Punjab News: ਵਿੱਤ ਮੱਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਲੋਕਾਂ ਨੂੰ ਸਮਾਨਤਾ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।



ਮਹਾਨ ਰਚਨਾ ਰਾਮਾਇਣ ਰਾਹੀਂ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ


ਸਮਾਗਮ ਦੌਰਾਨ ਹਿੰਦ ਸਮਾਚਾਰ ਸਮੂਹ ਦੇ ਮੁੱਖ ਸੰਪਾਦਕ ਪਦਮਸ੍ਰੀ ਵਿਜੇ ਚੋਪੜਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ, ਗੁਰਪ੍ਰੀਤ ਬੱਸੀ ਗੋਗੀ, ਰਜਿੰਦਰਪਾਲ ਕੌਰ ਛੀਨਾ, ਭਾਰਤੀ ਵਾਲਮੀਕਿ ਧਰਮ ਸਮਾਜ ਦੇ ਕੌਮੀ ਨਿਰਦੇਸ਼ਕ ਨਰੇਸ਼ ਧੀਂਗਾਨ ਦੇ ਨਾਲ ਕੈਬਨਿਟ ਮੰਤਰੀ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਨ੍ਹਾਂ ਆਪਣੀ ਅਮਰ ਅਤੇ ਮਹਾਨ ਰਚਨਾ ਰਾਮਾਇਣ ਰਾਹੀਂ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। 


 



ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਂਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ ਜੋ ਕਿ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਕਿਤੇ ਜ਼ਿਆਦਾ ਪ੍ਰਸੰਗਿਕ ਸੀ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰਤਾ ਦੇ ਨਾਲ-ਨਾਲ ਨੈਤਿਕਤਾ 'ਤੇ ਜ਼ੋਰ ਦਿੰਦੀਆਂ ਹਨ ਕਿ ਇੱਕ ਆਦਰਸ਼ ਰਾਜ ਜਾਂ ਸਮਾਜ ਦੀ ਸਿਰਜਣਾ ਲਈ ਇੱਕ ਆਦਰਸ਼ ਮਨੁੱਖ, ਆਦਰਸ਼ ਸ਼ਾਸਕ ਅਤੇ ਆਦਰਸ਼ ਲੋਕਾਂ ਨੂੰ ਕਿਸ ਤਰ੍ਹਾਂ ਦਾ ਪਾਲਣ ਕਰਨਾ ਚਾਹੀਦਾ ਹੈ।


ਕੈਬਨਿਟ ਮੰਤਰੀ ਵੱਲੋਂ ਕੀਤੀ ਗਈ ਸ਼ਲਾਘਾ 


ਭਾਰਤੀ ਵਾਲਮੀਕਿ ਧਰਮ ਸਮਾਜ ਵੱਲੋਂ ਇਸ ਵਿਸ਼ਾਲ ਸਮਾਗਮ ਦੇ ਆਯੋਜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਇੱਕ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਫਲਸਫ਼ੇ ਦਾ ਪ੍ਰਚਾਰ ਕਰਨ ਵਿੱਚ ਸਹਾਈ ਹੁੰਦੇ ਹਨ ਸਗੋਂ ਸਾਡੇ ਨੌਜਵਾਨਾਂ ਵਿੱਚ ਸਮਾਜ ਨੂੰ ਸੇਧ ਦੇਣ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਵੀ ਕਰਦੇ ਹਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਹਰ ਸਾਲ ਇਸ ਮੈਗਾ ਈਵੈਂਟ ਦੇ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ।


ਇਸ ਦੌਰਾਨ ਉਨ੍ਹਾਂ ਸਮਾਜ ਵਿੱਚ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਲਈ ਉਚੇਰੀ ਸਿੱਖਿਆ ਨੂੰ ਯਕੀਨੀ ਬਣਾਉਣ ਤਾਂ ਜੋ ਉਹ ਸਮਾਜਿਕ ਅਤੇ ਆਰਥਿਕ ਪੱਖੋਂ ਪੈਰਾਂ ਸਿਰ ਹੋ ਸਕਣ। ਉਨ੍ਹਾਂ ਕਿਹਾ ਕਿ ਕੇਵਲ ਸਿੱਖਿਆ ਹੀ ਸਮਾਜ ਵਿੱਚ ਖੁਸ਼ਹਾਲੀ ਲਿਆ ਸਕਦੀ ਹੈ, ਇਸ ਲਈ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਲਈ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸੰਦੇਸ਼ 'ਤੇ ਚੱਲੀਏ।


ਇਸ ਮੌਕੇ ਭਾਵਾਧਸ ਦੇ ਮਹਾਂਮੰਤਰੀ ਰਾਜਕੁਮਾਰ ਸਾਥੀ, ਸਵਾਮੀ ਚੰਦਰਪਾਲ ਅਨਾਰਿਆ ਜੀ ਆਦਿ ਧਰਮ ਗੁਰੂ, ਸ਼ਿਵ ਕੁਮਾਰ ਬਿਡਲਾ, ਰਾਸ਼ਟਰੀ ਮੁੱਖ ਸੰਚਾਲਕ, ਧਰਮਵੀਰ ਅਨਾਰੀਆ, ਰਾਸ਼ਟਰੀ ਪ੍ਰਚਾਰ ਮੰਤਰੀ, ਸੁਰਿੰਦਰ ਜਾਜਾ, ਕਨਵੀਨਰ ਪੰਜਾਬ, ਭੋਪਾਲ ਸਿੰਘ ਪੁਹਾਲ, ਜ਼ਿਲ੍ਹਾ ਸੰਯੋਜਕ, ਵੀਰ ਅਕਾਸ਼ ਲੋਹਟ, ਸ਼ਹਿਰੀ ਪ੍ਰਧਾਨ, ਪ੍ਰਦੀਪ ਲਾਂਬਾ ਪ੍ਰਧਾਨ ਡਾ. ਅੰਬੇਡਕਰ ਸੰਘਰਸ਼ ਮੋਰਚਾ, ਮਦਨ ਲਾਲ ਜੋਸ਼ ਵਾਈਸ ਚੇਅਰਮੈਨ ਨਗਰ ਨਿਗਮ ਕਰਮਚਾਰੀ ਯੂਨੀਅਨ, ਐਡਵੋਕੇਟ ਅਰਜੁਨ ਧੀਂਗਾਨ, ਕੈਲਾਸ਼ ਚੌਹਾਨ, ਸਾਬਕਾ ਡਿਪਟੀ ਸੁਪਰਡੈਂਟ ਜੇਲ੍ਹ, ਸਵਰਨ ਕੁਮਾਰ ਸੋਨੀ ਸਾਬਕਾ ਵਾਈਸ ਚੇਅਰਮੈਨ, ਨਗਰ ਕੌਂਸਲ ਸਾਹਨੇਵਾਲ, ਰਵਿੰਦਰ ਚੌਹਾਨ, ਨੀਰਜ ਸੁਬਾਹੂ, ਸੁਭਾਸ਼ ਸੌਦੇ, ਪਿੰਕਾ ਚੰਡਾਲੀਆ, ਸ਼ਿਵ ਕੁਮਾਰ ਪਾਰਚਾ, ਵਿੱਕੀ ਰਹੇਲਾ, ਮਨੌਜ ਚੌਹਾਨ, ਅਰੁਣ ਸੂਦ, ਵਿਕਾਸ ਸੌਦੇ, ਕੁਲਦੀਪ ਧੀ੍ਹਗਾਨ, ਸੁਰੇਸ਼ ਸ਼ੈਲੀ, ਨੇਹਾ ਚਨਾਲੀਆ, ਸੁਨੈਨਾ ਕੇਸਲਾ, ਰਾਣਕੀ ਕਾਕੜਾ, ਐਡਵੋਕੇਟ ਕੁਲਦੀਪ ਸਿਘ ਸ਼ਖੀਰਾ, ਕੁਲਦੀਪ ਚੌਹਾਨ, ਰਾਜੇਸ਼ ਟਾਂਕ, ਵੀਰ ਲਲਿਤ ਧੀਂਗਾਨ ਸਮੇਤ ਭਾਵਾਧਸ ਟੀਮ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਮੌਜੂਦ ਰਹੇ।