Ludhiana News: ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਕਈ ਮਾਮਲਿਆਂ ਵਿੱਚ ਭਗੌੜੇ ਗੈਂਗਸਟਰ ਪੁਨੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ-2 ਦੀ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਥਾਣਾ ਟਿੱਬਾ ਦੇ ਸੁਭਾਸ਼ ਨਗਰ ਚੌਕੀ ਵਿੱਚ ਪਾਈ ਗਈ ਹੈ।


ਹੋਰ ਪੜ੍ਹੋ : 'ਸੁਖਪਾਲ ਖਹਿਰਾ ਦੇ ਕਈ ਸਾਲ ਪੁਰਾਣੇ ਮਾਮਲੇ ਨੂੰ ਮੁੜ ਉਜਾਗਰ ਕਰਨਾ ਸਿਆਸੀ ਬਦਲਾਖੋਰੀ'-ਰਾਜਾ ਵੜਿੰਗ, CM ਭਗਵੰਤ ਮਾਨ ਨੂੰ ਆਖੀ ਇਹ ਗੱਲ


ਹਾਸਲ ਜਾਣਕਾਰੀ ਮੁਤਾਬਕ ਪੁਨੀਤ ਬੈਂਸ ਸ਼੍ਰੀ ਅਮਰਨਾਥ ਯਾਤਰਾ 'ਤੇ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਅੱਧ ਵਿਚਾਲੇ ਹੀ ਕਾਬੂ ਕਰ ਲਿਆ। ਪੁਲਿਸ ਨੇ ਪੁਨੀਤ ਨੂੰ ਸ਼ਾਸਤਰੀ ਨਗਰ ਸਥਿਤ ਇੱਕ ਘਰ 'ਤੇ ਗੋਲੀ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਕਾਫੀ ਸਮੇਂ ਤੋਂ ਪੁਲਿਸ ਇਸ ਲੁਟੇਰੇ ਦੀ ਭਾਲ ਕਰ ਰਹੀ ਸੀ।


ਪੁਲਿਸ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਰੋਪੜ ਰਾਹੀਂ ਸ੍ਰੀ ਅਮਰਨਾਥ ਯਾਤਰਾ 'ਤੇ ਜਾਣ ਦੀ ਤਿਆਰੀ ਕਰ ਰਿਹਾ ਹੈ। ਮੁਲਜ਼ਮ ਦੀ ਲੋਕੇਸ਼ਨ ਟ੍ਰੇਸ ਕਰਦਿਆਂ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਤੇ ਟਾਂਡਾ ਨੇੜਿਓਂ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸ ਦਾ 3 ਦਿਨ ਦਾ ਰਿਮਾਂਡ ਲੈ ਲਿਆ ਹੈ।


ਪੁਨੀਤ ਬੈਂਸ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਜ਼ਿਲ੍ਹਾ ਪੁਲਿਸ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। ਪੁਲਿਸ ਪੁਨੀਤ ਬੈਂਸ ਦੇ ਹੋਰ ਸਾਥੀਆਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਨੀਤ ਬੈਂਸ ਤੇ ਸ਼ੁਭਮ ਮੋਟਾ ਗੈਂਗ ਦੀ ਆਪਸ 'ਚ ਕਾਫੀ ਤਕਰਾਰ ਚੱਲ ਰਹੀ ਹੈ। ਇਸ ਕਾਰਨ ਪੁਲਿਸ ਵੱਲੋਂ ਦੋਵਾਂ ਗਰੁੱਪਾਂ ਦੇ ਵੱਖ-ਵੱਖ ਮਾਮਲਿਆਂ ਵਿੱਚ ਫਰਾਰ ਹੋਏ ਬਦਮਾਸ਼ਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਹੋਰ ਪੜ੍ਹੋ : ਰਾਹੁਲ ਗਾਂਧੀ ਕਰਾਉਣਗੇ ਵਿਆਹ? ਸੋਨੀਆ ਗਾਂਧੀ ਨੇ ਕਿਸਾਨ ਔਰਤਾਂ ਨੂੰ ਸੌਂਪੀ ਕੁੜੀ ਲੱਭਣ ਦੀ ਜ਼ਿੰਮੇਵਾਰੀ....


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।