![ABP Premium](https://cdn.abplive.com/imagebank/Premium-ad-Icon.png)
Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਅੰਨੇਵਾਹ ਗੋਲੀਆਂ ਚਲਾ ਕੇ ਭੈਣ ਦਾ ਕਤਲ, ਜੀਜਾ ਜ਼ਖ਼ਮੀ
Ludhiana News: ਲੁਧਿਆਣਾ ਜ਼ਿਲ੍ਹੇ ਦੇ ਪੰਜਪੀਰ ਰੋਡ ਸਥਿਤ ਕਾਰਪੋਰੇਸ਼ਨ ਕਲੋਨੀ ਵਿੱਚ ਦੇਰ ਰਾਤ ਇੱਕ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਤੇ ਉਸ ਦੇ ਪਤੀ ਉੱਤੇ ਗੋਲੀਆਂ ਚਲਾ ਦਿੱਤੀਆਂ।
![Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਅੰਨੇਵਾਹ ਗੋਲੀਆਂ ਚਲਾ ਕੇ ਭੈਣ ਦਾ ਕਤਲ, ਜੀਜਾ ਜ਼ਖ਼ਮੀ Ludhiana News: Sister killed by indiscriminate firing, brother-in-law injured Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਅੰਨੇਵਾਹ ਗੋਲੀਆਂ ਚਲਾ ਕੇ ਭੈਣ ਦਾ ਕਤਲ, ਜੀਜਾ ਜ਼ਖ਼ਮੀ](https://feeds.abplive.com/onecms/images/uploaded-images/2023/08/06/44a56edfa89ad813d75840beba8b94d51691298332185700_original.jpg?impolicy=abp_cdn&imwidth=1200&height=675)
Ludhiana News: ਲੁਧਿਆਣਾ ਜ਼ਿਲ੍ਹੇ ਦੇ ਪੰਜਪੀਰ ਰੋਡ ਸਥਿਤ ਕਾਰਪੋਰੇਸ਼ਨ ਕਲੋਨੀ ਵਿੱਚ ਦੇਰ ਰਾਤ ਇੱਕ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਤੇ ਉਸ ਦੇ ਪਤੀ ਉੱਤੇ ਗੋਲੀਆਂ ਚਲਾ ਦਿੱਤੀਆਂ। ਫਾਇਰੰਗ ਤੋਂ ਬਚਣ ਲਈ ਪਤੀ-ਪਤਨੀ ਇਧਰ-ਉਧਰ ਭੱਜੇ। ਇਸ ਵਿੱਚ ਨਵ-ਵਿਆਹੀ ਔਰਤ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹੋਰ ਪੜ੍ਹੋ : ਚੰਡੀਗੜ੍ਹ ਏਅਰਪੋਰਟ ਤੋਂ ਉੱਡੇ ਜਹਾਜ਼ ਦੇ ਏਸੀ ਹੋ ਗਏ ਖਰਾਬ, ਸਵਾ ਘੰਟਾ ਯਾਤਰੀਆਂ ਦੀ ਨਿਕਲੀ ਜਾਨ
ਇਸ ਦੇ ਨਾਲ ਹੀ ਉਸ ਦੇ ਪਤੀ ਰਵੀ ਨੂੰ ਦੋ ਗੋਲੀਆਂ ਲੱਗੀਆਂ, ਜੋ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹੈ। ਫਾਇਰਿੰਗ ਕਰਨ ਵਾਲੇ ਨੌਜਵਾਨ ਨੇ ਮੂੰਹ ਢੱਕਿਆ ਹੋਇਆ ਸੀ ਤੇ ਹੈਲਮੇਟ ਪਾਇਆ ਹੋਇਆ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ 'ਚ ਦਹਿਸ਼ਤ ਫੈਲ ਗਈ। ਲੋਕਾਂ ਮੁਤਾਬਕ ਬਾਈਕ ਸਵਾਰ ਨੇ ਰਵੀ ਦੇ ਘਰ ਦੀ ਛੱਤ 'ਤੇ ਚੜ੍ਹ ਕੇ ਵੀ ਗੋਲੀਆਂ ਚਲਾਈਆਂ। ਗੋਲੀਆਂ ਦੇ ਨਿਸ਼ਾਨ ਵੀ ਮੌਜੂਦ ਹਨ।
ਭੈਣ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਦੀ ਪਛਾਣ ਸੂਰਜ ਵਜੋਂ ਹੋਈ ਹੈ। ਉਹ ਪ੍ਰਤਾਪ ਸਿੰਘ ਵਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਪਰ ਸੂਤਰਾਂ ਮੁਤਾਬਕ ਸੂਰਜ ਖੁਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਣੇ ਗਿਆ ਸੀ।
ਸੂਰਜ ਦੇ ਕੁਝ ਦੋਸਤਾਂ ਨੇ ਦੱਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਰਵੀ ਨੇ ਸੂਰਜ ਦੀ ਭੈਣ ਨਾਲ ਵਿਆਹ ਕਰਵਾ ਲਿਆ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਥਾਣਾ ਪੀਏਯੂ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)