Ludhiana News: ਖੰਨਾ ਵਿੱਚ ਭਿਆਨਕ ਸੜਕੀ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਮਰਾਲਾ ਰੋਡ ਉਪਰ ਸਲੌਦੀ ਪਿੰਡ ਕੋਲ ਟਿੱਪਰ ਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਟਰੱਕ ਡਰਾਈਵਰ, ਕੰਡਕਟਰ ਤੇ ਇੱਕ ਰਾਹਗੀਰ ਬਜੁਰਗ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਤੇ ਸਤਨਾਮ ਸਿੰਘ ਵਾਸੀ ਲਲੌੜੀ ਵਜੋਂ ਹੋਈ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 



ਖੰਨਾ ਸਿਵਲ ਹਸਪਤਾਲ ਵਿੱਚ ਮੌਜੂਦ ਮ੍ਰਿਤਕਾਂ ਦੇ ਜਾਣਕਾਰਾਂ ਨੇ ਦੱਸਿਆ ਕਿ ਫੱਕ ਨਾਲ ਭਰਿਆ ਟਰੱਕ ਸਮਰਾਲਾ ਤੋਂ ਖੰਨਾ ਵੱਲ ਜਾ ਰਿਹਾ ਸੀ ਤੇ ਟਿੱਪਰ ਖੰਨਾ ਤੋਂ ਆ ਰਿਹਾ ਸੀ। ਸਮਰਾਲਾ ਰੋਡ ਉਪਰ ਸਲੌਦੀ ਪਿੰਡ ਕੋਲ ਸਿੱਧੀ ਟੱਕਰ ਹੋ ਗਈ। ਇਸ ਦੌਰਾਨ ਇੱਕ ਰਾਹਗੀਰ ਸਤਨਾਮ ਸਿੰਘ ਜੋ ਸਾਈਕਲ ਉਪਰ ਸਵਾਰ ਸੀ, ਨੂੰ ਵੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਖਤਰਨਾਕ ਸੀ ਕਿ ਜੇਸੀਬੀ ਦੀ ਮਦਦ ਨਾਲ ਜਖਮੀਆਂ ਨੂੰ ਬਾਹਰ ਕੱਢਣਾ ਪਿਆ। 



ਸਰਕਾਰੀ ਹਸਪਤਾਲ ਦੇ ਡਾਕਟਰ ਨਵਦੀਪ ਜੱਸਲ ਨੇ ਦੱਸਿਆ ਕਿ ਉਨ੍ਹਾਂ ਕੋਲ ਚਾਰ ਜਖ਼ਮੀ ਆਏ ਸੀ। ਇਨ੍ਹਾਂ ਵਿੱਚੋਂ ਜਗਤਾਰ ਸਿੰਘ ਦੀ ਮੌਤ ਹੋ ਚੁੱਕੀ ਸੀ। ਇਲਾਜ ਦੌਰਾਨ ਹਰਿੰਦਰ ਯਾਦਵ ਦੀ ਮੌਤ ਹੋਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ