Ludhiana News: ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਖਿਲਾਫ ਐਫਆਈਆਰ ਦਰਜ
Punjab News: ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਲੁਧਿਆਣਾ ਨਗਰ ਨਿਗਮ ਵਿੱਚ ਰੋਸ ਪ੍ਰਦਰਸ਼ਨ ਨੂੰ ਲੈ ਕੇ ਕੀਤਾ ਗਿਆ
Ludhiana News: ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਲੁਧਿਆਣਾ ਨਗਰ ਨਿਗਮ ਵਿੱਚ ਰੋਸ ਪ੍ਰਦਰਸ਼ਨ ਨੂੰ ਲੈ ਕੇ ਕੀਤਾ ਗਿਆ ਹੈ। 27 ਫਰਵਰੀ ਨੂੰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ।
ਇਸ ਦੌਰਾਨ ਨਗਰ ਨਿਗਮ ਨੂੰ ਤਾਲਾ ਲਾ ਦਿੱਤਾ ਗਿਆ ਸੀ। ਇਸ ਵਿੱਚ ਨਗਰ ਨਿਗਮ ਦੇ ਮੁਲਾਜ਼ਮ ਦੀ ਸ਼ਿਕਾਇਤ ਤੇ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ, ਸੰਜੇ ਤਲਵਾੜ, ਸ਼ਾਮ ਸੁੰਦਰ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।
ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਲੁਧਿਆਣਾ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਵਿੱਚ ਚੁੱਪ ਵੱਟ ਰਹੇ ਹਨ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ (ਦੋਮੋਰੀਆ ਪੁਲ) ਲੁਧਿਆਣਾ ਨੇ ਦੱਸਿਆ ਕਿ ਉਹ ਨਗਰ ਨਿਗਮ ਜ਼ੋਨ-ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹੈ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਉਹ ਨਗਰ ਨਿਗਮ ਦੇ ਗੇਟ 'ਤੇ ਤਾਇਨਾਤ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤੇ ਉਸ ਦੀ ਕੁੱਟਮਾਰ ਕੀਤੀ।
ਉਸ ਨੇ ਕਿਹਾ ਹੈ ਕਿ ਜਦੋਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਉਸ ਨੂੰ ਘੇਰ ਲਿਆ। ਇਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫਤਰ ਨੂੰ ਤਾਲਾ ਲਾ ਦਿੱਤਾ ਗਿਆ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।