Ludhiana News: ਖੰਨਾ ਪੁਲਿਸ ਵਿੱਚ ਤਇਨਾਤ ਇੱਕ ਹੌਲਦਾਰ ਦੀ ਉਸ ਦੇ ਪਿੰਡ ਹੋਲ ਵਿੱਚ ਆਪਸੀ ਰੰਜਿਸ਼ ਦੌਰਾਨ ਹੋਏ ਝਗੜੇ ਵਿੱਚ ਮੌਤ ਹੋ ਗਈ। ਖੰਨਾ ਪੁਲਿਸ ਨੇ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

ਇਹ ਵੀ ਪੜ੍ਹੋ : Morbi Bridge Collapses : ਹਾਦਸੇ ਤੋਂ ਇੱਕ ਦਿਨ ਪਹਿਲਾਂ ਪੁਲ 'ਤੇ ਸੈਂਕੜੇ ਲੋਕ ਇਕੱਠੇ ਮਸਤੀ ਕਰਦੇ ਦਿਖੇ , ਵੀਡੀਓ ਵਾਇਰਲ

ਇਸ ਸਬੰਧੀ ਜਾਣਕਰੀ ਦਿੰਦਿਆ ਖੰਨਾ ਦੇ ਡੀਐਸਪੀ ਵਿਲੀਅਮ ਜੈਜੀ ਨੇ ਦੱਸਿਆ ਕੀ ਮ੍ਰਿਤਕ ਖੰਨਾ ਵਿਖੇ ਤਾਇਨਾਤ ਸੀ। ਪਿੰਡ ਵਿੱਚ ਤਕਰਾਰ ਹੋਣ ਕਾਰਨ ਝਗੜਾ ਹੋ ਗਿਆ ,ਜਿਸ ਵਿੱਚ ਮੁਲਾਜ਼ਮ ਸੁਖਵਿੰਦਰ ਸਿੰਘ ਦੇ ਜ਼ਿਆਦਾ ਸੱਟਾਂ ਕਾਰਨ ਉਸ ਦੀ ਮੌਤ ਹੋ ਗਈ। ਇਸ ਤੇ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲੇ ਲੋਕ ਕੁੱਤੇ ਪਾਲ ਰਹੇ ਹਨ। ਕੁੱਤਿਆਂ ਕਾਰਨ ਸੁਖਵਿੰਦਰ ਦੀ ਮੁਲਜ਼ਮਾਂ ਨਾਲ ਪਹਿਲਾਂ ਵੀ ਬਹਿਸ ਹੋਈ ਸੀ। ਇਸ ਤੋਂ ਬਾਅਦ ਦੋ ਦਿਨ ਪਹਿਲਾਂ ਜਦੋਂ ਸੁਖਵਿੰਦਰ ਸ਼ਾਮ ਨੂੰ ਕਾਰ ਰਾਹੀਂ ਆ ਰਿਹਾ ਸੀ ਤਾਂ ਬਦਮਾਸ਼ਾਂ ਨੇ ਉਸ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 


ਪੁਲਿਸ ਮੁਤਾਬਕ ਕੁੱਤੇ ਰੱਖਣ ਦੀ ਰੰਜਿਸ਼ ਨੂੰ ਲੈ ਕੇ ਹੀ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਪਿੰਡ ਹੋਲ ਵਿੱਚ ਤਿੰਨ ਵਿਅਕਤੀਆਂ ਨੇ ਤਲਵਾਰਾਂ ਨਾਲ ਪੰਜਾਬ ਪੁਲਿਸ ਦੇ ਹੌਲਦਾਰ ਉਪਰ ਹਮਲਾ ਕੀਤਾ। ਇਸ ਹਮਲੇ ਵਿੱਚ ਜਖ਼ਮੀ ਹੌਲਦਾਰ ਸੁਖਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਤਿੰਨ ਮੁਲਜਮਾਂ ਖਿਲਾਫ ਕਤਲ ਕੇਸ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ। 


ਡੀਐਸਪੀ ਵਿਲੀਅਮ ਜੇਜੀ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਨੂੰ ਘੇਰ ਕੇ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਮ੍ਰਿਤਕ ਸੁਖਵਿੰਦਰ ਸਿੰਘ ਦੇ ਚਚੇਰੇ ਭਰਾ ਸਤਵਿੰਦਰ ਸਿੰਘ ਦੇ ਬਿਆਨਾਂ ਉਪਰ ਤਿੰਨ ਵਿਅਕਤੀਆਂ ਗੁਰਪਿੰਦਰ ਸਿੰਘ, ਉਸ ਦੇ ਭਰਾ ਅਵਤਾਰ ਸਿੰਘ ਤੇ ਅਵਤਾਰ ਸਿੰਘ ਦੇ ਲੜਕੇ ਸੁਖਚੈਨ ਸਿੰਘ ਖਿਲਾਫ ਕਤਲ ਕੇਸ ਦਰਜ ਕਰਕੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਲੁਧਿਆਣਾ ਤੋਂ ਲਾਸ਼ ਖੰਨਾ ਲਿਆਂਦੀ ਗਈ ਹੈ। ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ। 



 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।