Ludhiana News: ਪੰਜਾਬ ਵਿੱਚ ਮੌਸਮ ਨਿੱਤ ਨਵੀਂ ਕਰਵਟ ਲੈ ਰਿਹਾ ਹੈ। ਅਗਲੇ ਦੋ ਦਿਨ ਬਾਰਸ਼ ਪੈਣ ਦੇ ਆਸਾਰ ਹਨ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪੀਏਯੂ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਅਨੁਸਾਰ ਆਉਂਦੀ 15 ਤੇ 16 ਜੂਨ ਨੂੰ ਫਿਰ ਮੀਂਹ ਪੈਣ ਤੇ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। 


ਪੀਏਯੂ ਦੀ ਸੀਨੀਅਰ ਮੌਸਮ ਵਿਗਿਆਨੀ ਡਾ. ਕੇਕੇ ਗਿੱਲ ਨੇ ਦੱਸਿਆ ਕਿ ਮਈ ਮਹੀਨੇ ਪਏ ਮੀਂਹ ਤੇ ਆਉਣ ਵਾਲੀ 15 ਤੇ 16 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਤੋਂ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਇਸ ਨਾਲ ਮੌਨਸੂਨ ਕਮਜ਼ੋਰ ਹੋ ਸਕਦੀ ਹੈ। ਆਮ ਤੌਰ ’ਤੇ ਇਹ ਮੌਨਸੂਨ ਜੁਲਾਈ ਮਹੀਨੇ ਦੇ ਪਹਿਲੇ ਅਫਤੇ ਤੱਕ ਪੰਜਾਬ ਪਹੁੰਚ ਜਾਂਦੀ ਹੈ। 


ਹੋਰ ਪੜ੍ਹੋ : Ludhiana News: ਪਰਵਾਸੀ ਮਜ਼ਦੂਰਾਂ ਨੂੰ ਪਿੰਡ ਛੱਡਣ ਦੇ ਹੁਕਮਾਂ ਦਾ ਮਾਮਲਾ ਭਖਿਆ, ਪ੍ਰਸਾਸ਼ਨ ਦੇ ਨਾਲ ਹੀ ਜਨਤਕ ਜਥੇਬੰਦੀਆਂ ਵੀ ਪੰਚਾਇਤ ਦੇ ਹੁਕਮਾਂ ਖਿਲਾਫ ਡਟੀਆਂ



ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ ਮੰਗਲਵਾਰ ਦੇਰ ਸ਼ਾਮ ਬੱਦਲਵਾਈ ਤੇ ਤੇਜ਼ ਹਵਾ ਤੋਂ ਬਾਅਦ ਕਈ ਥਾਵਾਂ ’ਤੇ ਪਏ ਛਿੱਟਿਆਂ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਦਿਨ ਵੇਲੇ ਸ਼ਹਿਰ ਵਿੱਚ ਪਾਰਾ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਤੇ ਇਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪਿਆ। ਪੀਏਯੂ ਦੇ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਸ਼ਹਿਰ ਵਿੱਚ ਘੱਟੋ ਘੱਟ ਤਾਪਮਾਨ 28.8 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਹੈ। 



ਜੇਕਰ ਮਾਹਿਰਾਂ ਦੀ ਮੰਨੀਏ ਤਾਂ ਪਿਛਲੇ ਸਾਲ ਇਹ ਪਾਰਾ 50 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਗਿਆ ਸੀ। ਇਸ ਵਾਰ ਮਈ ਮਹੀਨੇ ਲਗਾਤਾਰ ਮੀਂਹ ਪਿਆ ਤੇ ਜੂਨ ਮਹੀਨੇ ਦੇ ਵੀ ਬਹੁਤੇ ਦਿਨ ਪਾਰਾ 30 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੀ ਰਿਹਾ। ਇਸ ਨਾਲ ਭਾਵੇਂ ਆਮ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਰਹੀ ਪਰ ਮੰਗਲਵਾਰ ਇੱਕਦਮ ਪਾਰਾ 40.4 ਡਿਗਰੀ ਸੈਲਸੀਅਸ ਤੱਕ ਪਹੁੰਚਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।