Ludhiana News : ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅੱਜ ਤਰਸੇਮ ਭਿੰਡਰ ਵੱਲੋਂ ਅਹੁਦਾ ਸੰਭਾਲਿਆ ਗਿਆ ਹੈ। ਉਹਨਾਂ ਦੇ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਇੰਦਰਵੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਪੁੱਜੇ। ਇਸ ਮੌਕੇ ਲੁਧਿਆਣਾ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਵੀ ਮੌਜੂਦ ਰਹੇ। ਗੱਲਬਾਤ ਕਰਦਿਆਂ ਤਰਸੇਮ ਭਿੰਡਰ ਨੇ ਕਿਹਾ ਕਿ ਅਸੀਂ ਹੁਣ ਇਥੇ ਆਮ ਲੋਕਾਂ ਲਈ ਸੁਵਿਧਾਵਾਂ ਸ਼ੁਰੂ ਕਰਨਗੇ। ਉਨ੍ਹਾ ਕਿਹਾ ਕਿ ਜਿੰਨੇ ਵੀ ਇਸ ਮਹਿਕਮੇ 'ਚ ਪਿਛਲੀ ਸਰਕਾਰ ਵੇਲੇ ਜਾਂ ਫਿਰ ਨਵੀਂ ਸਰਕਾਰ ਵੇਲੇ ਕਿਸੇ ਨੇ ਵੀ ਭ੍ਰਿਸਟਾਚਾਰ ਕੀਤਾ ਹੈ ,ਉਸ ਨੂੰ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾ ਕਿਹਾ ਕਿ ਅਸੀਂ ਲੋਕਾਂ ਲਈ ਕੰਮ ਕਰਨਗੇ ਅਤੇ ਇਥੇ ਆਮ ਲੋਕਾਂ ਦੀ ਸੁਣਵਾਈ ਹੋਵੇਗੀ। 



ਇਸ ਦੌਰਾਨ ਕੈਬਨਿਟ ਮੰਤਰੀ ਇੰਦਰਬੀਰ ਨਿੱਜਰ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਚਨਬਧਤਾ ਦੋਹਰਾਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਡੀ ਪੁਲਿਸ ਕੰਮ ਕਰ ਰਹੀ ਹੈ। ਉਨ੍ਹਾਂ ਦਿੱਲੀ ਜਿੱਤ 'ਤੇ ਬੋਲਦਿਆਂ ਕਿਹਾ ਕਿ ਜਿਵੇਂ ਦਿੱਲੀ 'ਚ ਅਸੀਂ ਜਿੱਤ ਦਰਜ ਕੀਤੀ ਹੈ। ਓਸੇ ਤਰ੍ਹਾਂ ਅਸੀਂ ਪੰਜਾਬ 'ਚ ਵੀ ਵਧੀਆਂ ਪ੍ਰਦਰਸ਼ਨ ਕਰਨਗੇ। ਉਨ੍ਹਾਂ ਇੰਡਸਟਰੀ ਪਾਲਿਸੀ ਨੂੰ ਲੈ ਕੇ ਵੀ ਕਿਹਾ ਕਿ ਅਸੀਂ ਇਸ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕੇ ਅਸੀਂ ਕਾਰੋਬਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਜਲਦ ਅਸੀਂ ਇਸ 'ਤੇ ਵਧੀਆ ਪਾਲਿਸੀ ਲੈਕੇ ਆਵਾਂਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਗਾਰਬੇਜ ਨੂੰ ਲੈ ਕੇ ਵੀ ਕੰਮ ਕੀਤਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ। 

ਉਥੇ ਹੀ ਦੂਜੇ ਪਾਸੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਵਾਲ ਖੜ੍ਹੇ ਕਰ ਰਹੀਆਂ ਹਨ। ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਬਿਜਲੀ ਦੇ ਬਿੱਲ ਮਾਫ਼ ਕਰਕੇ ਵੱਡੀ ਰਾਹਤ ਦਿੱਤੀ ਹੈ। ਇਸ ਲਈ ਲੋਕਾਂ ਨੂੰ ਕਿਸੇ ਲਾਈਨਾਂ ਵਿਚ ਨਹੀਂ ਖੜ੍ਹਨਾ ਪਿਆ ਨਾ ਹੀ ਕੋਈ ਫਾਰਮ ਭਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸਮਾਜ ਵਿਰੋਧੀ ਅਨਸਰ ਹਨ, ਉਹਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੂੰ ਜੇਲਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਖੇਤਰ ਵਿੱਚ ਕੰਮ ਕਰ ਰਹੀ ਹਾਂ ਨਜਾਇਜ਼ ਕਬਜ਼ਿਆਂ ਨੂੰ ਵੀ ਛੁਡਵਾਇਆ ਜਾ ਰਿਹਾ ਹੈ।