Ludhiana News : ਲੁਧਿਆਣਾ ਦੇ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕਾ ਗੁਰੁ ਅਮਰਦਾਸ ਨਗਰ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਪਿਤਾ ਵੱਲੋਂ ਆਪਣੀ ਹੀ ਬੇਟੀ ਨੂੰ ਪਿਛਲੇ ਇਕ ਸਾਲ ਤੋਂ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਜਾ ਰਿਹਾ ਸੀ। ਮਾਸੂਮ ਸਿਰਫ਼ 11 ਸਾਲ ਦੀ ਸੀ ਅਤੇ ਉਸ ਦਾ ਪਿਉ ਉਸ ਨਾਲ ਬਲਾਤਕਾਰ ਕਰ ਰਿਹਾ ਸੀ।
ਇਸ ਸਬੰਧੀ ਜਦੋਂ ਉਨ੍ਹਾਂ ਦੀ ਗੁਆਂਢਣ ਨੂੰ ਪਤਾ ਲੱਗਾ ਤਾਂ ਉਸ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ। ਜਿਸ ਤੋਂ ਬਾਅਦ ਥਾਣਾ ਸਰਾਭਾ ਨਗਰ ਦੇ ਵਿਚ ਪਰਚਾ ਦਰਜ ਕੀਤਾ ਗਿਆ ਅਤੇ ਮੁਲਜ਼ਮ ਪਿਓ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬੱਚੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ, ਇਸ ਦੀ ਪੁਸ਼ਟੀ ਥਾਣਾ ਸਰਾਭਾ ਨਗਰ ਦੇ ਇੰਚਾਰਜ ਅਮਰਿੰਦਰ ਸਿੰਘ ਸੰਧੂ ਨੇ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਉਹਨਾਂ ਕੋਲ ਬੀਤੇ ਦਿਨੀਂ ਇਹ ਮਾਮਲਾ ਸਾਹਮਣੇ ਆਇਆ ਸੀ ,ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਪਰਚਾ ਦਰਜ ਕੀਤਾ ਅਤੇ ਪੀੜਤ ਲੜਕੀ ਦੇ ਪਿਉ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਸ਼ਨਾਖਤ ਮੁਕੇਸ਼ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਬੱਚੀ 11 ਸਾਲ ਦੀ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਸ ਦੀ ਗੁਆਂਢਣ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ, ਉਨ੍ਹਾਂ ਦੱਸਿਆ ਕਿ ਅਸੀਂ ਮਾਮਲੇ ਦੀ ਪੂਰੀ ਜਾਂਚ ਕਰ ਰਹੇ ਹਾਂ, ਉਸ ਦਾ ਪਿਤਾ ਬੀਤੇ ਇਕ ਸਾਲ ਤੋਂ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਰਿਹਾ ਸੀ। ਹਾਲਾਂਕਿ ਇਸ ਵਿੱਚ ਉਸ ਦੀ ਮਾਂ ਦਾ ਕੀ ਰੋਲ ਸੀ, ਇਸ ਸਬੰਧੀ ਉਨ੍ਹਾਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।