(Source: ECI/ABP News)
Ludhiana News: ਪੰਜਾਬ ਭਰ 'ਚ ਸਰਕਾਰੀ ਦਫਤਰਾਂ ਨੂੰ ਲੱਗੇ ਤਾਲੇ, ਲੋਕ ਹੋ ਰਹੇ ਖੱਜਲ-ਖੁਆਰ
Ludhiana News: ਰੀਜ਼ਨਲ ਟਰਾਂਸਪੋਰਟ ਅਫ਼ਸਰ ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੀਸੀਐਸ ਐਸੋਸੀਏਸ਼ਨ ਦੇ ਸੱਦੇ ਉੱਪਰ ਪੰਜਾਬ ਦੇ ਅਧਿਕਾਰੀ ਸਮੂਹਿਕ ਛੁੱਟੀਆਂ 'ਤੇ ਚਲੇ ਗਏ ਹਨ।
![Ludhiana News: ਪੰਜਾਬ ਭਰ 'ਚ ਸਰਕਾਰੀ ਦਫਤਰਾਂ ਨੂੰ ਲੱਗੇ ਤਾਲੇ, ਲੋਕ ਹੋ ਰਹੇ ਖੱਜਲ-ਖੁਆਰ Ludhiana News, Government offices across Punjab are locked, people are getting upset Ludhiana News: ਪੰਜਾਬ ਭਰ 'ਚ ਸਰਕਾਰੀ ਦਫਤਰਾਂ ਨੂੰ ਲੱਗੇ ਤਾਲੇ, ਲੋਕ ਹੋ ਰਹੇ ਖੱਜਲ-ਖੁਆਰ](https://feeds.abplive.com/onecms/images/uploaded-images/2023/01/11/878d3dffb5f35425555052a66e947a6e1673413431300438_original.jpg?impolicy=abp_cdn&imwidth=1200&height=675)
Ludhiana News: ਰੀਜ਼ਨਲ ਟਰਾਂਸਪੋਰਟ ਅਫ਼ਸਰ ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੀਸੀਐਸ ਐਸੋਸੀਏਸ਼ਨ ਦੇ ਸੱਦੇ ਉੱਪਰ ਪੰਜਾਬ ਦੇ ਅਧਿਕਾਰੀ ਸਮੂਹਿਕ ਛੁੱਟੀਆਂ 'ਤੇ ਚਲੇ ਗਏ ਹਨ। ਅਧਿਕਾਰੀਆ ਨੇ 9 ਤੋਂ 13 ਜਨਵਰੀ ਤੱਕ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਹੈ। ਉਧਰ, ਲੋਕਾਂ ਦੇ ਕੰਮ ਠੱਪ ਹੋ ਗਏ ਹਨ ਜਿਸ ਕਰਕੇ ਵੱਡੀ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ।
ਦੱਸ ਦਈਏ ਕਿ ਲੁਧਿਆਣਾ ਦੇ ਰਿਜ਼ਨਲ ਟਰਾਂਸਪੋਰਟ ਅਫਸਰ ਨਰਿੰਦਰ ਸਿੰਘ ਧਾਲੀਵਾਲ ਪੀਸੀਐਸ ਨੂੰ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਪੀਸੀਐਸ ਅਫਸਰਾਂ ਵੱਲੋਂ ਵਿਰੋਧ ਕਰ ਦਿੱਤਾ ਗਿਆ ਹੈ ਤੇ 9 ਜਨਵਰੀ ਤੋਂ ਲੈ ਕੇ 13 ਜਨਵਰੀ ਤੱਕ ਸਮੂਹਿਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਕਰਕੇ ਸਾਰੇ ਹੀ ਡੀਸੀ ਦਫ਼ਤਰਾਂ ਦੇ ਵਿੱਚ ਕੰਮਕਾਰ ਠੱਪ ਹੋ ਚੁੱਕਾ ਹੈ ਤੇ ਲੋਕ ਖੱਜਲ ਖੁਆਰ ਹੋ ਰਹੇ ਹਨ। ਇੰਨਾ ਹੀ ਨਹੀਂ ਠੰਢ ਦੇ ਵਿੱਚ ਦੂਰ ਤੋਂ ਆ ਰਹੇ ਲੋਕ ਆਪਣੀ ਭੜਾਸ ਕੱਢ ਰਹੇ ਹਨ ਤੇ ਕਹਿ ਰਹੇ ਨੇ ਕਿ ਇਸ ਦਾ ਮਸਲਾ ਹੱਲ ਹੋਣਾ ਚਾਹੀਦਾ ਹੈ। ਇਸ ਸਬੰਧੀ ਲੋਕਾਂ ਨੂੰ ਖੱਜਲ-ਖੁਆਰ ਨਹੀਂ ਕਰਨਾ ਚਾਹੀਦਾ।
ਸਾਡੀ ਟੀਮ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਦਾ ਜਾਇਜ਼ਾ ਲਿਆ ਗਿਆ ਤਾਂ ਲਗਪਗ ਸਾਰੇ ਹੀ ਦਫ਼ਤਰਾਂ ਤੇ ਤਾਲਾ ਲੱਗਾ ਹੋਇਆ ਸੀ ਤੇ ਦਫ਼ਤਰਾਂ ਦੇ ਦਰਵਾਜ਼ੇ ਦੇ ਬਾਹਰ ਪੋਸਟਰ ਲੱਗੇ ਹੋਏ ਸਨ ਕਿ ਸਮੂਹ ਦਫ਼ਤਰੀ ਸਟਾਫ਼ ਵੱਲੋਂ ਸੋਮਵਾਰ ਯਾਨੀ ਅੱਜ ਤੋ ਲੈ ਕੇ 13 ਜਨਵਰੀ ਤੱਕ ਸਮੂਹਿਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਦੇ ਵਿੱਚ ਪੀਸੀਐਸ ਅਫ਼ਸਰਾਂ ਦੀ ਇੱਕ ਬੈਠਕ ਸੱਦੀ ਗਈ ਹੈ ਜਿਸ ਵਿੱਚ ਫੈਸਲਾ ਲਿਆ ਜਾਵੇਗਾ ਤੇ ਸਰਕਾਰ ਦੇ ਨੁਮਾਇੰਦਿਆਂ ਦੀ ਗੱਲਬਾਤ ਵੀ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)