Ludhiana News : ਸ਼ਰਾਬ ਦੀਆਂ ਦੁਕਾਨਾਂ, ਕੈਮਿਸਟਾਂ (ਫੂਡ ਸਪਲੀਮੈਂਟ ਵੇਚਣ ਵਾਲੇ) ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਲਈ ਸਿਹਤ ਵਿਭਾਗ ਤੋਂ ਫੂਡ ਸੇਫ਼ਟੀ ਲਾਇਸੈਂਸ ਲੈਣਾ ਤੇ ਉਨ੍ਹਾਂ ਨੂੰ ਦੁਕਾਨਾਂ 'ਤੇ ਡਿਸਪਲੇ ਕਰਨਾ ਲਾਜ਼ਮੀ ਹੈ। ਜਿਹੜੇ ਦੁਕਾਨਦਾਰ ਅਜਿਹਾ ਨਹੀਂ ਕਰ ਰਹੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਈ।


ਇਸ ਸਬੰਧੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਸੀਐਫਡੀਏ) ਪੰਜਾਬ ਡਾ. ਅਭਿਨਵ ਤ੍ਰਿਖਾ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਅਨੁਸਾਰ ਕਾਰੋਬਾਰੀਆਂ ਨੂੰ ਫੂਡ ਸੇਫ਼ਟੀ ਲਾਇਸੰਸ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।


ਉਨ੍ਹਾਂ ਕਿਹਾ ਕਿ 12 ਲੱਖ ਰੁਪਏ ਤੋਂ ਘੱਟ ਸਾਲਾਨਾ ਕਾਰੋਬਾਰ ਵਾਲੀਆਂ ਦੁਕਾਨਾਂ ਨੂੰ ਐਫਐਸਐਸਏਆਈ ਨਿਯਮਾਂ ਅਧੀਨ ਰਜਿਸਟਰ ਹੋਣਾ ਲਾਜ਼ਮੀ ਹੈ ਜਦੋਂ ਕਿ 12 ਲੱਖ ਰੁਪਏ ਤੋਂ ਵੱਧ ਵਪਾਰ ਕਰਨ ਵਾਲੇ ਅਦਾਰਿਆਂ ਨੂੰ ਫੂਡ ਸੇਫ਼ਟੀ ਪ੍ਰਾਪਤ ਕਰਨ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਬਹੁਤ ਸਾਰੇ ਦੁਕਾਨਦਾਰਾਂ ਕੋਲ ਲਾਇਸੰਸ ਨਹੀਂ ਹਨ। 


ਡੀ.ਐਚ.ਓ. ਡਾ. ਸਿੰਘ ਨੇ ਕਿਹਾ ਕਿ ਜਲਦੀ ਹੀ ਇੱਕ ਨਿਰੀਖਣ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਅਜਿਹੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਨੇ ਲਾਇਸੈਂਸ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਲਾਇਸੰਸ ਲੈਣ ਲਈ ਜਾਗਰੂਕ ਕੀਤਾ ਜਾਏਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।