Ludhiana News: ਪੰਜਾਬ ਸਰਕਾਰ ਨੇ ਲੁਧਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮਐਲਯੂ) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਇਹ ਖੁਲਾਸਾ ਕੀਤਾ। 


ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਮੰਗਲਵਾਰ ਨੂੰ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਕਾਰਜਸ਼ੀਲ ਉਦਯੋਗਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਣ ਮੰਤਰੀ ਨਾਲ ਮੁਲਾਕਾਤ ਕੀਤੀ। ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। 


ਹੋਰ ਪੜ੍ਹੋ : ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡਾਂ 'ਚ ਹੜ੍ਹਾਂ ਨੇ ਮਚਾਈ ਤਬਾਹੀ, 26280 ਲੋਕਾਂ ਨੂੰ ਛੱਡਣਾ ਪਿਆ ਘਰ


ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਛੋਟੇ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਕਾਰਜਸ਼ੀਲ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਵਫ਼ਦ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ, ਵਿਗਿਆਨ, ਤਕਨਾਲੋਜੀ ਤੇ ਵਾਤਾਵਰਨ ਵਿਭਾਗ, ਰਾਹੁਲ ਤਿਵਾੜੀ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਡਾ. ਸ਼ੇਨਾ ਅਗਰਵਾਲ, ਪੀਪੀਸੀਬੀ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜਨੀਅਰ ਜੀਐਸ ਮਜੀਠੀਆ ਤੇ ਸੀਈਈ ਇੰਜ. ਪਰਦੀਪ ਗੁਪਤਾ ਤੇ ਸੀਟੀਪੀ ਪੰਕਜ ਬਾਵਾ, ਪ੍ਰਧਾਨ ਸੀਆਈਸੀਯੂ ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂਸੀਪੀਐਮਏ ਡੀਐਸ ਚਾਵਲਾ ਤੇ ਚਰਨਜੀਤ ਸਿੰਘ ਵਿਸ਼ਵਕਰਮਾ ਮੌਜੂਦ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।