Ludhiana News: ਪੰਜਾਬ ਵਿੱਚ ਗੈਂਗਸਟਰਾਂ ਦਾ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਪੰਜਾਬ ਵਿੱਚ ਧਮਕੀਆਂ ਦੇ ਕੇ ਫਿਰੌਤੀਆਂ ਮੰਗ ਰਹੇ ਹਨ। ਹੁਣ ਤੱਕ ਅਜਿਹੇ ਕਈ ਮਾਮਲੇ ਪੁਲਿਸ ਕੋਲ ਪਹੁੰਚੇ ਹਨ ਪਰ ਸਮੱਸਿਆ ਦਾ ਕੋਈ ਹੱਲ ਨਹੀਂ ਲੱਭ ਰਿਹਾ।
ਹੁਣ ਤਾਜ਼ਾ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਹਾਲਾਤ ਇਹ ਹੋ ਗਏ ਹਨ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਪ੍ਰੇਸ਼ਾਨ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸਭ ਤੋਂ ਨਜ਼ਦੀਕੀ ਸਾਥੀ ਰਾਜੀਵ ਰਾਜਾ ਨੇ ਸ਼ਹਿਰ ਛੱਡਣ ਦਾ ਫੈਸਲਾ ਕਰ ਲਿਆ ਹੈ। ਰਾਜੀਵ ਰਾਜਾ ਵੀਰਵਾਰ ਨੂੰ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੂੰ ਮਿਲੇ ਤੇ ਉਨ੍ਹਾਂ ਸ਼ਿਕਾਇਤ ਦਿੱਤੀ।
ਸਾਬਕਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰਾਜੀਵ ਰਾਜਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦੇ ਘਰੇਲੂ ਨੰਬਰ ’ਤੇ ਜਾਂ ਫਿਰ ਦੂਸਰੇ ਨੰਬਰਾਂ ਤੇ ਵੱਟਸਐਪ ’ਤੇ ਧਮਕੀਆਂ ਮਿਲਦੀਆਂ ਸਨ, ਪਰ ਬੁੱਧਵਾਰ ਦੀ ਰਾਤ ਨੂੰ ਉਨ੍ਹਾਂ ਦੇ ਪਰਸਨਲ ਨੰਬਰ ’ਤੇ ਧਮਕੀਆਂ ਮਿਲੀਆਂ। ਉਨ੍ਹਾਂ ਦੱਸਿਆ ਕਿ ਉਹ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਾਲ ਸਨ।
ਉਧਰ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਪਹਿਲਾਂ ਵੀ ਰਾਜੀਵ ਰਾਜਾ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ। ਇਸ ਦੀ ਸ਼ਿਕਾਇਤ ਉਨ੍ਹਾਂ ਕੋਲ ਪਹਿਲਾਂ ਹੀ ਚੱਲ ਰਹੀ ਹੈ। ਹੁਣ ਦੁਬਾਰਾ ਉਨ੍ਹਾਂ ਨੇ ਸ਼ਿਕਾਇਤ ਦਿੱਤੀ ਹੈ ਜਿਸ ਦੀ ਜਾਂਚ ਲਈ ਸਾਈਬਰ ਸੈੱਲ ਨੂੰ ਕਿਹਾ ਗਿਆ ਹੈ। ਜਲਦੀ ਹੀ ਜਾਂਚ ਕਰ ਸਾਰੇ ਤੱਥ ਬਾਹਰ ਲਿਆਂਦੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ