Ludhiana News: ਦੇਸ਼ ਭਰ 'ਚ ਛਾਏ ਲੁਧਿਆਣਾ ਦੇ ਅਧਿਆਪਕ, ਨੈਸ਼ਨਲ ਟੀਚਰ ਐਵਾਰਡ ਜਿੱਤਿਆ
National Teacher Awards: ਲੁਧਿਆਣਾ ਦੇ ਦੋ ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ ਮਿਲੇਗਾ। ਰਾਸ਼ਟਰੀ ਅਧਿਆਪਕ ਪੁਰਸਕਾਰ 2023 ਲਈ ਜਾਰੀ ਕੀਤੀ ਗਈ ਸੂਚੀ ਵਿੱਚ ਦੋਵਾਂ ਅਧਿਆਪਕਾਂ ਦੇ ਨਾਂ ਸ਼ਾਮਲ ਹਨ।
Ludhiana News: ਲੁਧਿਆਣਾ ਦੇ ਦੋ ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ ਮਿਲੇਗਾ। ਰਾਸ਼ਟਰੀ ਅਧਿਆਪਕ ਪੁਰਸਕਾਰ 2023 ਲਈ ਜਾਰੀ ਕੀਤੀ ਗਈ ਸੂਚੀ ਵਿੱਚ ਦੋਵਾਂ ਅਧਿਆਪਕਾਂ ਦੇ ਨਾਂ ਸ਼ਾਮਲ ਹਨ। ਇਸ ਸਾਲ ਦੇਸ਼ ਭਰ ਤੋਂ ਆਈਆਂ ਅਰਜ਼ੀਆਂ ਦੇ ਆਧਾਰ 'ਤੇ 50 ਅਧਿਆਪਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।
ਇਸ ਸੂਚੀ ਵਿੱਚ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅਧਿਆਪਕ ਅੰਮ੍ਰਿਤਪਾਲ ਸਿੰਘ ਤੇ ਸਤਪਾਲ ਮਿੱਤਲ ਸਕੂਲ ਦੀ ਅਧਿਆਪਕਾ ਭੁਪਿੰਦਰ ਗੋਗੀਆ ਦੇ ਨਾਂ ਸ਼ਾਮਲ ਹਨ। ਅਧਿਆਪਕਾਂ ਨੂੰ 5 ਸਤੰਬਰ ਨੂੰ ਇਨਾਮ ਦਿੱਤੇ ਜਾਣਗੇ। 3 ਤੋਂ 6 ਸਤੰਬਰ ਤੱਕ ਹੋਟਲ ਅਸ਼ੋਕ ਨਵੀਂ ਦਿੱਲੀ ਵਿਖੇ ਅਧਿਆਪਕਾਂ ਦੇ ਠਹਿਰਣ ਦੇ ਪ੍ਰਬੰਧ ਕੀਤੇ ਗਏ ਹਨ।
ਹਾਸਲ ਜਾਣਕਾਰੀ ਅਨੁਸਾਰ ਨਿਰਧਾਰਿਤ ਯੋਗਤਾ ਪੂਰੀ ਕਰਨ ਵਾਲੇ ਪੰਜਾਬ ਭਰ ਤੋਂ 6 ਅਧਿਆਪਕਾਂ ਨੇ ਇਸ ਐਵਾਰਡ ਲਈ ਅਰਜ਼ੀਆਂ ਦਿੱਤੀਆਂ ਸਨ। ਜਦਕਿ ਦੇਸ਼ ਭਰ ਤੋਂ ਕੁੱਲ 154 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਇਨ੍ਹਾਂ ਵਿੱਚੋਂ ਨੈਸ਼ਨਲ ਲੈਵਲ ਜਜਿੰਗ ਪੈਨਲ ਨੇ 100 ਅੰਕਾਂ ਦੇ ਵੱਖ-ਵੱਖ ਮਾਪਦੰਡਾਂ ਦੇ ਆਧਾਰ 'ਤੇ 50 ਅਧਿਆਪਕਾਂ ਦੀ ਚੋਣ ਕੀਤੀ ਹੈ।
ਇਸ ਵਾਰ ਅਧਿਆਪਕਾਂ ਦੀ ਸਿੱਖਿਆ ਖੇਤਰ ਵਿੱਚ 10 ਸਾਲ ਦੀ ਸੇਵਾ ਹੋਣੀ ਜ਼ਰੂਰੀ ਸੀ। ਇਸ ਦੇ ਨਾਲ ਹੀ ਅਧਿਆਪਕਾਂ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ 1500 ਸ਼ਬਦਾਂ ਦੀ ਐਪਲੀਕੇਸ਼ਨ ਵਿੱਚ ਬਿਆਨ ਕਰਨਾ ਸੀ।
ਜਾਣੋਂ ,ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ ?
ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ 5 ਸਤੰਬਰ 1888 ਨੂੰ ਹੋਇਆ ਸੀ। ਉਹ ਬਹੁਤ ਹੋਣਹਾਰ ਵਿਦਿਆਰਥੀ ਸਨ। ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਪਿਤਾ ਆਪਣੇ ਇਸ ਛੋਟੇ ਬੇਟੇ ਨੂੰ ਅੰਗਰੇਜ਼ੀ ਨਹੀਂ ਸਿੱਖਣ ਦੇਣਾ ਚਾਹੁੰਦੇ ਸਨ। ਉਹ ਚਾਹੁੰਦੇ ਸਨ ਕਿ ਰਾਧਾਕ੍ਰਿਸ਼ਣਨ ਮੰਦਰ ਦੇ ਪੁਜਾਰੀ ਬਣਨ ਪਰ ਉਹ ਨਹੀਂ ਰੁਕੇ ਅਤੇ ਉੱਚ ਪੱਧਰੀ ਸਿੱਖਿਆ ਹਾਸਲ ਕੀਤੀ। ਉਨ੍ਹਾਂ ਨੇ ਮੈਸੂਰ,ਕੋਲਕਾਤਾ, ਆਕਸਫੋਰਡ ਅਤੇ ਬਾਅਦ ਵਿੱਚ ਸ਼ਿਕਾਗੋ ਵਿੱਚ ਵੀ ਸਿੱਖਿਆ ਮਾਹਿਰ ਦੇ ਤੌਰ 'ਤੇ ਗਏ। ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਨੂੰ ਬ੍ਰਿਟਿਸ਼ ਸਰਕਾਰ ਨੇ 'ਸਰ' ਦੀ ਉਪਾਧੀ ਨਾਲ ਸਨਮਾਨਤ ਕੀਤਾ। 1954 ਵਿੱਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਵੀ ਨਵਾਜਿਆ ਗਿਆ। 1962 ਵਿੱਚ ਭਾਰਤ ਸਰਕਾਰ ਨੇ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਣਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ਉੱਤੇ ਮਨਾਉਣ ਦਾ ਐਲਾਨ ਕਰ ਦਿੱਤਾ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਅਧਿਆਪਕ ਦਾ ਕਿੱਤਾ ਦੁਨੀਆ ਦੇ ਸਭ ਕੰਮਾਂ ਦੇ ਨਾਲੋਂ ਚੰਗਾ,ਉੱਤਮ ਅਤੇ ਸਤੀਕਾਰ ਵਾਲਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI