Ludhiana News: ਪਰਾਲੀ ਜਲਾਉਣ ਵਾਲੇ ਕਿਸਾਨਾਂ ਖਿਲਾਫ ਰੈੱਡ ਨੋਟਿਸ ਹੋਇਆ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 1,92,000 ਰੁਪਏ ਜੁਰਮਾਨਾ ਲਾਇਆ ਗਿਆ ਹੈ। ਹੁਣ ਤੱਕ 158 ਮਾਮਲੇ ਸਾਹਮਣੇ ਆਏ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਕਿਹਾ ਕਿ ਟੀਮਾਂ ਦਾ ਗਠਨ ਹੋਵੇਗੀ ਕੀਤਾ ਗਿਆ। ਹੁਣ ਸਖਤ ਕਾਰਵਾਈ ਕੀਤੀ ਜਾਏਗੀ।
ਮੁੱਖ ਖੇਤੀਬਾੜੀ ਅਫਸਰ ਅਮਨਜੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਛੇ ਸੌ ਅਠਵੰਜਾ ਮਾਮਲੇ ਪਰਾਲੀ ਜਲਾਉਣ ਦੇ ਸਾਹਮਣੇ ਆਏ ਹਨ। ਇਸ ਲਈ ਕਿਸਾਨਾਂ ਨੂੰ ਰੈੱਡ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਇਸ ਤੇ ਇੱਕ ਲੱਖ ਬੰਨ੍ਹਵੇਂ ਹਜ਼ਾਰ ਪਿਆ ਜੁਰਮਾਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਜੋ ਇਸ ਦੀ ਦੇਖਰੇਖ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਹੈਪੀ ਸੀਡਰ ਤੇ ਰੋਟਾਵੇਟਰ ਮਸ਼ੀਨਾਂ ਨੂੰ ਲੈ ਕੇ ਵੀ ਕਿਹਾ ਕਿ ਸਾਢੇ ਅੱਠ ਸੌ ਦੇ ਕਰੀਬ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਤੱਕ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ ਨੂੰ ਅਠਾਰਾਂ ਸੌ ਦੇ ਕਰੀਬ ਮਸ਼ੀਨਾਂ ਦਿੱਤੀਆਂ ਗਈਆਂ ਹਨ ਤੇ ਹੋਰ ਵੀ ਦਿੱਤੀਆਂ ਜਾਣਗੀਆਂ।
ਉਧਰ, ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਗਿੱਲ ਨੇ ਵੀ ਦਾਅਵਾ ਕੀਤਾ ਹੈ ਕਿ ਪਟਾਕੇ ਤੇ ਪਰਾਲੀ ਜਲਾਉਣ ਨਾਲ ਏਅਰ ਇੰਡੈਕਸ ਕੁਆਲਿਟੀ ਵਿੱਚ ਵਾਧਾ ਹੋਇਆ ਹੈ। ਲੋਕਾਂ ਨੂੰ ਸਾਹ ਲੈਣ ਤੋਂ ਇਲਾਵਾ ਅੱਖਾਂ ਵਿੱਚ ਜਲਣ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੇ ਏਅਰ ਪ੍ਰਦੂਸ਼ਣ ਦੇ ਚੱਲਦਿਆਂ ਲੋਕਾਂ ਨੂੰ ਅੱਖਾਂ ਵਿੱਚ ਜਲਣ ਤੇ ਪ੍ਰਦੂਸ਼ਣ ਵਾਤਾਵਰਣ ਵਿੱਚ ਸਾਹ ਦੀ ਦਿੱਕਤ ਆ ਰਹੀ ਹੈ।
ਡਾ. ਕੁਲਵਿੰਦਰ ਕੌਰ ਗਿੱਲ ਨੇ ਦਾਅਵਾ ਕੀਤਾ ਹੈ ਕਿ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਨਾਲ ਜਿੱਥੇ ਏਅਰ ਇੰਡੈਕਸ ਕੁਆਲਿਟੀ ਵਿੱਚ ਵਾਧਾ ਹੋਇਆ ਹੈ ਤਾਂ ਉੱਥੇ ਹੀ ਪਿਛਲੇ ਦਿਨਾਂ ਨਾਲੋਂ ਇਸ ਵਾਰ ਪ੍ਰਦੂਸ਼ਣ ਦੀ ਵੱਧ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅਕਤੂਬਰ ਦੇ ਮਹੀਨੇ ਵਿੱਚ ਆ ਕੇ ਦੀਵਾਲੀ ਤੇ ਲੋਕ ਪਟਾਕੇ ਚਲਾਉਂਦੇ ਹਨ ਤਾਂ ਕਿਸਾਨਾਂ ਪਰਾਲੀ ਨੂੰ ਜਲਾਉਂਦੇ ਹਨ ਜਿਸ ਕਾਰਨ ਪ੍ਰਦੂਸ਼ਣ ਚ ਵਾਧਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਹ ਸਿਹਤ ਲਈ ਵੀ ਹਾਨੀਕਾਰਕ ਹੈ। ਮਨੁੱਖੀ ਜਨਜੀਵਨ ਤੇ ਪਸ਼ੂਆਂ ਤੋਂ ਇਲਾਵਾ ਜਾਨਵਰਾਂ ਤੇ ਵੀ ਕਾਫੀ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਚਾਰ ਤੋਂ ਪੰਜ ਦਿਨਾਂ ਬਾਅਦ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।