Ludhiana News: ਸਮਰਾਲਾ-ਮਾਛੀਵਾੜਾ ਦੀ ਤਰਫੋਂ ਸਮਰਾਲਾ ਵੱਲ ਆ ਰਿਹਾ ਸਕਰੈਪ ਨਾਲ ਭਰਿਆ ਟਰੱਕ ਸਿਵਲ ਹਸਪਤਾਲ ਸਮਰਾਲਾ ਸਾਹਮਣੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਟਰੱਕ ਹਾਈ ਵੋਲਟੇਜ ਬਿਜਲੀ ਦੇ ਖੰਭੇ ਨੂੰ ਉਖਾੜਦਾ ਹੋਇਆ ਦੁਕਾਨ ਵਿੱਚ ਜਾ ਵੜਿਆ। ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਹੋਰ ਪੜ੍ਹੋ : 16 ਬੱਸ ਅੱਡੇ ਕਿਰਾਏ 'ਤੇ ਦੇਣ ਜਾ ਰਹੀ ਮਾਨ ਸਰਕਾਰ, ਨਿੱਜੀ ਕੰਪਨੀਆਂ ਨੂੰ ਸੌਂਪੀ ਜਾਵੇਗੀ ਕਮਾਨ, ਤੁਸੀਂ ਵੀ ਲਗਾ ਸਕਦੇ ਬੋਲੀ !


 



ਹਾਦਸੇ ਦੇ ਤੁਰੰਤ ਬਾਅਦ ਸਮਰਾਲਾ ਪੁਲਿਸ ਮੌਕੇ ਤੇ ਪਹੁੰਚੀ ਤੇ ਜੇਸੀਬੀ ਨਾਲ ਟਰੱਕ ਵਿੱਚੋਂ ਲਾਸ਼ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪਰ ਟਰੱਕ ਵਿੱਚ ਬੁਰੀ ਤਰ੍ਹਾਂ ਨਾਲ ਫਸੀ ਲਾਸ਼ ਨੂੰ ਕੱਢਿਆ ਨਹੀਂ ਜਾ ਸਕਿਆ। 


ਇਸ ਘਟਨਾ ਦੇ ਸਬੰਧ ਵਿੱਚ ਸਮਰਾਲਾ ਥਾਣੇ ਦੇ ਏਐਸਆਈ ਪਵਨਜੀਤ ਨੇ ਦੱਸਿਆ ਕਿ ਇਹ ਹਾਦਸਾ ਤੜਕਸਾਰ ਲਗਪਗ 3 ਵਜੇ ਵਾਪਰਿਆ ਹੈ। ਟਰੱਕ ਡਰਾਈਵਰ ਰਾਣਾ ਧਾਲੀਵਾਲ ਤੋਂ ਸਕਰੈਪ ਲੈ ਕੇ ਆ ਰਿਹਾ ਸੀ। ਜਦੋਂ ਇਹ ਸਮਰਾਲਾ ਦੇ ਸਿਵਲ ਹਸਪਤਾਲ ਸਾਹਮਣੇ ਪਹੁੰਚਿਆ ਤਾਂ ਇਹ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। 



ਉਨ੍ਹਾਂ ਦੱਸਿਆ ਕਿ ਇਹ ਹਾਦਸਾ ਡਰਾਈਵਰ ਦੀ ਅੱਖ ਲੱਗਣ ਕਾਰਨ ਵਾਪਰਿਆ ਲੱਗ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਤੜਕਸਾਰ ਲਗਪਗ 3 ਵਜੇ ਦੇ ਕਰੀਬ ਵਾਪਰਿਆ ਹੈ। ਹਾਈ ਵੋਲਟੇਜ ਬਿਜਲੀ ਦੇ ਖੰਭੇ ਟੁੱਟਣ ਨਾਲ ਇਲਾਕੇ ਵਿੱਚ ਬਿਜਲੀ ਦੀ ਸਪਲਾਈ ਬੰਦ ਹੋ ਗਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।


ਹੋਰ ਪੜ੍ਹੋ : ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਭਾਰਤੀਆਂ ਲਈ ਬੰਪਰ ਨੌਕਰੀਆਂ, ਤਨਖਾਹ 60 ਤੋਂ 70 ਲੱਖ ਰੁਪਏ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ