Ludhiana News: ਕਾਨੂੰਨ ਤੋੜਨ ਵਾਲੇ ਕਾਨੂੰਨ ਦੇ ਰਾਖਿਆਂ ਤੋਂ ਬੇਖੌਫ, ਨਾਕੇ 'ਤੇ ਖੜ੍ਹੀ ਪੁਲਿਸ 'ਤੇ ਸਿੱਧੀ ਫਾਰਚੂਨਰ ਚੜ੍ਹਾਈ
Punjab News: ਪੁਲਿਸ ਮੁਤਾਬਕ ਘਟਨਾ ਦੌਰਾਨ ਜ਼ਖ਼ਮੀ ਹੋਏ ਸਿਪਾਹੀ ਨੂੰ ਇਲਾਜ ਮਗਰੋਂ ਘਰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਸਿਪਾਹੀ ਅਮਿਤ ਕੁਮਾਰ ਨੇ ਦੱਸਿਆ ਕਿ ਉਹ ਰਾਤ ਨੂੰ ਸੀਨੀਆਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਪੈਸ਼ਲ ਨਾਕਾਬੰਦੀ ਮੌਕੇ
Ludhiana News: ਕਾਨੂੰਨ ਤੋੜਨ ਵਾਲੇ ਕਾਨੂੰਨ ਦੇ ਰਾਖਿਆਂ ਤੋਂ ਬੇਖੌਫ ਨਜ਼ਰ ਆ ਰਹੇ ਹਨ। ਹਾਲਾਤ ਇਹ ਬਣ ਰਹੇ ਹਨ ਕਿ ਨਾਕਾ ਲਾ ਕੇ ਖੜ੍ਹੇ ਪੁਲਿਸ ਮੁਲਾਜ਼ਮਾਂ ਉਪਰ ਸਿੱਧੀ ਗੱਡੀ ਚੜ੍ਹਾ ਦਿੱਤੀ ਜਾਂਦੀ ਹੈ। ਲੁਧਿਆਣਾ ਅੰਦਰ ਹਫਤੇ ਦੇ ਅੰਦਰ-ਅੰਦਰ ਪੁਲਿਸ ਮੁਲਾਜ਼ਮਾਂ ’ਤੇ ਵਾਹਨ ਚੜ੍ਹਾਉਣ ਦੀ ਦੂਜੀ ਘਟਨਾ ਵਾਪਰੀ ਹੈ। ਇਸ ਮਗਰੋਂ ਪੁਲਿਸ ਅਲਰਟ ਹੋ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਸਿਟੀ ਮਾਲ ਚੌਕ ਮਲਹਾਰ ਰੋਡ ਨੇੜੇ ਲੱਗੇ ਨਾਕੇ ’ਤੇ ਫਾਰਚੂਨਰ ਗੱਡੀ ਚਾੜ੍ਹ ਦਿੱਤੀ ਗਈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਹਾਲਾਂਕਿ, ਮੁਲਜ਼ਮ ਮੌਕੇ ਤੋਂ ਵਾਹਨ ਸਮੇਤ ਫ਼ਰਾਰ ਹੋ ਗਿਆ। ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਅਣਪਛਾਤੇ ਫਾਰਚੂਨਰ ਗੱਡੀ ਦੇ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਮੁਤਾਬਕ ਘਟਨਾ ਦੌਰਾਨ ਜ਼ਖ਼ਮੀ ਹੋਏ ਸਿਪਾਹੀ ਨੂੰ ਇਲਾਜ ਮਗਰੋਂ ਘਰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਸਿਪਾਹੀ ਅਮਿਤ ਕੁਮਾਰ ਨੇ ਦੱਸਿਆ ਕਿ ਉਹ ਰਾਤ ਨੂੰ ਸੀਨੀਆਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਪੈਸ਼ਲ ਨਾਕਾਬੰਦੀ ਮੌਕੇ ਨੇੜੇ ਸਿਟੀ ਮਾਲ ਚੌਕ ਮਲਹਾਰ ਰੋਡ ਲੱਗੇ ਨਾਕੇ ਦੇ ਬੈਰੀਕੇਡ ਕੋਲ ਖੜ੍ਹਾ ਸੀ।
ਇਸ ਦੌਰਾਨ ਸਾਹਮਣੇ ਤੋਂ ਕਿੱਪਸ ਮਾਰਕੀਟ ਵਾਲੀ ਸਾਈਡ ਤੋਂ ਚਿੱਟੇ ਰੰਗ ਦੀ ਇੱਕ ਫਾਰਚੂਨਰ ਗੱਡੀ ਬਹੁਤ ਹੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾਉਂਦਾ ਆ ਰਿਹਾ ਸੀ। ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਗੱਡੀ ਰੋਕਣ ਦੀ ਬਜਾਏ ਕਾਫ਼ੀ ਤੇਜ਼ ਰਫ਼ਤਾਰੀ ਤੇ ਲਾਪ੍ਰਵਾਹੀ ਨਾਲ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਹ ਹੇਠ ਡਿੱਗ ਪਿਆ ਤੇ ਜ਼ਖ਼ਮੀ ਹੋ ਗਿਆ। ਉਸਦੀ ਕਮਰ ਤੇ ਸੱਟਾਂ ਲੱਗੀਆਂ ਹਨ।
ਡਿਊਟੀ ’ਤੇ ਤਾਇਨਾਤ ਹੋਰ ਮੁਲਾਜ਼ਮਾਂ ਨੇ ਇਸ ਦੌਰਾਨ ਵਾਹਨ ਦਾ ਪਿੱਛਾ ਵੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਰਫ਼ਤਾਰ ਜ਼ਿਆਦਾ ਹੋਣਣ ਕਾਰਨ ਫ਼ਰਾਰ ਹੋ ਗਿਆ। ਪਿੱਛਾ ਕਰਦਿਆਂ ਦੂਜੇ ਮੁਲਾਜ਼ਮਾਂ ਵੱਲੋਂ ਫਾਰਚੂਨਰ ਦਾ ਨੰਬਰ 8777 ਹੀ ਪੜ੍ਹਿਆ ਗਿਆ ਹੈ। ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।