Ludhiana News: ਲੁਧਿਆਣਾ ਲੋਕ ਅਦਾਲਤ 'ਚ ਹਿੱਸਾ ਲੈਣ ਪੁੱਜੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਮੀਡੀਆ ਉਪਰ ਭੜਕ ਗਈ। ਪੱਤਰਕਾਰਾਂ ਨੇ ਉਨ੍ਹਾਂ ਨੂੰ ਰਾਮ ਰਹੀਮ ਬਾਰੇ ਸਵਾਲ ਪੁੱਛਿਆ ਸੀ। ਉਨ੍ਹਾਂ ਕਿਹਾ ਇੱਕ ਮਹਿਲਾ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। 


ਦੱਸ ਦਈਏ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਲੁਧਿਆਣਾ ਲੋਕ ਅਦਾਲਤ ਚ ਹਿੱਸਾ ਲੈਣ ਪੁੱਜੀ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਪੁਲਿਸ ਅਫ਼ਸਰਾਂ ਨੇ ਚੰਗਾਂ ਕੰਮ ਕੀਤਾ ਹੈ। ਪੰਜਾਬ ਵਿੱਚ ਲੁਧਿਆਣਾ ਦੇ ਪੁਲਿਸ ਅਫ਼ਸਰਾਂ ਨੇ ਚੰਗੀ ਕਾਰਗੁਜਾਰੀ ਤਹਿਤ 4000 ਕੇਸਾਂ ਦਾ ਖੁਦ ਹੀ ਨਿਪਟਾਰਾ ਕੀਤਾ ਹੈ। ਇਸ ਮੌਕੇ ਕੁਲਵੰਤ ਦੇ ਕੇਸ ਤੇ ਉਨ੍ਹਾਂ ਕਿਹਾ ਕਿ ਉਸ ਲੜਕੀ ਦੀ ਮੌਤ ਹੋ ਚੁੱਕੇ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਖਲ ਦੇਣ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਹੋਈ ਸੀ। ਉਨ੍ਹਾਂ ਕਿਹਾ ਕੇ ਜਾਣਬੁੱਝ ਕੇ ਪੁਰਾਣੇ ਜ਼ਖਮਾਂ ਨੂੰ ਮੀਡੀਆ ਚੁੱਕਦਾ ਹੈ।


ਇਸ ਮੌਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੀ ਪੈਰੋਲ 'ਤੇ ਸਵਾਲ ਪੁੱਛਣ ਤੇ ਮਨੀਸ਼ਾ ਗੁਲਾਟੀ ਭੜਕਦੀ ਵਿਖਾਈ ਦਿੱਤੀ। ਉਨ੍ਹਾਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ 'ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਦੂਜੇ ਰਾਜ ਦਾ ਹੈ, ਉਨ੍ਹਾਂ ਦੀ ਹੱਦ ਅੰਦਰ ਨਹੀਂ ਹੈ। ਇਸੇ ਤਰ੍ਹਾਂ ਹੋਰ ਮਾਮਲੇ ਵੀ ਵਿਚਾਰੇ ਜਾਣਗੇ। 


ਉਨ੍ਹਾਂ ਕਿਹਾ ਕਿ ਮੀਡੀਆ ਮੈਨੂੰ ਵਾਰ-ਵਾਰ ਇਹ ਸਵਾਲ ਪੁੱਛਦਾ ਹੈ ਜਦੋਂਕਿ ਇਹ ਸਵਾਲ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਤੋਂ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਮੇਰਾ ਕੋਈ ਲੈਣਾ ਦੇਣਾ ਨਹੀਂ ਨਹੀਂ ਹੈ। ਇਕੱਲੀ ਔਰਤ ਨੂੰ ਵੇਖ ਕੇ ਉਸ ਨੂੰ ਟਾਰਗੇਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਹੀ ਨਹੀਂ। 


ਇਸ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਕਿ ਸੂਬੇ ਵਿੱਚ ਮਰਦਾਂ ਵਿਰੁੱਧ ਘਰੇਲੂ ਝਗੜੇ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ ਤੇ ਅਜਿਹੇ 10 ਵਿੱਚੋਂ 7 ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਕੇਸਾਂ ਨੂੰ ਸੁਲਝਾਉਣ ਲਈ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।