Ludhiana News: ਲੁਧਿਆਣਾ ਵਿੱਚ  ਜਗਰਾਓਂ ਪੁਲ ਨੇੜੇ ਐਲੀਵੇਟਿਡ ਪੁਲ 'ਤੇ ਸ਼ਨੀਵਾਰ ਨੂੰ ਚੱਲਦੇ ਐਕਟਿਵਾ ਨੂੰ ਅੱਗ ਲੱਗ ਗਈ। ਅੱਗ ਲੱਗਦੇ ਹੀ ਐਕਟਿਵਾ 'ਚ ਧਮਾਕਾ ਹੋ ਗਿਆ। ਇਸ ਤੋਂ ਪਹਿਲਾਂ ਕਿ ਐਕਟਿਵਾ ਸਵਾਰ ਨੌਜਵਾਨ ਆਪਣੇ ਆਪ 'ਤੇ ਕਾਬੂ ਪਾਉਂਦਾ, ਅੱਗ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਝੁਲਸ ਗਿਆ।



ਨੌਜਵਾਨ ਹਸਪਤਾਲ 'ਚ ਜ਼ੇਰੇ ਇਲਾਜ


ਐਕਟਿਵਾ ਦੇ ਕੋਲ ਜਾ ਰਿਹਾ ਇੱਕ ਬਾਈਕ ਸਵਾਰ ਵੀ ਸੰਤੁਲਨ ਗੁਆ ਬੈਠਾ। ਜਿਸ ਕਾਰਨ ਉਹ ਵੀ ਜ਼ਖਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਐਕਟਿਵਾ ਸਵਾਰ ਨੂੰ ਮੁੱਢਲੀ ਸਹਾਇਤਾ ਦੇ ਕੇ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਗੋਬਿੰਦਪ੍ਰੀਤ ਸਿੰਘ ਵਾਸੀ ਮਾਡਲ ਟਾਊਨ ਵਜੋਂ ਹੋਈ ਹੈ।


ਨੌਜਵਾਨ ਆਪਣੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ


ਗੋਬਿੰਦ ਸਲੇਮ ਟਾਬਰੀ ਇਲਾਕੇ 'ਚ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ। ਉਸ ਨੇ ਦੁੱਗਰੀ ਨੇੜੇ ਪੈਟਰੋਲ ਪੰਪ ਤੋਂ ਪੈਟਰੋਲ ਭਰਿਆ ਸੀ। 30 ਫੀਸਦੀ ਤੱਕ ਸੜਿਆ ਨੌਜਵਾਨ, ਹਸਪਤਾਲ ਦਾਖਲ ਕਰਵਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਜਗਰਾਉਂ ਪੁਲ ਨੇੜੇ ਐਲੀਵੇਟਿਡ ਪੁਲ ’ਤੇ ਚੜ੍ਹਿਆ ਹੀ ਸੀ ਕਿ ਕੁਝ ਦੂਰੀ ’ਤੇ ਸਕੂਟਰ ਦੇ ਇੰਜਣ ਨੂੰ ਅੱਗ ਲੱਗ ਗਈ।



30 ਫੀਸਦੀ ਝੁਲਸ ਗਿਆ


ਅੱਗ ਲੱਗਣ ਕਾਰਨ ਗੋਬਿੰਦਪ੍ਰੀਤ 30 ਫੀਸਦੀ ਝੁਲਸ ਗਿਆ। ਘਟਨਾ ਸਮੇਂ ਗੋਬਿੰਦਪ੍ਰੀਤ ਦੇ ਕੱਪੜਿਆਂ ਨੂੰ ਅੱਗ ਲੱਗ ਗਈ। ਪ੍ਰਤੱਖਦਰਸ਼ੀ ਨੇ ਦੱਸਿਆ ਕਿ
ਉਹ ਦਰਦ ਨਾਲ ਪੁਲ 'ਤੇ ਕਾਫੀ ਦੂਰ ਤੱਕ ਦੌੜਦਾ ਰਿਹਾ। ਲੋਕਾਂ ਦੀ ਮਦਦ ਨਾਲ ਉਸ ਦੇ ਕੱਪੜੇ ਪਾੜ ਕੇ ਉਤਾਰ ਦਿੱਤੇ ਗਏ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਜਗਰਾਓਂ ਪੁੱਲ ਤੇ ਮੌਜੂਦ ਟਰੈਫਿਕ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭੇਜਿਆ ਗਿਆ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।