Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ
Ludhiana News: ਏਸ਼ੀਆ ਦੇ ਸਭ ਤੋਂ ਵੱਡੀ ਲੋਹਾ ਨਗਰੀ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਫਾਇਰਿੰਗ ਦੀ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਬੁੱਧਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ।
Ludhiana News: ਏਸ਼ੀਆ ਦੇ ਸਭ ਤੋਂ ਵੱਡੀ ਲੋਹਾ ਨਗਰੀ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਫਾਇਰਿੰਗ ਦੀ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਬੁੱਧਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ। ਵੀਡੀਓ 'ਚ ਇੱਕ ਨੌਜਵਾਨ ਦੂਜੇ ਨੌਜਵਾਨ 'ਤੇ ਗੋਲੀ ਚਲਾ ਰਿਹਾ ਹੈ। ਨੌਜਵਾਨ ਨੇ ਭੱਜ ਕੇ ਆਪਣੀ ਜਾਨ ਬਚਾਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਦੱਸਿਆ ਜਾ ਰਿਹਾ ਹੈ ਕਿ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਾਜ਼ਾਰ ਵਿੱਚ ਦੋ ਨੌਜਵਾਨਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਹੋ ਗਈ। ਦੋਵੇਂ ਇੱਕ ਦੂਜੇ ਨਾਲ ਧੱਕਾ-ਮੁੱਕੀ ਕਰ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਗੋਲੀ ਦੂਜੇ ਨੌਜਵਾਨਾਂ ਕੋਲੋਂ ਲੰਘ ਗਈ। ਫਿਰ ਬਾਜ਼ਾਰ ਵਿੱਚ ਹਫੜਾ-ਦਫੜੀ ਮਚ ਗਈ। ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਵੀ ਆਪਣੀ ਜਾਨ ਬਚਾਉਣ ਲਈ ਭੱਜ ਗਏ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਆਪਣੀ ਜਾਨ ਬਚਾ ਕੇ ਮੌਕੇ ਤੋਂ ਭੱਜੇ ਸੰਦੀਪ ਨਾਂ ਦੇ ਨੌਜਵਾਨ ਨੇ 112 ’ਤੇ ਫੋਨ ਕਰਕੇ ਪੁਲਿਸ ਕੋਲ ਸ਼ਿਕਾਇਤ ਦਿੱਤੀ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ। ਐਸਪੀ (ਇਨਵੈਸਟੀਗੇਸ਼ਨ) ਰਾਕੇਸ਼ ਯਾਦਵ ਨੇ ਦੱਸਿਆ ਕਿ ਡੀਐਸਪੀ ਤੇ ਐਸਐਚਓ ਮੌਕੇ ’ਤੇ ਗਏ ਸਨ।
ਉਨ੍ਹਾਂ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਦਾ ਪਤਾ ਲਗਾਇਆ ਜਾ ਰਿਹਾ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਪਿਸਤੌਲ ਲਾਇਸੈਂਸੀ ਹੈ ਜਾਂ ਗੈਰ-ਕਾਨੂੰਨੀ। ਜੇਕਰ ਉਹ ਲਾਇਸੰਸਧਾਰੀ ਹੈ ਤਾਂ ਹੁਣ ਤੱਕ ਜਮ੍ਹਾਂ ਕਿਉਂ ਨਹੀਂ ਕਰਵਾਇਆ ਗਿਆ?