Ludhiana News: ਵਿਦੇਸ਼ਾਂ ਵਿੱਚ ਪੰਜਾਬੀਆਂ ਦਾ ਸਿਆਸੀ ਕੱਦ ਵੀ ਵਧਦਾ ਜਾ ਰਿਹਾ ਹੈ। ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਜੰਮਪਲ ਪਰਮੀਤ ਸਿੰਘ ਬੋਪਾਰਾਏ ਨੇ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਵਿੱਚ ਹੋਈਆਂ (ਐਮਪੀਪੀ) ਸੂਬਾਈ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਪਰਮੀਤ ਸਿੰਘ ਬੋਪਾਰਾਏ ਨੇ ਵਿਧਾਨ ਸਭਾ ਹਲਕਾ ਫਾਲਕਨਰਿੱਜ ਤੋਂ ਐਨਡੀਪੀ ਉਮੀਦਵਾਰ ਵਜੋਂ ਚੋਣ ਲੜੀ ਸੀ ਤੇ 2,721 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਸ ਤੋਂ ਪਹਿਲੀਆਂ ਚੋਣਾਂ ਵਿੱਚ ਪਰਮੀਤ ਸਿੰਘ ਥੋੜ੍ਹੇ ਫਰਕ ਨਾਲ ਹੀ ਹਾਰੇ ਸਨ।
ਦੱਸ ਦਈਏ ਕਿ ਪਰਮੀਤ ਸਿੰਘ ਬੋਪਾਰਾਏ ਦਾ ਜਨਮ ਪਿਤਾ ਬਲਵਿੰਦਰ ਸਿੰਘ ਬੋਪਾਰਾਏ ਤੇ ਮਾਤਾ ਕੁਲਜਿੰਦਰ ਕੌਰ ਦੀ ਘਰ 27 ਮਈ 1984 ਨੂੰ ਹੋਇਆ। ਪਰਮੀਤ ਸਿੰਘ ਦੇ ਦੋ ਬੱਚੇ ਇੱਕ ਲੜਕੀ ਤੇ ਇੱਕ ਲੜਕਾ ਹਨ। ਪਰਮੀਤ ਸਿੰਘ ਨੇ ਮੁੱਢਲੀ ਸਿੱਖਿਆ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਤੋਂ ਪ੍ਰਾਪਤ ਕੀਤੀ, ਥਾਪਰ ਕਾਲਜ ਪਟਿਆਲਾ ਤੋਂ ਤਿੰਨ ਸਾਲ ਦਾ ਡਿਪਲੋਮਾ ਤੇ ਮਲੋਟ ਤੋਂ ਇੰਜਨੀਅਰ ਦੀ ਡਿਗਰੀ ਹਾਸਲ ਕੀਤੀ। ਵਿਆਹ ਕਰਵਾਉਣ ਤੋਂ ਬਾਅਦ ਸਾਲ 2008 ਵਿੱਚ ਪਰਮੀਤ ਸਿੰਘ ਬੋਪਾਰਾਏ ਕੈਨੇਡਾ ਚਲੇ ਗਏ, ਜਿੱਥੇ ਉਨ੍ਹਾਂ ਆਪਣੇ ਮਾਤਾ ਪਿਤਾ ਦੇ ਬਿਜਨੈੱਸ ਵਿੱਚ ਹੱਥ ਵਟਾਉਣਾ ਸ਼ੁਰੂ ਕਰ ਦਿੱਤਾ।
ਪਰਮੀਤ ਸਿੰਘ ਬੋਪਾਰਾਏ ਦੇ ਪਿਤਾ ਬਲਵਿੰਦਰ ਸਿੰਘ ਬੋਪਾਰਾਏ ਦਾ ਕਹਿਣਾ ਹੈ ਕਿ ਕੈਨੇਡਾ ਪਹੁੰਚਣ ਤੋਂ ਕੁਝ ਸਮਾਂ ਬਾਅਦ ਪਰਮੀਤ ਸਿੰਘ ਬੋਪਾਰਾਏ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਫਿਰ ਉਹ ਗੁਰਦੁਆਰਾ ਦਸਮੇਸ਼ ਕਲਚਰ ਕੈਲਗਰੀ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਪਰਮੀਤ ਸਿੰਘ ਬੋਪਾਰਾਏ ਦੀ ਕਾਰਜਸ਼ੈਲੀ ਨੂੰ ਵੇਖਦੇ ਹੋਏ ਖਾਲਸਾ ਸਕੂਲ ਕੈਲਗਰੀ ਦੇ ਸਰਬਸੰਮਤੀ ਨਾਲ ਚੇਅਰਮੈਨ ਚੁਣੇ ਗਏ। ਪਰਮੀਤ ਸਿੰਘ ਹੁਣ ਐਨਡੀਪੀ ਦੇ ਉਪ ਪ੍ਰਧਾਨ ਵੀ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।