![ABP Premium](https://cdn.abplive.com/imagebank/Premium-ad-Icon.png)
Ludhiana News : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ, 50 ਕਰੋੜ ਰੁਪਏ ਦੀ ਰਾਸ਼ੀ ਜਾਰੀ
Ludhiana News : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਲਈ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਸੀ
![Ludhiana News : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ, 50 ਕਰੋੜ ਰੁਪਏ ਦੀ ਰਾਸ਼ੀ ਜਾਰੀ Ludhiana News : Punjab Government Halwara Airport work started , amount of Rs. 50 crore been released Ludhiana News : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ, 50 ਕਰੋੜ ਰੁਪਏ ਦੀ ਰਾਸ਼ੀ ਜਾਰੀ](https://feeds.abplive.com/onecms/images/uploaded-images/2022/11/23/a3028418c3fce931129f6f40075b79501669186626220345_original.jpg?impolicy=abp_cdn&imwidth=1200&height=675)
Ludhiana News : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਲਈ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਜਲਦ ਹੀ ਪੰਜਾਬ ਨੂੰ ਨਵਾਂ ਏੇਅਰਪੋਰਟ ਮਿਲਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਤੇਂਦਰ ਜੈਨ ਦੀ ਨਵੀਂ ਵੀਡੀਓ ਆਈ ਸਾਹਮਣੇ, ਮਸਾਜ ਤੋਂ ਬਾਅਦ ਹੁਣ ਹੋਟਲ ਦਾ ਖਾਣਾ ਖਾਂਦੇ ਆਏ ਨਜ਼ਰ , ਬੀਜੇਪੀ ਨੇ ਕਸਿਆ ਤੰਜ
ਤਾਜ਼ਾ ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਲਈ ਕਾਨੂੰਨ ਅਨੁਸਾਰ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਇਹ ਕੰਮ ਫ਼ਿਰ ਤੋਂ ਪੀਡਬਲਿਊ.ਡੀ ਵਿਭਾਗ ਵੱਲੋਂ ਪੁਰਾਣੇ ਡਿਜ਼ਾਇਨ ਮੁਤਾਬਕ ਹੀ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਹਿਲਾਂ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨਾਲ ਇਸ ਮੁੱਦੇ ਨੂੰ ਲੈ ਕੇ ਕੁਝ ਵਿਵਾਦ ਹੋ ਗਿਆ ਸੀ ਜਿਸ ਕਰਕੇ ਏਅਰਪੋਰਟ ਬਣਾਉਣ ਦਾ ਇਹ ਕੰਮ ਪਹਿਲਾਂ ਲਟਕ ਗਿਆ ਸੀ।
ਦੱਸ ਦੇਈਏ ਕਿ ਕਾਂਗਰਸ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਟਰਮੀਨਲ ਦੀ ਇਮਾਰਤ ਨੂੰ ਆਪਣੇ ਪੱਧਰ 'ਤੇ ਬਣਾਉਣ ਦਾ ਫ਼ੈਸਲਾ ਕੀਤਾ ਸੀ ਅਤੇ ਉਨ੍ਹਾਂ ਵੱਲੋਂ ਇਸ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪ ਦਿੱਤੀ ਗਈ ਸੀ।
ਇਸ ਮਾਮਲੇ 'ਚ ਟੈਂਡਰ ਵੀ ਜਾਰੀ ਕੀਤਾ ਗਿਆ ਸੀ ਪਰ ਉਦੋਂ ਤੱਕ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣ ਗਏ ਸਨ ਅਤੇ ਉਨ੍ਹਾਂ ਵੱਲੋਂ ਆਪਣੇ ਕਾਰਜਕਾਲ ਵਿੱਚ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੰਸਟਰੱਕਸ਼ਨ ਦਾ ਕਰੀਬ ਪੰਜ ਫੀਸਦੀ ਕੰਮ ਕਰਵਾਇਆ ਸੀ। ਚੰਨੀ ਸਰਕਾਰ ਨੇ ਕੰਪਨੀ ਨੂੰ ਕੋਈ ਫੰਡ ਜਾਰੀ ਨਹੀਂ ਕੀਤਾ ਸੀ ,ਜਿਸ ਕਰਕੇ ਕੰਪਨੀ ਨੇ ਕੰਮ ਬੰਦ ਕਰ ਦਿੱਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)