Ludhiana News: ਲੁਧਿਆਣਾ ’ਚ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਲੋਕਾਂ ਨੂੰ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਤੇ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਲਈ ਕਿਹਾ ਗਿਆ ਹੈ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਹੈ ਹੁਣ ਤੋਂ ਬੈਨ ਕੈਰੀ ਬੈਗ ’ਤੇ ਪਾਬੰਦੀ ’ਤੇ ਹੋਰ ਸਖ਼ਤੀ ਦਿਖਾਈ ਜਾਏਗੀ। ਇਸ ਦੇ ਨਾਲ ਲੋਕਾਂ ਨੂੰ ਵੀ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤਣ ਲਈ ਪ੍ਰੇਰਿਤ ਕੀਤਾ ਜਾਏਗਾ।



ਦਰਅਸਲ ਸਨਅਤੀ ਸ਼ਹਿਰ ਲੁਧਿਆਣਾ ’ਚ ਨਗਰ ਨਿਗਮ ਵੱਲੋਂ ਘਰੇਲੂ ਕੂੜਾ ਪ੍ਰਬੰਧ ਸੰਬੰਧੀ ਜਗਾਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਮੁਹਿੰਮ ਕਰੀਬ ਇੱਕ ਹਫ਼ਤੇ ਤੱਕ ਜਾਰੀ ਰਹੇਗੀ। ਲੋਕਾਂ ਨੂੰ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਤੇ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਲਈ ਵੀ ਅਪੀਲ ਕੀਤੀ ਗਈ ਹੈ। 


ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਹੁਣ ਤੋਂ ਬੈਨ ਕੈਰੀ ਬੈਗ ’ਤੇ ਪਾਬੰਦੀ ’ਤੇ ਹੋਰ ਸਖ਼ਤੀ ਦਿਖਾਈ ਜਾਏਗੀ। ਮੁਹਿੰਮ ਦੇ ਪਹਿਲੇ ਦਿਨ ਨਿਗਮ ਮੁਲਾਜ਼ਮਾਂ ਨੇ ਸ਼ਹਿਰ ਦੇ ਵੱਖ-ਵੱਖ ਪਾਰਕਾਂ ’ਚ ਨਗਰ ਨਿਗਮ ਦੇ ਖਾਦ ਗੱਢਿਆਂ ’ਚ ਤਿਆਰ ਖਾਦ ਨੂੰ ਛਾਣ ਲਿਆ ਹੈ। ਇਸ ਤੋਂ ਬਾਅਦ ਖਾਦ ਨੂੰ ਪਾਰਕਾਂ ’ਚ ਲੋਕਾਂ ਨੂੰ ਵੰਡਿਆ ਗਿਆ। ਮਿਨੀ ਰੋਜ਼ ਗਾਰਡਨ, ਕਿਦਵਈ ਨਗਰ ’ਚ ਇੱਕ ਵਿਸ਼ੇਸ਼ ਮੁਹਿੰਮ ਤਹਿਤ ਲੋਕਾਂ ਨਾਲ ਮੀਟਿੰਗ ਕਰ ਉਨ੍ਹਾਂ ਨੂੰ ਆਪਣੇ ਘਰਾਂ ’ਚ ਗਿੱਲੇ ਰਸੋਈ ਦੇ ਕੂੜੇ ਤੋਂ ਤਿਆਰ ਖਾਦ ਵੰਡ ਕੇ ਸਮਝਾਇਆ ਗਿਆ। 


ਨਿਗਮ ਨਿਗਮਰ ਕਮਿਸ਼ਨਰ ਸੰਦੀਪ ਰਿਸ਼ੀ ਤੇ ਐਡੀਸ਼ਨਲ ਕਮਿਸ਼ਨਰ ਨਵਨੀਤ ਕੌਰ ਬੱਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਹ ਮੁਹਿੰਮ ਸਥਾਨਕ ਸਰਕਾਰਾਂ ਦੇ ਬਾਗਬਾਨੀ ਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਸ਼ੁਰੂ ਕੀਤੀ ਗਈ ਹੈ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪਾਬੰਦੀਸ਼ੁਦਾ ਪਲਾਸਟਿਕ ਕੈਦੀ ਬੈਗ ਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ।


ਕਮਿਸ਼ਨਰ ਨੇ ਲੋਕਾਂ ਨੂੰ ਜਾਣੂ ਕਰਵਾਇਆ ਕਿ ਉਹ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ, ਕਿਉਂਕਿ ਇਸ ਨਾਲ ਕੂੜਾ ਪ੍ਰਬੰਧਨ ’ਚ ਮਦਦ ਮਿਲੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਗਿੱਲੇ ਘਰੇਲੂ ਕੂੜੇ ਤੋਂ ਖਾਦ ਤਿਆਰ ਕਰਨ ਲਈ ਵੀ ਪ੍ਰੇਰਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।