਲਾਜ਼ਮਾਂ ਨਾਲ ਭਰੀ ਬੱਸ, ਪੁਲਿਸ ਦਾ ਦਾਅਵਾ 'ਬ੍ਰੇਕ ਫੇਲ੍ਹ' Ludhiana News: due to brake failure Bus filled with police personnel rams into liquor vends Ludhiana News: ਸ਼ਰਾਬ ਦੇ ਠੇਕੇ 'ਚ ਜਾ ਵੜੀ ਪੁਲਿਸ ਮੁਲਾਜ਼ਮਾਂ ਨਾਲ ਭਰੀ ਬੱਸ, ਪੁਲਿਸ ਦਾ ਦਾਅਵਾ 'ਬ੍ਰੇਕ ਫੇਲ੍ਹ'](https://feeds.abplive.com/onecms/images/uploaded-images/2024/03/13/c521fcc72bd089239268163a1d84b2251710300073135700_original.jpg?impolicy=abp_cdn&imwidth=1200&height=675)
Ludhiana News: ਪੰਜਾਬ ਪੁਲਿਸ ਦੀ ਬੱਸ ਅਚਾਨਕ ਸ਼ਰਾਬ ਦੇ ਠੇਕੇ ਵਿੱਚ ਜਾ ਵੜ੍ਹੀ। ਬੱਸ ਵਿੱਚ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਸਨ। ਬੱਸ ਦਾ ਕਾਫੀ ਨੁਕਸਾਨ ਹੋਇਆ ਹੈ। ਇਹ ਹਾਦਸਾ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬ੍ਰੇਕ ਫੇਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਵਿੱਚ ਜਾ ਵੜ੍ਹੀ। ਠੇਕੇ ਨਾਲ ਟਕਰਾ ਕੇ ਬੱਸ ਕਾਫੀ ਨੁਕਸਾਨੀ ਗਈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਦਾ ਸ਼ਟਰ ਵੀ ਟੁੱਟ ਗਿਆ। ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ।
ਹਾਦਸੇ ਵਿੱਚ 4 ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਇਲਾਜ ਵੀ ਕਰਵਾਇਆ।
ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ। ਬੱਸ ਸਟੈਂਡ ਪੁਲ ਤੋਂ ਉਤਰਦੇ ਸਮੇਂ ਅਚਾਨਕ ਬ੍ਰੇਕ ਫੇਲ੍ਹ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ।
ਦੱਸ ਦਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੰਜਾਬ ਪੁਲਿਸ ਦੀ ਸੁਰੱਖਿਆ ਵਾਲੀ ਬੱਸ ਦਾ ਅਗਲਾ ਹਿੱਸਾ ਟੁੱਟ ਗਿਆ। ਠੇਕਾ ਅਪਰੇਟਰ ਨੇ ਦੇਰ ਰਾਤ ਸ਼ਟਰ ਦੀ ਮੁਰੰਮਤ ਕਰਵਾਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)