Ludhiana News: ਆਜ਼ਾਦੀ ਘੁਲਾਟੀਆਂ ਦੇ ਵਾਰਿਸ ਵੀ ਭਗਵੰਤ ਮਾਨ ਸਰਕਾਰ ਖਿਲਾਫ ਡਟੇ, 20 ਨਵੰਬਰ ਤਕ ਦਾ ਅਲਟੀਮੇਟਮ
ਆਜ਼ਾਦੀ ਘੁਲਾਟੀਆਂ ਦੇ ਵਾਰਿਸ ਵੀ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਏ ਹਨ। ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਨੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ।
Ludhiana News: ਆਜ਼ਾਦੀ ਘੁਲਾਟੀਆਂ ਦੇ ਵਾਰਿਸ ਵੀ ਭਗਵੰਤ ਮਾਨ ਸਰਕਾਰ ਖਿਲਾਫ ਡਟ ਗਏ ਹਨ। ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਨੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਸੰਸਥਾ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇ ਸਰਕਾਰ ਨੇ 20 ਨਵੰਬਰ ਤਕ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਮਾਤਾ ਅਮਰ ਕੌਰ ਹਾਲ ਵਿੱਚ ਸ਼ਨੀਵਾਰ ਨੂੰ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਥੇਬੰਦੀ ਦੀ ਪੰਜ ਮੈਂਬਰੀ ਕਮੇਟੀ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨਾਂ ਨੇ ਵੀ ਹਿੱਸਾ ਲਿਆ। ਮੀਟਿੰਗ ਦੇ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਮੇਜਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਜਥੇਬੰਦੀ ਦੀਆਂ ਮੰਗਾਂ ਸਬੰਧੀ ਕਈ ਵਾਰ ਮੰਗ ਪੱਤਰ ਭੇਜੇ ਗਏ ਹਨ ਪਰ ਉਨ੍ਹਾਂ ਉੱਪਰ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਆਗੂਆਂ ਨਾਲ ਕੀਤੇ ਗਏ ਮਸ਼ਵਰੇ ਤੋਂ ਬਾਅਦ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਜੇ ਸਰਕਾਰ ਨੇ ਮਿੱਥੇ ਸਮੇਂ ਅੰਦਰ ਕੋਈ ਹੱਲ ਨਾ ਕੱਢਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :