(Source: ECI/ABP News)
ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਬੁੱਢਾ ਦਰਿਆ 'ਚ ਨਹਾਉਣ ਗਏ 7 ਦੋਸਤਾਂ 'ਚੋਂ ਦੋ ਡੁੱਬ ਕੇ ਮਰੇ
ਬੁੱਢਾ ਦਰਿਆ ਵਿੱਚ ਡੁੱਬ ਕੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਨੌਜਵਾਨ ਆਪਣੇ ਦੋਸਤਾਂ ਨਾਲ ਨਹਾਉਣ ਗਏ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ।

Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਬੁੱਢਾ ਦਰਿਆ ਵਿੱਚ ਡੁੱਬ ਕੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਨੌਜਵਾਨ ਆਪਣੇ ਦੋਸਤਾਂ ਨਾਲ ਨਹਾਉਣ ਗਏ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਟਿੱਬਾ ਰੋਡ ਨੇੜੇ ਗੁਰਮੇਲ ਪਾਰਕ ਵਿੱਚ ਰਹਿਣ ਵਾਲੇ ਸੱਤ ਨੌਜਵਾਨ ਗਰਮੀ ਤੋਂ ਰਾਹਤ ਪਾਉਣ ਲਈ ਬੁੱਢਾ ਦਰਿਆ ਵਿੱਚ ਨਹਾਉਣ ਗਏ। ਇੱਥੇ ਪੈਰ ਤਿਲਕਣ ਕਾਰਨ ਦੋ ਨੌਜਵਾਨ ਪਾਣੀ ਵਿੱਚ ਡੁੱਬ ਗਏ। ਬਾਕੀ ਪੰਜ ਦੋਸਤਾਂ ਨੇ ਡੁੱਬ ਰਹੇ ਦੋਹਾਂ ਨੌਜਵਾਨਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਨੌਜਵਾਨਾਂ ਦੀਆਂ ਚੀਕਾਂ ਸੁਣ ਕੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਆਪਣੇ ਪੱਧਰ 'ਤੇ ਡੁੱਬ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਦੋਵਾਂ ਨੌਜਵਾਨਾਂ ਦੀ ਲੋਕਾਂ ਦੇ ਸਾਹਮਣੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮੋਹਤਰਾਮ ਤੇ ਸਾਹਿਬ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਬਾਕੀ ਦੋਸਤਾਂ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸੂਚਨਾ ਦਿੱਤੀ। ਇਸ ਦੇ ਨਾਲ ਹੀ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ।
ਮ੍ਰਿਤਕ ਮੋਹਤਰਾਮ ਦੇ ਪਿਤਾ ਮੁਸਤਕੀਮ ਸਲਮਾਨੀ ਨੇ ਦੱਸਿਆ ਕਿ ਉਸ ਦੀ ਭਰਜਾਈ ਦਾ ਲੜਕਾ ਸਾਹਿਬ ਵੀ ਉਨ੍ਹਾਂ ਦੇ ਨਾਲ ਹੀ ਰਹਿੰਦਾ ਸੀ। ਸਵੇਰੇ ਸਾਰੇ ਦੋਸਤ ਨਹਾਉਣ ਲਈ ਕਹਿ ਕੇ ਚਲੇ ਗਏ ਸਨ। ਪਤਾ ਨਹੀਂ ਕਿਵੇਂ ਸਾਰੇ ਨੌਜਵਾਨ ਨਹਾਉਣ ਲਈ ਬੁੱਢਾ ਨਾਲੇ 'ਤੇ ਪਹੁੰਚ ਗਏ। ਫਿਲਹਾਲ ਲਾਸ਼ਾਂ ਨੂੰ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
