Ludhiana News: ਲੁਧਿਆਣਾ ਸ਼ਹਿਰ ਵਿੱਚ ਅੱਜ ਫਿਰ ਗੈਸ ਲੀਕ ਹੋਣ ਨਾਲ ਦਹਿਸ਼ਤ ਫੈਲ ਗਈ। ਗੈਸ ਲੀਕ ਹੋਣ ਦੀ ਖ਼ਬਰ ਨੇ ਇੱਕ ਵਾਰ ਫਿਰ ਗਿਆਸਪੁਰਾ ਇਲਾਕੇ ਵਿੱਚ ਹਲਚਲ ਮਚਾ ਦਿੱਤੀ। ਅੱਜ ਸਵੇਰੇ ਸੂਆ ਰੋਡ ’ਤੇ ਜਿਸ ਥਾਂ ’ਤੇ 30 ਅਪਰੈਲ ਨੂੰ ਗੈਸ ਲੀਕ ਹੋਈ ਸੀ, ਉਸੇ ਥਾਂ ’ਤੇ ਇੱਕ ਮਹਿਲਾ ਬੇਹੋਸ਼ ਹੋ ਕੇ ਰਾਹਗੀਰ ਡਿੱਗ ਪਈ। ਔਰਤ ਦੇ ਡਿੱਗਣ ਤੋਂ ਬਾਅਦ ਲੋਕਾਂ 'ਚ ਗੈਸ ਲੀਕ ਹੋਣ ਦਾ ਡਰ ਫੈਲ ਗਿਆ।


ਹੋਰ ਪੜ੍ਹੋ : ਪੰਜਾਬ 'ਚ ਨਹੀਂ ਹੋਣਗੀਆਂ ਰਜਿਸਟਰੀਆਂ! ਹੁਣ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ


ਲੋਕਾਂ ਨੇ ਤੁਰੰਤ ਪੁਲਿਸ ਤੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨਾਲ ਸੰਪਰਕ ਕੀਤਾ। ਵਿਧਾਇਕ ਛੀਨਾ ਅਨੁਸਾਰ ਗੈਸ ਲੀਕ ਹੋਣ ਵਰਗੀ ਕੋਈ ਗੱਲ ਨਹੀਂ ਪਰ ਉਨ੍ਹਾਂ ਨੇ ਅਹਿਤਿਆਤ ਵਜੋਂ ਇਲਾਕਾ ਪੁਲਿਸ ਤੇ ਸਿਵਲ ਹਸਪਤਾਲ ਨੂੰ ਜ਼ਰੂਰ ਸੂਚਿਤ ਕੀਤਾ ਸੀ। 


ਫਿਲਹਾਲ ਜ਼ਿਲਾ ਪੁਲਿਸ ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਲਾਕਾ ਅਜੇ ਵੀ ਸੀਲ ਹੈ। ਫਿਲਹਾਲ ਨਗਰ ਨਿਗਮ ਦੀਆਂ ਟੀਮਾਂ ਵੀ ਮੌਕੇ 'ਤੇ ਗਟਰ ਆਦਿ ਖੋਲ੍ਹ ਕੇ ਸੀਵਰੇਜ ਲਾਈਨ ਦੀ ਜਾਂਚ ਕਰ ਰਹੀਆਂ ਹਨ।


ਇਸ ਤੋਂ ਪਹਿਲਾਂ ਅਪ੍ਰੈਲ 'ਚ ਹੋਈ ਸੀ ਗੈਸ ਲੀਕ


ਦੱਸ ਦਈਏ ਇਸ ਤੋਂ ਪਹਿਲਾਂ 30 ਅਪ੍ਰੈਲ  ਨੂੰ ਲੁਧਿਆਣਾ ਗੈਸ ਮਾਮਲੇ ਸਾਹਮਣੇ ਆਇਆ ਸੀ। ਜਿਸ ਵਿੱਚ ਤਿੰਨ ਬੱਚਿਆਂ ਸਮੇਤ 11 ਲੋਕਾਂ ਦੀ ਜਾਨ ਚਲੀ ਗਈ ਸੀ । ਜਿਸ ਤੋਂ ਬਾਅਦ ਲੁਧਿਆਣਾ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾਇਆ ਰਿਹਾ ਸੀ। ਪਰ ਹਾਲ ਦੇ ਵਿੱਚ ਇਸ ਮਾਮਲੇ ਵਿੱਚ ਮੈਜਿਸਟ੍ਰੇਟ ਜਾਂਚ ਰਿਪੋਰਟ ਸਾਹਮਣੇ ਆਈ ਸੀ। ਇਸ ਮੈਜਿਸਟ੍ਰੇਟ ਜਾਂਚ ਰਿਪੋਰਟ ਮੁਤਾਬਿਕ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ। ਲੁਧਿਆਣਾ ਪੱਛਮੀ ਦੇ ਐਸਡੀਐਮ ਹਰਜਿੰਦਰ ਸਿੰਘ ਵੱਲੋਂ ਤੱਥ ਖੋਜ ਕਮੇਟੀ ਨੂੰ ਸੌਂਪੀ ਗਈ ਰਿਪੋਰਟ ਵਿੱਚ ਇਸ ਘਟਨਾ ਲਈ ਸਿੱਧੇ ਤੌਰ ’ਤੇ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।