Ludhiana News : ਪੁਰਾਣੀ ਰੰਜਿਸ਼ ਚੱਲਦਿਆਂ ਤਿੰਨ ਦੋਸਤਾਂ 'ਤੇ ਹਮਲਾਵਾਰਾਂ ਨੇ ਕੀਤੀ ਗੋਲੀਬਾਰੀ, ਦੋ ਦੀ ਹਾਲਾਤ ਗੰਭੀਰ, ਜਾਣੋ ਕੀ ਹੈ ਪੂਰਾ ਮਾਮਲਾ
Ludhiana News : ਖੰਨਾ 'ਚ ਦੇਰ ਰਾਤ ਅਮਲੋਹ ਰੋਡ 'ਤੇ ਸਬਜ਼ੀ ਮੰਡੀ ਦੇ ਪਿੱਛੇ ਤਿੰਨ ਦੋਸਤਾਂ 'ਤੇ ਗੋਲੀਬਾਰੀ ਕੀਤੀ ਗਈ। ਇੱਥੇ 8 ਤੋਂ 10 ਰਾਊਂਡ ਫਾਇਰ ਕੀਤੇ ਗਏ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।
Ludhiana News : ਖੰਨਾ 'ਚ ਦੇਰ ਰਾਤ ਅਮਲੋਹ ਰੋਡ 'ਤੇ ਸਬਜ਼ੀ ਮੰਡੀ ਦੇ ਪਿੱਛੇ ਤਿੰਨ ਦੋਸਤਾਂ 'ਤੇ ਗੋਲੀਬਾਰੀ ਕੀਤੀ ਗਈ। ਇੱਥੇ 8 ਤੋਂ 10 ਰਾਊਂਡ ਫਾਇਰ ਕੀਤੇ ਗਏ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਘਟਨਾ 'ਚ ਤਿੰਨ ਦੋਸਤ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਆਸ਼ੂ ਵਾਸੀ ਇਕੋਲਾਹੀ ਜੋ ਕਿ ਕਾਰ ਸੇਲ ਦਾ ਕੰਮ ਕਰਦਾ ਹੈ। ਦੇਰ ਰਾਤ ਆਪਣੇ ਦੋਸਤ ਸੰਨੀ ਨੂੰ ਮਿਲਣ ਆਇਆ ਸੀ। ਉਸ ਦਾ ਇੱਕ ਹੋਰ ਦੋਸਤ ਉਸ ਨਾਲ ਸੀ। ਤਿੰਨੋਂ ਲੈਂਸਰ ਗੱਡੀ 'ਚ ਤੇਲ ਪਾਉਣ ਲਈ ਜਾਣ ਲੱਗੇ ਤਾਂ ਬਾਈਕ 'ਤੇ ਸਵਾਰ ਦੋ ਹਮਲਾਵਰ ਆਏ ਜਿਨ੍ਹਾਂ ਨੇ ਆਸ਼ੂ 'ਤੇ ਗੋਲੀਆਂ ਚਲਾ ਦਿੱਤੀਆਂ। ਨੇੜੇ ਖੜ੍ਹੇ ਸੰਨੀ ਨੇ ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਸੰਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸੰਨੀ ਲਹੂ-ਲੁਹਾਨ ਹੋ ਕੇ ਰਹਿ ਗਿਆ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਲੋਕ ਉਥੇ ਇਕੱਠੇ ਹੋਣ ਲੱਗੇ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਸਾਜਨ ਨੂੰ ਵੀ ਗੋਲੀ ਲੱਗ ਗਈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਖੰਨਾ ਵਿੱਚ ਦਾਖ਼ਲ ਕਰਵਾਇਆ ਗਿਆ।
ਸਿਵਲ ਹਸਪਤਾਲ 'ਚ ਐਮਰਜੈਂਸੀ ਡਿਊਟੀ 'ਤੇ ਮੌਜੂਦ ਡਾ. ਅਕਾਸ਼ ਗੋਇਲ ਨੇ ਦੱਸਿਆ ਕਿ ਤਿੰਨ ਜ਼ਖ਼ਮੀ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਆਸ਼ੂ ਅਤੇ ਸਾਜਨ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੱਟਾਂ ਦੇ ਕਈ ਨਿਸ਼ਾਨ ਹਨ। ਚੰਡੀਗੜ੍ਹ ਵਿੱਚ ਸਕੈਨ ਹੋਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਗੋਲੀ ਲੱਗੀ ਹੈ ਜਾਂ ਨਹੀਂ।
ਮਾਮਲਾ ਪੁਰਾਣੀ ਦੁਸ਼ਮਣੀ ਦਾ ਦੱਸਿਆ ਜਾ ਰਿਹਾ ਹੈ। ਜਿਸ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ