Ludhiana News : ਲੁਧਿਆਣਾ ਦੇ ਪਿੰਡ ਕੱਕਾ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਦੇਰ ਰਾਤ ਚਾਰ ਚੋਰ ਗੁਰਦੁਆਰਾ ਸਾਹਿਬ ਦੇ ਵਿੱਚ ਪਈ ਗੋਲਕ ਚੁੱਕ ਕੇ ਫਰਾਰ ਹੋ ਗਏ ਹਨ। ਇਹ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਅੰਦਰ ਵੀ ਕੈਦ ਹੋ ਗਈ ਹੈ। 

 

ਚਾਰ ਮੁਲਜ਼ਮਾਂ ਵੱਲੋਂ ਗੱਡੀ ਵਿਚ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਸੀਸੀਟੀਵੀ ਪੁਲਿਸ ਦੇ ਹਵਾਲੇ ਕਰ ਦਿੱਤੀ ਹੈ ,ਜਿਸ ਵਿਚ ਸਾਫ ਵੇਖਣ ਨੂੰ ਮਿਲ ਰਿਹਾ ਹੈ ਕਿ ਚੋਰ ਗੁਰਦੁਆਰਾ ਸਾਹਿਬ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੁੰਦੇ ਹਨ ਅਤੇ ਫਿਰ ਦਰਬਾਰ ਸਾਹਿਬ ਦੇ ਵਿੱਚ ਪਈ ਗੋਲਕ ਹੀ ਚੁੱਕ ਕੇ ਬਾਹਰ ਚਲੇ ਜਾਂਦੇ ਹਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਹ ਰਾਤ ਵੇਲੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਨਹੀਂ ਸਨ ,ਜਿਸ ਵੇਲੇ ਇਹ ਘਟਨਾ ਵਾਪਰੀ। 

 

ਉਨ੍ਹਾਂ ਨੇ ਕਿਹਾ ਕਿ ਗੋਲਕ ਦੇ ਵਿੱਚ ਸੰਗਤ ਦਾ ਚੜ੍ਹਾਵਾ ਸੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਅੱਜ ਸਵੇਰੇ ਹੀ ਉਹ ਜਦੋਂ ਗੁਰਦੁਆਰਾ ਸਾਹਿਬ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਉਹਨਾਂ ਨੇ ਅੰਦਰ ਆ ਕੇ ਵੇਖਿਆ ਕਿ ਗੋਲਕ ਵੀ ਗਾਇਬ ਹੈ। ਜਿਸ ਤੋਂ ਬਾਅਦ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। 

 

ਚੋਰਾਂ ਦੀ ਇਸ ਹਰਕਤ ਤੋਂ ਬਾਅਦ ਪਿੰਡ ਵਾਸੀਆਂ ਨੇ ਵੇਚਿਆ ਗੁੱਸਾ ਹੈ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਵੀ ਹੈ ਪਿੰਡ ਵਾਸੀਆਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਨੇ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਕਿ ਇੱਕ ਮੰਦਭਾਗੀ ਗੱਲ ਹੈ, ਉਥੇ ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਸ ਨੇ ਕੁਝ ਬਹੁਤਾ ਤਾਂ ਨਹੀਂ ਕਿਹਾ ਸਿਰਫ਼ ਏਨਾ ਕਿਹਾ ਕਿ ਉਹ ਵੇਖ ਰਹੇ ਹਨ, ਮਾਮਲੇ ਦੀ ਜਾਂਚ ਕਰ ਰਹੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।