Ludhiana News : ਪੰਜਾਬ ਸਰਕਾਰ ਵੱਲੋਂ ਪੀਏਯੂ ਦੇ ਸਹਿਯੋਗ ਦੇ ਨਾਲ ਕੱਲ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਕਿਸਾਨਾਂ ਵੱਲੋਂ ਕਈ ਸਾਲਾਂ ਤੋਂ ਅੱਗ ਨਹੀਂ ਲਾਈ ਗਈ ,ਉਨ੍ਹਾਂ ਨੂੰ ਸਨਮਾਨਤ ਕੀਤਾ ਜਾਣਾ ਹੈ। ਜਿਸ ਨੂੰ ਲੈਕੇ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੱਲ ਵਿਧਾਨ ਸਭ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਪੀਏਯੂ ਦੇ ਵੀਸੀ ਵੱਲੋਂ ਅਜਿਹੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ। 


 

ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਅਗਾਂਹਵਧੂ ਕਿਸਾਨ ਕੱਲ ਲੁਧਿਆਣਾ ਪੀਏ ਯੂ ਆਉਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਗਿਆ ਹੈ।  ਨਾਲ ਹੀ ਉਨ੍ਹਾਂ ਕਣਕ ਨੂੰ ਲੈਕੇ ਕਿਹਾ ਕਿ 100 ਫੀਸਦੀ ਕਣਕ ਦੀ ਬਿਜਾਈ ਸੂਬੇ 'ਚ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 127, 222 ਅਤੇ 303 ਵਰਾਇਟੀ ਜ਼ਿਲ੍ਹੇ 'ਚ ਲਗਾਈ ਗਈ ਹੈ ਜੋ ਕਿ ਵਿਭਾਗ ਵੱਲੋਂ ਸਿਫਾਰਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਲਈ ਉਨ੍ਹਾਂ ਵੱਲੋਂ ਕੈਂਪ ਆਦਿ ਵੀ ਲਗਾਏ ਜਾ ਰਹੇ ਹਨ ਕਿ ਕਦੋਂ ਉਸ ਨੂੰ ਪਾਣੀ ਲਾਉਣਾ ਹੈ ਅਤੇ ਕਦੋਂ ਉਸ ਦੀ ਸਾਂਭ ਸਭਾਲ ਕਰਨੀ ਹੈ।

ਲੁਧਿਆਣਾ ਜ਼ਿਲ੍ਹੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਇਸ ਵਾਰ ਲੁਧਿਆਣਾ ਜ਼ਿਲ੍ਹਾ ਝੋਨੇ ਨੂੰ ਅੱਗ ਲਾਉਣ ਦੇ ਮਾਮਲਿਆਂ 'ਚ 12ਵੇਂ ਨਬਰ ਤੇ ਰਿਹਾ ਹੈ ਜਦੋਂਕਿ ਪਿਛਲੇ ਸਾਲ ਲੁਧਿਆਣਾ ਜ਼ਿਲ੍ਹਾ ਚੌਥੇ ਨੰਬਰ 'ਤੇ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਘੱਟ ਰਹੇ ਹਨ। ਉਨ੍ਹਾਂ ਦੱਸਿਆ ਕਿ 23 ਜ਼ਿਲ੍ਹਿਆਂ 'ਚ ਇਸ ਵਾਰ ਲੁਧਿਆਣਾ ਨੇ ਰਿਕਾਰਡ ਤੋੜਿਆ ਹੈ। ਲੁਧਿਆਣਾ 'ਚ ਇਸ ਵਾਰ ਪਿਛਲੇ ਸਾਲ ਨਾਲੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ 'ਚ 56 ਫੀਸਦੀ ਕਟੌਤੀ ਹੋਈ ਹੈ ਅਤੇ ਲੁਧਿਆਣਾ ਇਸ ਵਿਚ ਅਵੱਲ ਰਿਹਾ ਹੈ। ਕਿਸਾਨਾਂ ਨੇ ਵੱਖ -ਵੱਖ ਢੰਗ ਆਪਣਾ ਕੇ ਇਸ ਵਾਰ ਪਰਾਲੀ ਦਾ ਨਬੇੜਾ ਕੀਤਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।