Ludhiana News : ਲੁਧਿਆਣਾ ਵਿੱਚ ਰਾਹੋ ਰੋਡ ਦੀ ਮਾੜੀ ਹਾਲਤ ਨੂੰ ਲੈ ਕੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਵਾਹਨਾਂ ਲਈ ਟੋਲ ਫ੍ਰੀ ਕਰ ਦਿੱਤਾ ਹੈ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਚੜੂਨੀ ਅਤੇ ਰਾਹੋਂ ਰੋਡ ਸੰਘਰਸ਼ ਯੂਨੀਅਨ ਵੱਲੋਂ ਕੀਤਾ ਜਾ ਰਿਹਾ ਹੈ।
ਕਿਸਾਨਾਂ ਦੇ ਹਾਈਵੇਅ ’ਤੇ ਹੋਣ ਕਾਰਨ ਵਾਹਨ ਚਾਲਕਾਂ ਨੂੰ ਲੰਘਣ ’ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਧਰਨੇ ਕਾਰਨ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ’ਚ ਪੁਲਿਸ ਵੀ ਮੌਜੂਦ ਹੈ।
ਟੋਲ ਅਣਮਿੱਥੇ ਸਮੇਂ ਲਈ ਬੰਦ
ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ, ਰਾਹੋਂ ਰੋਡ ਸੰਘਰਸ਼ ਕਮੇਟੀ ਵੀ ਉਨ੍ਹਾਂ ਦੇ ਨਾਲ ਹੈ। ਰਾਹੋ ਰੋਡ ਦੀ ਹਾਲਤ ਤਰਸਯੋਗ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਉਹ ਸੜਕ ਬਣ ਜਾਂਦੀ ਹੈ ਤਾਂ ਟੋਲ ਆਮਦਨ ਬੰਦ ਹੋ ਜਾਵੇਗੀ। ਰਾਹੋ ਰੋਡ ਦੇ ਨਾਲ ਸਥਿਤ ਸਾਰੀਆਂ ਪੰਚਾਇਤਾਂ ਇੱਥੇ ਮੌਜੂਦ ਹਨ। ਫਿਲਹਾਲ ਟੋਲ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ।
ਨਿੱਤ ਦਿਨ ਸੜਕ ਹਾਦਸਿਆਂ ਵਿੱਚ ਲੋਕ ਗੁਆ ਰਹੇ ਆਪਣੀ ਜਾਨ
ਉਨ੍ਹਾਂ ਦੋਸ਼ ਲਾਇਆ ਕਿ 2016 ਤੋਂ ਰਾਹੋ ਰੋਡ ਦਾ ਨਿਰਮਾਣ ਨਹੀਂ ਹੋ ਰਿਹਾ ਹੈ। ਮਾੜੀ ਹਾਲਤ ਕਾਰਨ ਨਿੱਤ ਦਿਨ ਸੜਕ ਹਾਦਸਿਆਂ ਵਿੱਚ ਲੋਕ ਆਪਣੀ ਜਾਨ ਗੁਆ ਰਹੇ ਹਨ। ਇਸ ਸਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਹਨ ਪਰ ਅੱਜ ਤੱਕ ਕਿਸੇ ਨੇ ਵੀ ਇਸ ਦੀ ਪ੍ਰਵਾਹ ਨਹੀਂ ਕੀਤੀ। ਅੱਜ ਕਿਸਾਨਾਂ ਦੇਇਸ ਧਰਨੇ ਵਿੱਚ ਸਾਹਨੇਵਾਲ ਅਤੇ ਕਪੂਰਥਲਾ ਦੇ ਲੋਕ ਵੀ ਸ਼ਾਮਲ ਹੋਏ। ਮੰਗ ਪੂਰੀ ਨਾ ਹੋਣ ਤੱਕ ਟੋਲ ਮੁਕਤ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ