Ludhiana News: ਕੌਮੀ ਜਾਂਚ ਏਜੰਸੀ (ਐਨਆਈਏ) ਗੈਂਗਸਟਰਾਂ ਖਿਲਾਫ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਮੋਗਾ ਜ਼ਿਲ੍ਹੇ ਨਾਲ ਸਬੰਧਤ ਦੋ ਖ਼ਤਰਨਾਕ ਗੈਂਗਸਟਰਾਂ ਸਮੇਤ ਸੱਤਾਂ ਨੂੰ ਦਿੱਲੀ ਦੀ ਐਨਆਈਏ ਵਿਸ਼ੇਸ਼ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਨੇ 9 ਅਗਸਤ ਨੂੰ ਅਦਾਲਤ ਵਿੱਚ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਦੇ ਕਈ ਮੁੱਖ ਮੈਂਬਰਾਂ ਵਿਰੁੱਧ ਦੋਸ਼ ਪੱਤਰ ਵੀ ਦਾਇਰ ਕੀਤੇ ਹਨ। 


ਹੋਰ ਪੜ੍ਹੋ : ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਅੱਜ ਕੀਤਾ ਮੁੜ ਤਲਬ, ਅਹਿਮ ਸਬੂਤ ਹੋਣ ਦਾ ਦਾਅਵਾ



ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਐਨਆਈਏ ਵਿਸ਼ੇਸ਼ ਅਦਾਲਤ ਵੱਲੋਂ ਭਗੌੜੇ ਐਲਾਨੇ ਗਏ ਸੱਤ ਭਗੌੜਿਆਂ ਵਿੱਚੋਂ ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਅਰਸ਼ਦੀਪ ਡਾਲਾ (ਮੋਗਾ) ਤੇ ਲਖਬੀਰ ਸਿੰਘ ਉਰਫ ਲੰਡਾ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਹਨ। 




ਵਿਸ਼ੇਸ਼ ਅਦਾਲਤ ਵਿਚ ਬੰਬੀਹਾ ਗੈਂਗ ਦੇ ਨੌਂ ਮੈਂਬਰਾਂ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ (ਮੋਗਾ), ਛੇਨੂੰ ਪਹਿਲਵਾਨ, ਦਲੇਰ ਕੋਟੀਆ, ਦਿਨੇਸ਼ ਗਾਂਧੀ, ਸਨੀ ਡਾਗਰ ਉਰਫ ਵਿਕਰਮ ਸਮੇਤ ਚਾਰ ਹੋਰਾਂ ਖ਼ਿਲਾਫ਼ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ। ਜਾਂਚ ਏਜੰਸੀ ਨੇ ਦਾਅਵਾ ਕੀਤਾ ਕਿ ਹੁਣ ਤੱਕ 38 ਖ਼ਤਰਨਾਕ ਗੈਂਗਸਟਰਾਂ ਖ਼ਿਲਾਫ਼ ਅਦਾਲਤ ਵਿਚ ਦੋਸ਼ ਪੱਤਰ ਦਾਇਰ ਕੀਤਾ ਜਾ ਚੁੱਕਾ ਹੈ। 


ਇਨ੍ਹਾਂ ਖ਼ਿਲਾਫ਼ ਫਿਰੌਤੀਆਂ, ਧਮਕੀਆਂ,ਦਹਿਸ਼ਤ ਫੈਲਾਉਣ ਤੇ ਧਾਰਮਿਕ ਤੇ ਸਮਾਜਿਕ ਆਗੂਆਂ, ਡਾਕਟਰਾਂ, ਕਾਰੋਬਾਰੀਆਂ ਤੇ ਪੇਸ਼ੇਵਰਾਂ ਦੀਆਂ ਹੱਤਿਆਵਾਂ ਕਰਨ ਲਈ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਹਨ। ਐਨਆਈਏ ਮੁਤਾਬਕ ਲੰਡਾ ਭਗੌੜਾ ਹੈ ਜਿਸ ’ਤੇ ਮੁਹਾਲੀ ’ਚ ਪੰਜਾਬ ਪੁਲਿਸ ਸਟੇਟ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਆਰਪੀਜੀ ਹਮਲਾ ਤੇ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਰਹਾਲੀ ਤੇ ਆਰਪੀਜੀ ਹਮਲੇ ਲਈ ਲੋੜੀਂਦੇ ਹਥਿਆਰ, ਫੰਡ ਤੇ ਲੌਜਿਸਟਿਕ ਸਹਾਇਤਾ ਦੇਣ ਦਾ ਦੋਸ਼ ਹੈ।


ਹੋਰ ਪੜ੍ਹੋ : ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਬ੍ਰਿਜਭੂਸ਼ਣ ਸਿੰਘ ਦੇ ਕਰੀਬੀ ਨੂੰ ਹਰਾਉਣ ਦਾ ਬਣਾਇਆ ਪਲਾਨ...ਜਾਣੋ ਕਿਸ ਨੂੰ ਜਿੱਤਣਾ ਚਾਹੁੰਦੇ ਨੇ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।