Ludhiana News: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦੋਰਾਹਾ ਵਿਖੇ ਸੜਕ ਹਾਦਸਾ ਵਾਪਰਿਆ। ਇੱਥੇ ਸ਼੍ਰੀ ਵੈਸ਼ਨੂੰ ਦੇਵੀ ਤੋਂ ਦਿੱਲੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਪਲਟ ਗਈ। ਬੱਸ ਦੀ ਲਪੇਟ ਵਿੱਚ ਆਏ ਸਾਈਕਲ ਸਵਾਰ ਮਜ਼ਦੂਰ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ 19 ਸ਼ਰਧਾਲੂ ਵਾਲ-ਵਾਲ ਬਚੇ ਹਨ। ਕੁਝ ਨੂੰ ਸੱਟਾਂ ਵੀ ਲੱਗੀਆਂ ਹਨ। ਹਾਦਸਾ ਬੱਸ ਡਰਾਈਵਰ ਨੂੰ ਨੀਂਦ ਆਉਣ ਕਰਕੇ ਵਾਪਰਿਆ ਹੈ।


ਹਾਸਲ ਜਾਣਕਾਰੀ ਮੁਤਾਬਕ ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਦੱਸਿਆ ਕਿ ਬੱਸ ਡਰਾਈਵਰ ਨੂੰ ਨੀਂਦ ਆ ਰਹੀ ਸੀ। ਉਸ ਨੇ ਪਾਣੀ ਨਾਲ ਮੂੰਹ ਵੀ ਧੋਇਆ ਸੀ ਪਰ ਉਹ ਲਗਾਤਾਰ ਬੱਸ ਚਲਾ ਰਿਹਾ ਸੀ। ਇਸੇ ਦੌਰਾਨ ਨੀਂਦ ਦੀ ਝਪਕੀ ਆਉਣ ਨਾਲ ਬੱਸ ਬੇਕਾਬੂ ਹੋ ਗਈ। ਬੱਸ ਸਾਈਕਲ ਸਵਾਰ ਨੂੰ ਲਪੇਟ ਵਿੱਚ ਲੈ ਕੇ ਖਤਾਨਾਂ ਵਿੱਚ ਜਾ ਵੜੀ। ਕੁਝ ਸ਼ਰਧਾਲੂਆਂ ਨੂੰ ਸੱਟਾਂ ਵੀ ਲੱਗੀਆਂ। 



ਉਧਰ, ਦੋਰਾਹਾ ਥਾਣਾ ਮੁਖੀ ਵਿਜੈ ਕੁਮਾਰ ਨੇ ਕਿਹਾ ਕਿ ਇੰਦਰਜੀਤ ਸਿੰਘ ਜੋ ਫੈਕਟਰੀ ਤੋਂ ਵਾਪਸ ਘਰ ਜਾ ਰਿਹਾ ਸੀ, ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਬਾਕੀ ਸਵਾਰੀਆਂ ਠੀਕ ਹਨ। ਉਨ੍ਹਾਂ ਕਿਹਾ ਕਿ ਬਣਦੀ ਕਾਰਵਾਈ ਕੀਤੀ  ਜਾ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ