ਪੜਚੋਲ ਕਰੋ
(Source: ECI/ABP News)
Ludhiana News : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ , ਮੁਲਜ਼ਮ ਦਾ ਮਿਲਿਆ 6 ਦਿਨ ਦਾ ਰਿਮਾਂਡ
Ludhiana News : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਲੁਧਿਆਣਾ ਤੋਂ 20 ਕਿੱਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਦੀ ਸ਼ਨਾਖਤ ਸੰਦੀਪ ਸਿੰਘ ਵਜੋਂ ਹੋਈ ਹੈ ,ਜੋ ਕਿ ਲੁਧਿਆਣਾ ਜਨਤਾ ਨਗਰ ਦਾ ਵਸਨੀਕ ਦੱਸਿਆ ਜਾ ਰਿਹਾ ਹੈ
![Ludhiana News : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ , ਮੁਲਜ਼ਮ ਦਾ ਮਿਲਿਆ 6 ਦਿਨ ਦਾ ਰਿਮਾਂਡ Ludhiana News : Narcotic Control Bureau recovered 20 kg of heroin , the accused was remanded for 6 days Ludhiana News : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ , ਮੁਲਜ਼ਮ ਦਾ ਮਿਲਿਆ 6 ਦਿਨ ਦਾ ਰਿਮਾਂਡ](https://feeds.abplive.com/onecms/images/uploaded-images/2022/11/17/08502d48fe8b29a4d40ea6650a6e55171668650023397345_original.jpg?impolicy=abp_cdn&imwidth=1200&height=675)
heroin
Ludhiana News : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਲੁਧਿਆਣਾ ਤੋਂ 20 ਕਿੱਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਦੀ ਸ਼ਨਾਖਤ ਸੰਦੀਪ ਸਿੰਘ ਵਜੋਂ ਹੋਈ ਹੈ ,ਜੋ ਕਿ ਲੁਧਿਆਣਾ ਜਨਤਾ ਨਗਰ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਮੁਲਜ਼ਮ ਤੋਂ ਹੈਰੋਇਨ ਦੀ ਵੱਡੀ ਖੇਪ ਦੇ ਨਾਲ 5.50 ਲੱਖ ਦੇ ਕਰੀਬ ਡਰੱਗ ਮਨੀ ਨਾਲ 2 ਕਾਰਤੂਸ ਅਤੇ ਕੁਝ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਇਹ ਵੱਡੀ ਰਿਕਵਰੀ ਹੈ।
ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਮੁਲਜ਼ਮ ਨੂੰ ਦੇਰ ਸ਼ਾਮ ਲੁਧਿਆਣਾ ਦੀ ਅਦਾਲਤ 'ਚ ਪੇਸ਼ ਕਰਕੇ 6 ਦਿਨਾਂ ਦਾ ਰਿਮਾਂਡ ਵੀ ਹਾਸਿਲ ਕਰ ਲਿਆ ਹੈ ,ਜਿਸ ਦੀ ਪੁਸ਼ਟੀ ਸਰਕਾਰੀ ਵਕੀਲ ਨੇ ਕੀਤੀ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਛਾਪੇਮਾਰੀ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਕੀਤੀ ਗਈ ਸੀ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਭਿਆਨਕ ਸੜਕ ਹਾਦਸਾ, ਕਾਰ ਡੂੰਘੀ ਖੱਡ 'ਚ ਡਿੱਗਣ ਕਾਰਨ 4 ਔਰਤਾਂ ਸਮੇਤ 8 ਦੀ ਮੌਤ
ਉਨ੍ਹਾਂ ਕਿਹਾ ਮਾਮਲੇ ਵਿੱਚ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦਸ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ 6 ਦਿਨਾਂ ਦਾ ਅਦਾਲਤ ਨੇ ਰਿਮਾਂਡ ਦਿੱਤਾ। ਹਾਲਾਕਿ ਨਸ਼ੇ ਦੀ ਇਹ ਵੱਡੀ ਖੇਪ ਅੱਗੇ ਕਿੱਥੇ ਸਪਲਾਈ ਕਰਨੀ ਸੀ ਜਾਂ ਉਸ ਨਾਲ ਹੋਰ ਕੌਣ ਜੁੜਿਆ ਹੋਇਆ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਐਲਐਸ ਰਾਏ ਵਕੀਲ ਨੇ ਦੱਸਿਆ ਕਿ ਹਾਲੇ ਇਸ ਕੇਸ ਸਬੰਧੀ ਜਿਆਦਾ ਕੁਝ ਨਹੀਂ ਦੱਸ ਸਕਦੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ 20 ਕਿਲੋ ਹੈਰੋਇਨ ਫੜੀ ਗਈ ਹੈ। ਇਸ ਤੋਂ ਇਲਾਵਾ 17 ਗ੍ਰਾਮ ਅਫੀਮ ਨਾਲ 5.50 ਲੱਖ ਦੇ ਕਰੀਬ ਡਰੱਗ ਮਨੀ ਅਤੇ 2 ਬੁਲੇਟ ਵੀ ਬਰਾਮਦ ਕੀਤੀਆਂ ਗਈਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)